04-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2026

ਵਾਤਾਵਰਨ ਦੀ ਸ਼ੁੱਧਤਾ ਲਈ ਬੀਬੀ ਪਰਮਜੀਤ ਕੌਰ ਘੁੰਮਣ ਦਾ ਸ਼ਲਾਘਾਯੋਗ ਉਪਰਾਲਾ ਆਪਣੀ ਨੇਕ ਕਮਾਈ ’ਚੋਂ ਦਸਵੰਧ ਕੱਢ ਕੇ ਹਰ ਸਾਲ ਵੱਡੀ ਗਿਣਤੀ ’ਚ ਫ਼ਲਦਾਰ ਤੇ ਛਾਂਦਾਰ ਬੂਟੇ ਵੰਡਣ ਤੇ ਲਾਉਣ ਦੀ ਸੇਵਾ ਜਾਰੀ

ਨਿੱਕੇ ਘੁੰਮਣ, 3 ਸਤੰਬਰ (ਸਤਬੀਰ ਸਿੰਘ ਘੁੰਮਣ)-ਉੱਘੇ ਵਾਤਾਵਰਨ ਪ੍ਰੇਮੀ ਤੇ ਟਕਸਾਲੀ ਅਕਾਲੀ ਪਰਿਵਾਰ ਨਾਲ ਸੰਬੰਧਿਤ ਤੇ ਸ੍ਰੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਤੋਂ ਲੰਬੀਆਂ ਤੇ ਬੇਦਾਗ਼ ਸੇਵਾਵਾਂ ਨਿਭਾਉਣ ਉਪਰੰਤ ਬਤੌਰ ਪ੍ਰੋਫੈਸ਼ਨਲ ਅਸਿਸਟੈਂਟ ਲਾਇਬ੍ਰੇਰੀ ਅਹੁਦੇ ਤੋਂ ਸੇਵਾ ਮੁਕਤ ਹੋਏ ਬੀਬੀ ਪਰਮਜੀਤ ਕੌਰ ਘੁੰਮਣ ਵਲੋਂ ਵਾਤਾਵਰਨ ਦੀ ਸ਼ੁੱਧਤਾ ਤੇ ਹਰਿਆਵਲ ਨੂੰ ਪ੍ਰਫੁੱਲਤ ਕਰਨ ਲਈ ਨਿਭਾਈ ਜਾ ਰਹੀ ਸੇਵਾ ਸ਼ਲਾਘਾਯੋਗ ਹੀ ਨਹੀਂ, ਸਗੋਂ ਸਮਾਜ ਲਈ ਪ੍ਰੇਰਣਾ ਦਾ ਸਰੋਤ ਬਣ ਰਹੀ ਹੈ। ਬੀਬੀ ਪਰਮਜੀਤ ਕੌਰ ਘੁੰਮਣ ਆਪਣੀ ਨੇਕ ਕਮਾਈ ’ਚੋਂ ਦਸਵੰਧ ਕੱਢ ਕੇ ਹਰ ਸਾਲ ਵੱਖ-ਵੱਖ ਸਥਾਨਾਂ ’ਤੇ ਵੱਡੀ ਗਿਣਤੀ ’ਚ ਫ਼ਲਦਾਰ ਤੇ ਛਾਂਦਾਰ ਬੂਟੇ ਵੰਡਣ ਦੇ ਨਾਲ-ਨਾਲ ਖ਼ੁਦ ਵੀ ਬੂਟੇ ਲਗਾਉਣ ਦੀ ਸੇਵਾ ਕਰਦੇ ਆ ਰਹੇ ਹਨ।

Ad Position 21
repet_subhas-goyals [Copy P29]
ਪਰਮਜੀਤ ਕੌਰ ਘੁੰਮਣ ਅਤੇ ਰਣਧੀਰ ਸਿੰਘ ਘੁੰਮਣ 04-09-2026
ਨਿੱਕੇ ਘੁੰਮਣ, 3 ਸਤੰਬਰ (ਸਤਬੀਰ ਸਿੰਘ ਘੁੰਮਣ)-ਉੱਘੇ ਵਾਤਾਵਰਨ ਪ੍ਰੇਮੀ ਤੇ ਟਕਸਾਲੀ ਅਕਾਲੀ ਪਰਿਵਾਰ ਨਾਲ ਸੰਬੰਧਿਤ ਤੇ ਸ੍ਰੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਤੋਂ ਲੰਬੀਆਂ ਤੇ ਬੇਦਾਗ਼ ਸੇਵਾਵਾਂ ਨਿਭਾਉਣ ਉਪਰੰਤ ਬਤੌਰ ਪ੍ਰੋਫੈਸ਼ਨਲ ਅਸਿਸਟੈਂਟ ਲਾਇਬ੍ਰੇਰੀ ਅਹੁਦੇ ਤੋਂ ਸੇਵਾ ਮੁਕਤ ਹੋਏ ਬੀਬੀ ਪਰਮਜੀਤ ਕੌਰ ਘੁੰਮਣ ਵਲੋਂ ਵਾਤਾਵਰਨ ਦੀ ਸ਼ੁੱਧਤਾ ਤੇ ਹਰਿਆਵਲ ਨੂੰ ਪ੍ਰਫੁੱਲਤ ਕਰਨ ਲਈ ਨਿਭਾਈ ਜਾ ਰਹੀ ਸੇਵਾ ਸ਼ਲਾਘਾਯੋਗ ਹੀ ਨਹੀਂ, ਸਗੋਂ ਸਮਾਜ ਲਈ ਪ੍ਰੇਰਣਾ ਦਾ ਸਰੋਤ ਬਣ ਰਹੀ ਹੈ। ਬੀਬੀ ਪਰਮਜੀਤ ਕੌਰ ਘੁੰਮਣ ਆਪਣੀ ਨੇਕ ਕਮਾਈ ’ਚੋਂ ਦਸਵੰਧ ਕੱਢ ਕੇ ਹਰ ਸਾਲ ਵੱਖ-ਵੱਖ ਸਥਾਨਾਂ ’ਤੇ ਵੱਡੀ ਗਿਣਤੀ ’ਚ ਫ਼ਲਦਾਰ ਤੇ ਛਾਂਦਾਰ ਬੂਟੇ ਵੰਡਣ ਦੇ ਨਾਲ-ਨਾਲ ਖ਼ੁਦ ਵੀ ਬੂਟੇ ਲਗਾਉਣ ਦੀ ਸੇਵਾ ਕਰਦੇ ਆ ਰਹੇ ਹਨ। ਬੀਬੀ ਪਰਮਜੀਤ ਕੌਰ ਘੁੰਮਣ ਦਾ ਮੰਨਣਾ ਹੈ ਕਿ ਵਾਤਾਵਰਨ ਦੀ ਸੰਭਾਲ ਸਿਰਫ਼ ਸਰਕਾਰ ਜਾਂ ਕਿਸੇ ਇਕ ਸੰਸਥਾ ਦੀ ਜ਼ਿੰਮੇਵਾਰੀ ਨਹੀਂ, ਬਲਕਿ ਹਰੇਕ ਨਾਗਰਿਕ ਦਾ ਨੈਤਿਕ ਫ਼ਰਜ਼ ਹੈ। ਉਨ੍ਹਾਂ ਵਲੋਂ ਹਰ ਸਾਲ ਫ਼ਲਦਾਰ ਤੇ ਛਾਂਦਾਰ ਬੂਟਿਆਂ ਦੀ ਵੱਡੀ ਗਿਣਤੀ ਲੋਕਾਂ, ਧਾਰਮਿਕ ਸਥਾਨਾਂ, ਵਿੱਦਿਅਕ ਅਦਾਰਿਆਂ ਤੇ ਹੋਰ ਜਨਤਕ ਥਾਵਾਂ ’ਤੇ ਲਗਾਉਣ ਲਈ ਮੁਹੱਈਆ ਕਰਵਾਈ ਜਾਂਦੀ ਹੈ। ਇਸ ਉਪਰਾਲੇ ਦਾ ਮਕਸਦ ਸਿਰਫ਼ ਬੂਟੇ ਲਗਾਉਣਾ ਨਹੀਂ, ਸਗੋਂ ਆਉਣ ਵਾਲੀਆਂ ਪੀੜ੍ਹੀਆਂ ਲਈ ਸਾਫ਼-ਸੁਥਰਾ, ਹਰਿਆ-ਭਰਿਆ ਤੇ ਪ੍ਰਦੂਸ਼ਣ ਰਹਿਤ ਵਾਤਾਵਰਨ ਯਕੀਨੀ ਬਣਾਉਣਾ ਹੈ। ਜ਼ਿਕਰਯੋਗ ਹੈ ਕਿ ਬੀਬੀ ਪਰਮਜੀਤ ਕੌਰ ਘੁੰਮਣ ਪ੍ਰਸਿੱਧ ਪੰਥਕ ਦਰਵੇਸ਼ ਸਿਆਸਤਦਾਨ ਸਵਰਗੀ ਸ: ਹਰਬੰਸ ਸਿੰਘ ਘੁੰਮਣ ਸਾਬਕਾ ਵਿਧਾਇਕ ਪਿੰਡ ਘੁੰਮਣ ਕਲਾਂ ਦੇ ਪਰਿਵਾਰ ਨਾਲ ਸੰਬੰਧਿਤ ਹਨ ਤੇ ਇਲਾਕੇ ਦੇ ਸਿਰਕੱਢ ਕਿਸਾਨ ਤੇ ਸਿਆਸੀ ਆਗੂ ਰਣਧੀਰ ਸਿੰਘ ਘੁੰਮਣ ਦੇ ਧਰਮਪਤਨੀ ਹਨ। ਉਨ੍ਹਾਂ ਦੇ ਪਰਿਵਾਰ ਵਲੋਂ ਧਾਰਮਿਕ, ਸਮਾਜਿਕ ਤੇ ਲੋਕ-ਭਲਾਈ ਦੇ ਕਾਰਜਾਂ ਨੂੰ ਹਮੇਸ਼ਾ ਤਰਜੀਹ ਦਿੱਤੀ ਜਾਂਦੀ ਰਹੀ ਹੈ। ਬੀਬੀ ਪਰਮਜੀਤ ਕੌਰ ਘੁੰਮਣ ਵਲੋਂ ਆਪਣੀ ਨੇਕ ਕਮਾਈ ਵਿਚੋਂ ਦਸਵੰਧ ਕੱਢ ਕੇ ਵਾਤਾਵਰਨ ਦੀ ਸੰਭਾਲ ਲਈ ਕੀਤੀ ਜਾ ਰਹੀ ਇਹ ਸੇਵਾ ਸਿੱਖ ਧਰਮ ਦੀਆਂ ਉੱਚੀਆਂ ਕਦਰਾਂ-ਕੀਮਤਾਂ, ਸੇਵਾ, ਸਿਮਰਨ ਅਤੇ ਸਰਬੱਤ ਦੇ ਭਲੇ ਦੀ ਜਿਊਂਦੀ-ਜਾਗਦੀ ਮਿਸਾਲ ਪੇਸ਼ ਕਰਦੀ ਹੈ।
Ad Position 22
No active advertisement
ਪਿਛਲੀ ਖ਼ਬਰ ਅਜੀਤ, ਜਲੰਧਰ ਪੋਸਟ ਗਰੈਜੂਏਟ ਪੰਜਾਬੀ ਵਿਭਾਗ ਗੁਰੂ ਨਾਨਕ ਕਾਲਜ ਬਟਾਲਾ ਦੀ ਵਿਦਿਆਰਥਣ ਨੇ ਯੂ.ਜੀ.ਸੀ. ਨੈੱਟ ਪ੍ਰੀਖਿਆ ਪਾ... ਅਗਲੀ ਖ਼ਬਰ ਆਰ.ਡੀ. ਖੋਸਲਾ ਸਕੂਲ ਵਿਖੇ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਸ਼ਰਧਾ ਤੇ ਖੁਸ਼ੀ ਨਾਲ ਮਨਾਈ
Ad Position 24