ਨਸ਼ੇ ਦਾ ਸੇਵਨ ਕਰਨ ਵਾਲਾ ਨੌਜਵਾਨ ਕਾਬੂ
ਗੁਰਦਾਸਪੁਰ, 4 ਸਤੰਬਰ (ਅਸ਼ੋਕ ਸ਼ਰਮਾ)-ਪੁਲਿਸ ਥਾਣਾ ਪੁਰਾਣਾ ਸ਼ਾਲਾ ਅੰਦਰ ਪੈਂਦੇ ਪਿੰਡ ਚਾਵਾ ਦੇ ਸ਼ਮਸ਼ਾਨਘਾਟ ਨੇੜੇ ਇਕ ਨੌਜਵਾਨ ਨੂੰ ਨਸ਼ਾ ਕਰਦਿਆਂ ਪੁਲਿਸ ਨੇ ਰੰਗੇ ਹੱਥੀਂ ਕਾਬੂ ਕੀਤਾ ਹੈ। ਤਫਤੀਸੀ ਅਫਸਰ ਏ.
ਗੁਰਦਾਸਪੁਰ, 4 ਸਤੰਬਰ (ਅਸ਼ੋਕ ਸ਼ਰਮਾ)-ਪੁਲਿਸ ਥਾਣਾ ਪੁਰਾਣਾ ਸ਼ਾਲਾ ਅੰਦਰ ਪੈਂਦੇ ਪਿੰਡ ਚਾਵਾ ਦੇ ਸ਼ਮਸ਼ਾਨਘਾਟ ਨੇੜੇ ਇਕ ਨੌਜਵਾਨ ਨੂੰ ਨਸ਼ਾ ਕਰਦਿਆਂ ਪੁਲਿਸ ਨੇ ਰੰਗੇ ਹੱਥੀਂ ਕਾਬੂ ਕੀਤਾ ਹੈ। ਤਫਤੀਸੀ ਅਫਸਰ ਏ.ਐਸ.ਆਈ ਚੈਂਚਲ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਨਸ਼ਾ ਤਸਕਰਾਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਗੁਰਦਾਸਪੁਰ-ਮੁਕੇਰੀਆਂ ਰੋਡ ’ਤੇ ਗਸ਼ਤ ਕਰ ਰਹੀ ਸੀ ਕਿ ਜਦੋਂ ਉਹ ਨਵਾਂ ਨੌਸ਼ਹਿਰਾ ਸ਼ਮਸ਼ਾਨਘਾਟ ਪਹੁੰਚੇ ਤਾਂ ਉਥੇ ਇਕ ਨੌਜਵਾਨ ਜਗੀਰ ਸਿੰਘ ਪੁੱਤਰ ਲਖਬੀਰ ਸਿੰਘ ਵਾਸੀ ਬਹਾਦਰ ਜੋ ਲੁੱਕਛਿੱਪ ਕੇ ਨਸ਼ੇ ਦਾ ਸੇਵਨ ਕਰ ਰਿਹਾ ਸੀ, ਜਿਸ ਨੂੰ ਸ਼ੱਕ ਦੇ ਆਧਾਰ ’ਤੇ ਕਾਬੂ ਕਰਕੇ ਤਲਾਸ਼ੀ ਲਈ ਤਾਂ ਉਸ ਪਾਸੋਂ ਇਕ ਸਿਲਵਰ ਪੇਪਰ, ਲਾਈਟਰ ਤੇ 20 ਰੁਪਏ ਦਾ ਨੋਟ ਬਰਾਮਦ ਹੋਇਆ। ਪੁਲਿਸ ਨੇ ਉਕਤ ਨਸ਼ਾ ਤਸਕਰ ਖ਼ਿਲਾਫ਼ ਐਨ.ਡੀ.ਪੀ.ਐਸ ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਹੈ।