05-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2026

ਰਮਨਦੀਪ ਸਿੰਘ ਸੰਧੂ ਵਲੋਂ ਨਸ਼ਿਆਂ ਖਿਲਾਫ਼ ਆਵਾਜ਼ ਉਠਾਉਣ ਵਾਲੇ ਨੌਜਵਾਨ ’ਤੇ ਤਸ਼ੱਦਦ ਦੀ ਨਿੰਦਾ

ਬਟਾਲਾ, 4 ਸਤੰਬਰ (ਸਤਿੰਦਰ ਸਿੰਘ)-ਬੀਤੇ ਦਿਨੀਂ ਪਿੰਡ ਸ਼ੇਰੋਂ ਵਿਖੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਆਮਦ ਮੌਕੇ ਨੌਜਵਾਨ ਮੋਹਨਜੀਤ ਸਿੰਘ ਵਲੋਂ ਨਸ਼ਿਆਂ ਦੇ ਮਾਮਲੇ ’ਚ ਕਾਲਾ ਝੰਡਾ ਵਿਖਾਉਣ ਕਰਕੇ ਉਸ ਨੂੰ ਪੁਲਿਸ ਵਲੋਂ ਹਿਰਾਸਤ ਵਿਚ ਲੈ ਲਿਆ ਗਿਆ ਸੀ ਤੇ ਉਸ ਦੇ ਕੇਸਾਂ ਦੀ ਬੇਅਦਬੀ ਕਰਦਿਆਂ ਉਸ ਨੂੰ ਬਹੁਤ ਜਿਆਦਾ ਕੁੱਟਿਆ-ਮਾਰਿਆ ਗਿਆ, ਜਿਸ ਦੀ ਅਸੀਂ ਪੁਰਜ਼ੋਰ ਸ਼ਬਦਾਂ ’ਚ ਨਿੰਦਾ ਕਰਦੇ ਹਾਂ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ (ਬ) ਦੇ ਵਿਧਾਨ ਸਭਾ ਹਲਕਾ ਬਟਾਲਾ ਤੋਂ ਸੀਨੀਅਰ ਆਗੂ ਰਮਨਦੀਪ ਸਿੰਘ ਸੰਧੂ ਨੇ ਕੀਤਾ।

Ad Position 21
repet_subhas-goyals [Copy P29]
ਕਾਹਨੂੰਵਾਨ ਵਿਚ ਭਗਵਾਨ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਮੌਕੇ ਸ਼੍ਰੀ ਕ੍ਰਿਸ਼ਨ ਜੀ ਦੇ ਭੇਸ ’ਚ ਮੱਖਣ ਖਾਂਦਾ ਹੋਇਆ ਇਕ ਛੋਟਾ ਬੱਚਾ। ਤਸਵੀਰ : ਨਿਸ਼ਾਨ ਸਿੰਘ ਚਾਹਲ 05-09-2026
ਬਟਾਲਾ, 4 ਸਤੰਬਰ (ਸਤਿੰਦਰ ਸਿੰਘ)-ਬੀਤੇ ਦਿਨੀਂ ਪਿੰਡ ਸ਼ੇਰੋਂ ਵਿਖੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਆਮਦ ਮੌਕੇ ਨੌਜਵਾਨ ਮੋਹਨਜੀਤ ਸਿੰਘ ਵਲੋਂ ਨਸ਼ਿਆਂ ਦੇ ਮਾਮਲੇ ’ਚ ਕਾਲਾ ਝੰਡਾ ਵਿਖਾਉਣ ਕਰਕੇ ਉਸ ਨੂੰ ਪੁਲਿਸ ਵਲੋਂ ਹਿਰਾਸਤ ਵਿਚ ਲੈ ਲਿਆ ਗਿਆ ਸੀ ਤੇ ਉਸ ਦੇ ਕੇਸਾਂ ਦੀ ਬੇਅਦਬੀ ਕਰਦਿਆਂ ਉਸ ਨੂੰ ਬਹੁਤ ਜਿਆਦਾ ਕੁੱਟਿਆ-ਮਾਰਿਆ ਗਿਆ, ਜਿਸ ਦੀ ਅਸੀਂ ਪੁਰਜ਼ੋਰ ਸ਼ਬਦਾਂ ’ਚ ਨਿੰਦਾ ਕਰਦੇ ਹਾਂ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ (ਬ) ਦੇ ਵਿਧਾਨ ਸਭਾ ਹਲਕਾ ਬਟਾਲਾ ਤੋਂ ਸੀਨੀਅਰ ਆਗੂ ਰਮਨਦੀਪ ਸਿੰਘ ਸੰਧੂ ਨੇ ਕੀਤਾ। ਸ: ਸੰਧੂ ਨੇ ਕਿਹਾ ਕਿ ਪੰਜਾਬ ਸਰਕਾਰ ਦਾਅਵੇ ਕਰ ਰਹੀ ਹੈ ਕਿ ਉਸ ਵਲੋਂ ਸੂਬੇ ਅੰਦਰੋਂ ਨਸ਼ਾ ਪੂੁਰੀ ਤਰ੍ਹਾਂ ਖਤਮ ਕੀਤਾ ਗਿਆ ਹੈ, ਜੋ ਕਿ ਪੂਰੀ ਤਰ੍ਹਾਂ ਝੂਠ ਹੈ ਅਤੇ ਜਦੋਂ ਕੋਈ ਵਿਅਕਤੀ ਇਸ ਦਾ ਵਿਰੋਧ ਕਰਦਾ ਹੈ ਤਾਂ ਉਸ ਨੂੰ ਪੁਲਿਸ ਤਸੱਦਦ ਝੱਲਣਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਮੋਹਨਜੀਤ ਸਿੰਘ ਅੰਮ੍ਰਿਤਧਾਰੀ ਸਿੱਖ ਹੈ ਅਤੇ ਉਸ ਕਹਿ ਰਿਹਾ ਹੈ ਕਿ ਉਸ ਦੇ ਕਕਾਰਾਂ ਅਤੇ ਕੇਸਾਂ ਦੀ ਬੇਅਦਬੀ ਕੀਤੀ ਗਈ ਹੈ, ਉਸ ’ਤੇ ਇਹ ਬਹੁਤ ਹੀ ਅਣਮਨੁੱਖੀ ਤਸ਼ੱਦਦ ਕਰ ਕੇ ਲੋਕਤੰਤਰ ਦੀਆਂ ਕਦਰਾਂ ਕੀਮਤਾਂ ਦਾ ਘਾਣ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਵਿਅਕਤੀ ਦਾ ਵਿਰੋਧ ਕਰਨਾ ਜਾਂ ਰੋਸ ਵਿਖਾਵੇ ਵਿਚ ਕੋਈ ਕਾਲਾ ਝੰਡਾ ਵਿਖਾਉਣਾ ਹੱਕ ਹੈ, ਪ੍ਰੰਤੂ ਜਿਨ੍ਹਾਂ ਨੇ ਇਹ ਅਣਮਨੁੱਖੀ ਤਸ਼ੱਦਦ ਕੀਤਾ ਹੈ, ਉਨ੍ਹਾਂ ਦੇ ਖਿਲਾਫ਼ ਬਣਦੀ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਇਹ ਸਰਕਾਰ ਹਰ ਫਰੰਟ ’ਤੇ ਫੇਲ ਸਾਬਤ ਹੋਈ ਹੈ ਤੇ ਜੋ ਵੀ ਕੋਈ ਇਸ ਦਾ ਵਿਰੋਧ ਕਰਦਾ ਚਾਹੇ ਉਹ ਮੁਲਾਜ਼ਮ ਹੋਣ, ਚਾਹੇ ਕੋਈ ਆਮ ਲੋਕ ਹੋਣ ਉਨ੍ਹਾਂ ’ਤੇ ਹਮੇਸ਼ਾ ਹੀ ਇਹ ਸਰਕਾਰ ਜਦੋਂ ਆਈ ਹੈ, ਤਸ਼ੱਦਦ ਕਰਦੀ ਆਈ ਹੈ, ਜੇਕਰ ਕੋਈ ਮੁਲਾਜ਼ਮ ਜਥੇਬੰਦੀਆਂ ਜਾਂ ਕਿਸਾਨ ਕਿਤੇ ਧਰਨਾ ਲਾਉਂਦੇ ਹਨ ਤਾਂ ਜਾਂ ਨੌਜਵਾਨ ਸਰਕਾਰ ਦੀਆਂ ਨਕਾਮੀਆਂ ਨੂੰ ਅੱਗੇ ਲਿਆਉਂਦੇ ਹਨ ਤਾਂ ਇਹ ਹਰ ਇਕ ਉੱਤੇ ਤਸ਼ੱਦਦ ਢਾਹੁੰਦੇ ਹਨ, ਜੋ ਬਹੁਤ ਮੰਦਭਾਗਾ ਹੈ। ਉਨ੍ਹਾਂ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਇਸ ਸਰਕਾਰ ਨੂੰ ਚਲਦਾ ਕਰਨ ਵਾਸਤੇ ਸਾਰੇ ਇੱਕਜੁੱਟ ਹੋਈਏ ਤੇ ਸਾਰੀਆਂ ਜਥੇਬੰਦੀਆਂ ਇਸ ਅੰਮ੍ਰਿਤਧਾਰੀ ਸਿੱਖ ਨੌਜਵਾਨ ਦੇ ਹੱਕ ’ਚ ਆਵਾਜ਼ ਬੁਲੰਦ ਕਰਨ ।
Ad Position 22
No active advertisement
ਪਿਛਲੀ ਖ਼ਬਰ ਜੀ.ਐੱਸ. ਇੰਟਰਨੈਸ਼ਨਲ ਪਬਲਿਕ ਸਕੂਲ ਭਗਵਾਨਪੁਰ ਵਿਖੇ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਸ਼ਾਨਦਾਰ ਜਸ਼ਨ ਅਗਲੀ ਖ਼ਬਰ ਡਰੇਨ ਸਕੇਪ ਦੀ ਸਫ਼ਾਈ ਨਾ ਹੋਣ ਕਰਕੇ ਪਿੰਡ ਖਵਾਜਾ ਵਰਦਗ ਦੇ ਕਿਸਾਨਾਂ ਦੀ 100 ਏਕੜ ਤੋਂ ਵੱਧ ਫ਼ਸਲ ਬਰਸਾਤ ਦੇ ਪਾਣੀ ਨਾਲ ਤਬ...
Ad Position 24