ਜੋੜਾ ਸਿੰਘਾ ਦੇ ਗੁਰਦੁਆਰਾ ਸਾਹਿਬ ’ਚ 43 ਸਾਲ ਨਿਸ਼ਕਾਮ ਸੇਵਾ ਕਰਨ ਉਪਰੰਤ ਬਾਬਾ ਨਿੰਦਰ ਸਿੰਘ ਹੋਏ ਸੇਵਾ ਮੁਕਤ
ਕਿਲ੍ਹਾ ਲਾਲ ਸਿੰਘ, 4 ਸਤੰਬਰ (ਬਲਬੀਰ ਸਿੰਘ)-ਪਿੰਡ ਜੌੜਾ ਸਿੰਘਾ ਦੇ ਗੁਰਦੁਆਰਾ ਚੜ੍ਹਦੀ ਪੱਤੀ ’ਚ ਬਾਬਾ ਨਿੰਦਰ ਸਿੰਘ ਜਿਨਾਂ ਵਲੋਂ 43 ਸਾਲ ਗੁਰਦੁਆਰਾ ਸਾਹਿਬ ਵਿਖੇ ਬਤੌਰ ਮੁੱਖ ਗ੍ਰੰਥੀ ਦੀ ਸੇਵਾ ਨਿਭਾਈ। ਉਨ੍ਹਾਂ ਵਲੋਂ ਨਿਭਾਈਆਂ ਗਈਆਂ ਸੇਵਾਵਾਂ ਨੂੰ ਮੁੱਖ ਰੱਖਦਿਆਂ ਸਾਰੇ ਪਿੰਡ ਦੀ ਸਮੁੱਚੀ ਸੰਗਤ ਵਲੋਂ ਉਨ੍ਹਾਂ ਨੂੰ ਸੇਵਾ ਮੁਕਤ ਹੋਣ ਤੇ ਸਿਰੋਪਾਓ, ਸ੍ਰੀ ਸਾਹਿਬ ਤੇ ਹੋਰ ਅਨੇਕਾਂ ਪ੍ਰਕਾਰ ਦੇ ਤੋਹਫ਼ੇ ਪਿੰਡ ਵਾਸੀਆਂ ਵਲੋਂ ਦਿੱਤੇ ਗਏ।
ਕਿਲ੍ਹਾ ਲਾਲ ਸਿੰਘ, 4 ਸਤੰਬਰ (ਬਲਬੀਰ ਸਿੰਘ)-ਪਿੰਡ ਜੌੜਾ ਸਿੰਘਾ ਦੇ ਗੁਰਦੁਆਰਾ ਚੜ੍ਹਦੀ ਪੱਤੀ ’ਚ ਬਾਬਾ ਨਿੰਦਰ ਸਿੰਘ ਜਿਨਾਂ ਵਲੋਂ 43 ਸਾਲ ਗੁਰਦੁਆਰਾ ਸਾਹਿਬ ਵਿਖੇ ਬਤੌਰ ਮੁੱਖ ਗ੍ਰੰਥੀ ਦੀ ਸੇਵਾ ਨਿਭਾਈ। ਉਨ੍ਹਾਂ ਵਲੋਂ ਨਿਭਾਈਆਂ ਗਈਆਂ ਸੇਵਾਵਾਂ ਨੂੰ ਮੁੱਖ ਰੱਖਦਿਆਂ ਸਾਰੇ ਪਿੰਡ ਦੀ ਸਮੁੱਚੀ ਸੰਗਤ ਵਲੋਂ ਉਨ੍ਹਾਂ ਨੂੰ ਸੇਵਾ ਮੁਕਤ ਹੋਣ ਤੇ ਸਿਰੋਪਾਓ, ਸ੍ਰੀ ਸਾਹਿਬ ਤੇ ਹੋਰ ਅਨੇਕਾਂ ਪ੍ਰਕਾਰ ਦੇ ਤੋਹਫ਼ੇ ਪਿੰਡ ਵਾਸੀਆਂ ਵਲੋਂ ਦਿੱਤੇ ਗਏ। ਇਸ ਮੌਕੇ ਸਾ. ਸਰਪੰਚ ਸੂਬਾ ਸਿੰਘ ਜੌੜਾ ਨੇ ਕਿਹਾ ਕਿ ਬਹੁਤ ਲੰਮਾ ਸਮਾਂ ਬਾਬਾ ਨਿੰਦਰ ਸਿੰਘ ਨੇ ਨਿਸ਼ਕਾਮ ਸੇਵਾ ਕੀਤੀ ਹੈ। ਇਸ ਮੌਕੇ ਬਾਬਾ ਤਰਨਜੀਤ ਸਿੰਘ ਨਿੱਕੇ ਘੁੰਮਣਾ ਵਾਲੇ, ਬਾਬਾ ਮੇਜਰ ਸਿੰਘ ਕਾਰ ਸੇਵਾ ਵਾਲੇ ਗੁਰਦੁਆਰਾ ਹੋਠੀਆਂ ਸਾਹਿਬ, ਬਾਬਾ ਸੰਤੋਖ ਸਿੰਘ, ਬਾਬਾ ਮਾਲਕ ਸਿੰਘ, ਬਾਬਾ ਪਰਲੋਕ ਸਿੰਘ, ਨਿਸ਼ਾਨ ਸਿੰਘ, ਸਰਪੰਚ ਗੁਰਜੀਤ ਸਿੰਘ ਕੀਤੂ, ਡਾ. ਮੁਖਤਾਰ ਸਿੰਘ, ਹਰਦਿਆਲ ਸਿੰਘ, ਜਗਦੀਪ ਸਿੰਘ ਜੱਗਾ, ਪ੍ਰਧਾਨ ਹਰਦੀਪ ਸਿੰਘ, ਬਲਵਿੰਦਰ ਸਿੰਘ, ਬਾਵਾ ਸਿੰਘ ਪ੍ਰੇਮੀ, ਗੁਰ ਅਰਪਣ ਸਿੰਘ ਸੰਘਾ, ਕਸ਼ਮੀਰ ਸਿੰਘ, ਸੋਹਣ ਸਿੰਘ ਨਿਹੰਗ, ਸੁੱਖਾ ਸਿੰਘ, ਇੰਦਰਜੀਤ ਸਿੰਘ ਗ੍ਰੰਥੀ, ਸ਼ਰਨਜੀਤ ਕੌਰ, ਹਰਦੀਪ ਸਿੰਘ, ਜਤਿੰਦਰਪਾਲ ਸਿੰਘ, ਦਲਜੀਤ ਸਿੰਘ ਸ਼ਾਹ, ਸਰਜੀਤ ਸਿੰਘ ਸ਼ਾਹ, ਅਮਰੀਕ ਸਿੰਘ, ਪਰਮਜੀਤ ਸਿੰਘ, ਜਰਨੈਲ ਸਿੰਘ, ਕੈਪਟਨ ਬਲਵਿੰਦਰ ਸਿੰਘ, ਬੂਟਾ ਸਿੰਘ, ਗੁਰਜੰਟ ਸਿੰਘ, ਜਗਦੀਪ ਸਿੰਘ ਗਿੱਲ, ਜਰਨੈਲ ਸਿੰਘ, ਪਾਲ ਸਿੰਘ, ਬਲਹਾਰ ਸਿੰਘ ਫ਼ੌਜੀ ਆਦਿ ਹਾਜ਼ਰ ਸਨ ।