05-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2026

ਮਨਦੀਪ ਸਿੰਘ ਗਿੱਲ ਵਲੋਂ ਕਾਦੀਆਂ ਸੰਗਠਨ ਦੇ ਆਗੂਆਂ ਨਾਲ ਮੀਟਿੰਗ

ਬਟਾਲਾ, 4 ਸਤੰਬਰ (ਸਤਿੰਦਰ ਸਿੰਘ)-ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਤੇ ਜ਼ਿਲ੍ਹਾ ਪ੍ਰੀਸ਼ਦ ਦੇ ਉਪ ਚੇਅਰਮੈਨ ਮਨਦੀਪ ਸਿੰਘ ਗਿੱਲ ਵਲੋਂ ਕਾਦੀਆਂ ਹਲਕੇ ਦੇ ਸੰਗਠਨ ਨਾਲ ਜੁੜੇ ਆਗੂਆਂ ਨਾਲ ਅਹਿਮ ਮੀਟਿੰਗ ਕੀਤੀ ਗਈ। ਮੀਟਿੰਗ ਦੀ ਅਗਵਾਈ ਹਲਕਾ ਇੰਚਾਰਜ ਆਮ ਆਦਮੀ ਪਾਰਟੀ ਗੁਰਇਕਬਾਲ ਸਿੰਘ ਮਾਹਲ ਵਲੋਂ ਕੀਤੀ ਗਈ ।

Ad Position 21
repet_subhas-goyals [Copy P29]
ਸੰਗਠਨ ਆਗੂਆਂ ਨਾਲ ਮੀਟਿੰਗ ਉਪਰੰਤ ਜ਼ਿਲ੍ਹਾ ਪ੍ਰਧਾਨ ਮਨਦੀਪ ਸਿੰਘ ਗਿੱਲ ਅਤੇ ਹਲਕਾ ਇੰਚਾਰਜ ਗੁਰਇਕਬਾਲ ਸਿੰਘ ਮਾਹਲ। ਅਜੀਤ ਤਸਵੀਰ 05-09-2026
ਬਟਾਲਾ, 4 ਸਤੰਬਰ (ਸਤਿੰਦਰ ਸਿੰਘ)-ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਤੇ ਜ਼ਿਲ੍ਹਾ ਪ੍ਰੀਸ਼ਦ ਦੇ ਉਪ ਚੇਅਰਮੈਨ ਮਨਦੀਪ ਸਿੰਘ ਗਿੱਲ ਵਲੋਂ ਕਾਦੀਆਂ ਹਲਕੇ ਦੇ ਸੰਗਠਨ ਨਾਲ ਜੁੜੇ ਆਗੂਆਂ ਨਾਲ ਅਹਿਮ ਮੀਟਿੰਗ ਕੀਤੀ ਗਈ। ਮੀਟਿੰਗ ਦੀ ਅਗਵਾਈ ਹਲਕਾ ਇੰਚਾਰਜ ਆਮ ਆਦਮੀ ਪਾਰਟੀ ਗੁਰਇਕਬਾਲ ਸਿੰਘ ਮਾਹਲ ਵਲੋਂ ਕੀਤੀ ਗਈ । ਇਸ ਮੌਕੇ ਪਾਰਟੀ ਸੰਗਠਨ ਨੂੰ ਹੋਰ ਮਜ਼ਬੂਤ ਕਰਨ, ਜ਼ਮੀਨੀ ਪੱਧਰ ’ਤੇ ਵਰਕਰਾਂ ਨੂੰ ਸਰਗਰਮ ਕਰਨ ਅਤੇ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਸਬੰਧੀ ਆਗੂਆਂ ਵਲੋਂ ਵਿਸਥਾਰ ਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ। ਮਨਦੀਪ ਸਿੰਘ ਗਿੱਲ ਅਤੇ ਗੁਰਇਕਬਾਲ ਸਿੰਘ ਮਾਹਲ ਨੇ ਕਿਹਾ ਕਿ ਮਜ਼ਬੂਤ ਸੰਗਠਨ ਹੀ ਪਾਰਟੀ ਦੀ ਸਭ ਤੋਂ ਵੱਡੀ ਤਾਕਤ ਹੈ। ਉਨ੍ਹਾਂ ਆਗੂਆਂ ਤੇ ਵਰਕਰਾਂ ਨੂੰ ਲੋਕਾਂ ਨਾਲ ਲਗਾਤਾਰ ਰਾਬਤਾ ਕਾਇਮ ਰੱਖਣ ਅਤੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਵਾਉਣ ਲਈ ਯਤਨਸ਼ੀਲ ਰਹਿਣ ਦਾ ਸੱਦਾ ਦਿੱਤਾ। ਮੀਟਿੰਗ ਦੌਰਾਨ ਆਉਣ ਵਾਲੀਆਂ ਸਿਆਸੀ ਗਤੀਵਿਧੀਆਂ ਤੇ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਲਈ ਅਗਲੀ ਰਣਨੀਤੀ ਬਾਰੇ ਵੀ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਚੈਅਰਮੈਨ ਬਲਵਿੰਦਰ ਸਿੰਘ ਸੋਨਾ ਬਾਜਵਾ, ਸੰਗਠਨ ਇੰਚਾਰਜ ਹਲਕਾ ਕਾਦੀਆਂ ਜਸਪਾਲ ਸਿੰਘ ਪੰਧੇਰ, ਡਾ. ਜਗਦੀਸ਼ ਸਿੰਘ ਰਜਾਦਾ, ਸਰਬਜੀਤ ਸਿੰਘ ਭੱਤੂ ਮਾਹਲ,ਮ ਲਕੀਤ ਸਿੰਘ ਨਾਥਪੁਰ ਆਦਿ ਹਾਜ਼ਰ ਸਨ ।
Ad Position 22
No active advertisement
ਪਿਛਲੀ ਖ਼ਬਰ ਧੂਮਧਾਮ ਨਾਲ ਮਨਾਇਆ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਤਿਉਹਾਰ ਅਗਲੀ ਖ਼ਬਰ ਜੀ.ਐੱਸ. ਇੰਟਰਨੈਸ਼ਨਲ ਪਬਲਿਕ ਸਕੂਲ ਭਗਵਾਨਪੁਰ ਵਿਖੇ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਸ਼ਾਨਦਾਰ ਜਸ਼ਨ
Ad Position 24