ਐਸ.ਐਸ.ਐਮ ਕਾਲਜ ਦਾ ਐਮ.ਏ ਹਿੰਦੀ ਦਾ ਨਤੀਜਾ ਸ਼ਾਨਦਾਰ ਰਿਹਾ
ਦੀਨਾਨਗਰ, 3 ਸਤੰਬਰ (ਸੋਢੀ/ਸ਼ਰਮਾ/ਘੁੰਮਣ)-ਐਸ. ਐਸ.
ਦੀਨਾਨਗਰ, 3 ਸਤੰਬਰ (ਸੋਢੀ/ਸ਼ਰਮਾ/ਘੁੰਮਣ)-ਐਸ.ਐਸ.ਐਮ ਕਾਲਜ ਦਾ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵਲੋਂ ਐਲਾਨਿਆ ਐਮ.ਏ (ਹਿੰਦੀ) ਦੂਜੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਕਾਲਜ ਦੇ ਪ੍ਰਿੰਸੀਪਲ ਡਾ: ਆਰ ਕੇ ਤੁਲੀ ਨੇ ਦੱਸਿਆ ਕਿ ਵਿਦਿਆਰਥਣ ਦੀਪਿਕਾ ਤੇ ਨਵਜੋਤ ਨੇ 7.20 ਐਸ.ਜੀ.ਪੀ.ਏ ਅੰਕ ਹਾਸਲ ਕਰਕੇ ਯੂਨੀਵਰਸਿਟੀ ਵਿਚ 5ਵਾਂ ਸਥਾਨ, ਜਸਨਦੀਪ ਕੌਰ ਨੇ 6.80 ਐਸ.ਜੀ.ਪੀ.ਏ ਅੰਕ ਹਾਸਲ ਕਰਕੇ ਯੂਨੀਵਰਸਿਟੀ ਵਿਚੋ 7ਵਾਂ ਸਥਾਨ ਅਤੇ ਮਨਪ੍ਰੀਤ ਤੇ ਸੁਨੀਤਾ ਨੇ 6.60 ਐਸ.ਜੀ.ਪੀ.ਏ ਅੰਕ ਹਾਸਲ ਕਰਕੇ ਯੂਨੀਵਰਸਿਟੀ ਵਿਚੋਂ 8ਵਾਂ ਸਥਾਨ ਹਾਸਲ ਕੀਤਾ ਹੈ। ਪ੍ਰਿੰਸੀਪਲ ਡਾ: ਆਰ.ਕੇ ਤੁਲੀ ਨੇ ਕਿਹਾ ਕਿ ਸ਼ਾਨਦਾਰ ਨਤੀਜੇ ਵਿਭਾਗ ਦੇ ਫੈਕਲਟੀ ਮੈਂਬਰਾਂ ਅਤੇ ਵਿਦਿਆਰਥੀਆਂ ਦੀ ਸਖ਼ਤ ਮਿਹਨਤ ਸਦਕਾ ਸੰਭਵ ਹੋਏ ਹਨ ਹਨ। ਉਨ੍ਹਾਂ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ। ਇਸ ਮੌਕੇ ਪ੍ਰੋਫੈਸਰ ਸੁਬੀਰ ਰਗਬੋਤਰਾ, ਪ੍ਰੋਫੈਸਰ ਕੰਵਲਜੀਤ ਕੌਰ ਅਤੇ ਪ੍ਰੋਫੈਸਰ ਨਵੀਤਾ ਵੀ ਮੌਜੂਦ ਸਨ ।