06-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2026

ਰਾਵੀ ਦਰਿਆ ਦੇ ਆਰ-ਪਾਰ ਦੇ ਸਕੂਲਾਂ ਦਾ ਬੀ.ਪੀ.ਈ.ਓ ਨਰੇਸ਼ ਪਨਿਆੜ ਵਲੋਂ ਦੌਰਾ

ਗੁਰਦਾਸਪੁਰ/ਬਹਿਰਾਮਪੁਰ, 4 ਸਤੰਬਰ (ਚੱਕਰਾਜਾ/ਬਲਬੀਰ ਸਿੰਘ ਕੋਲਾ)-ਪੰਜਾਬ ਸਰਕਾਰ ਤੇ ਸਿੱਖਿਆ ਵਿਭਾਗ ਵਲੋਂ ਸੂਬੇ ਦੇ ਹਰ ਬੱਚੇ ਤੱਕ ਮਿਆਰੀ ਸਿੱਖਿਆ ਅਤੇ ਬੁਨਿਆਦੀ ਸਹੂਲਤਾਂ ਪਹੁੰਚਾਉਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਇਸੇ ਤਹਿਤ ਦੂਰ-ਦਰਾਜ਼ ਤੇ ਭੂਗੋਲਿਕ ਤੌਰ ’ਤੇ ਚੁਣੌਤੀਪੂਰਨ ਖੇਤਰਾਂ ਵਿਚ ਸਥਿਤ ਸਕੂਲਾਂ ਦੀਆਂ ਸਮੱਸਿਆਵਾਂ ਨੂੰ ਨੇੜਿਓਂ ਸਮਝਣ ਤੇ ਉਨ੍ਹਾਂ ਦੇ ਹੱਲ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ।

Ad Position 21
repet_subhas-goyals [Copy P29]
ਸਰਕਾਰੀ ਪ੍ਰਾਇਮਰੀ ਸਕੂਲ ਮਕੌੜੇ ਦੇ ਦੌਰੇ ਦੌਰਾਨ ਬੀ.ਪੀ.ਈ.ਓ ਨਰੇਸ਼ ਪਨਿਆੜ। 05-09-2026
ਗੁਰਦਾਸਪੁਰ/ਬਹਿਰਾਮਪੁਰ, 4 ਸਤੰਬਰ (ਚੱਕਰਾਜਾ/ਬਲਬੀਰ ਸਿੰਘ ਕੋਲਾ)-ਪੰਜਾਬ ਸਰਕਾਰ ਤੇ ਸਿੱਖਿਆ ਵਿਭਾਗ ਵਲੋਂ ਸੂਬੇ ਦੇ ਹਰ ਬੱਚੇ ਤੱਕ ਮਿਆਰੀ ਸਿੱਖਿਆ ਅਤੇ ਬੁਨਿਆਦੀ ਸਹੂਲਤਾਂ ਪਹੁੰਚਾਉਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਇਸੇ ਤਹਿਤ ਦੂਰ-ਦਰਾਜ਼ ਤੇ ਭੂਗੋਲਿਕ ਤੌਰ ’ਤੇ ਚੁਣੌਤੀਪੂਰਨ ਖੇਤਰਾਂ ਵਿਚ ਸਥਿਤ ਸਕੂਲਾਂ ਦੀਆਂ ਸਮੱਸਿਆਵਾਂ ਨੂੰ ਨੇੜਿਓਂ ਸਮਝਣ ਤੇ ਉਨ੍ਹਾਂ ਦੇ ਹੱਲ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਉਦੇਸ਼ ਨਾਲ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਦੋਰਾਂਗਲਾ ਨਰੇਸ਼ ਪਨਿਆੜ ਵਲੋਂ ਐਸ.ਡੀ.ਐਮ ਦੀਨਾਨਗਰ ਗਗਨਦੀਪ ਸਿੰਘ ਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਪਰਮਜੀਤ ਕੌਰ ਦੇ ਨਿਰਦੇਸ਼ਾਂ ਹੇਠ ਰਾਵੀ ਦਰਿਆ ਦੇ ਆਰਲੇ ਅਤੇ ਪਾਰਲੇ ਪਾਸੇ ਸਥਿਤ ਸਰਕਾਰੀ ਸਕੂਲਾਂ ਦਾ ਵਿਸ਼ੇਸ਼ ਦੌਰਾ ਕਰਕੇ ਉਨ੍ਹਾਂ ਦੀਆਂ ਵਿਦਿਅਕ ਅਤੇ ਬੁਨਿਆਦੀ ਸਹੂਲਤਾਂ ਦਾ ਜਾਇਜ਼ਾ ਲਿਆ ਗਿਆ। ਇਸ ਦੌਰੇ ਦੌਰਾਨ ਨਰੇਸ਼ ਪਨਿਆੜ ਵਲੋਂ ਪਹਿਲਾਂ ਮਕੌੜਾ ਸਕੂਲ ਦਾ ਦੌਰਾ ਕੀਤਾ ਤੇ ਉਸ ਤੋਂ ਬਾਅਦ ਦਰਿਆ ਦੇ ਪਾਰ ਸਥਿਤ ਸਕੂਲਾਂ ਤੱਕ ਪਹੁੰਚਣ ਲਈ ਕਿਸ਼ਤੀ ਰਾਹੀਂ ਰਾਵੀ ਦਰਿਆ ਪਾਰ ਕੀਤਾ। ਉਨ੍ਹਾਂ ਵਲੋਂ ਦਰਿਆ ਪਾਰ ਦੇ ਸਰਕਾਰੀ ਪ੍ਰਾਇਮਰੀ ਸਕੂਲ ਤੂਰਬਾਨੀ, ਸਰਕਾਰੀ ਪ੍ਰਾਇਮਰੀ ਸਕੂਲ ਭਰਿਆਲ ਅਤੇ ਸਰਕਾਰੀ ਮਿਡਲ ਸਕੂਲ ਭਰਿਆਲ ਦਾ ਦੌਰਾ ਕਰਦਿਆਂ ਸਕੂਲਾਂ ਵਿਚ ਉਪਲਬਧ ਸਹੂਲਤਾਂ, ਵਿਦਿਆਰਥੀਆਂ ਦੀ ਹਾਜ਼ਰੀ, ਸਿੱਖਣ-ਸਿਖਾਉਣ ਦੇ ਮਾਹੌਲ ਅਤੇ ਬੁਨਿਆਦੀ ਢਾਂਚੇ ਦਾ ਬਾਰੀਕੀ ਨਾਲ ਨਿਰੀਖਣ ਕੀਤਾ। ਉਨ੍ਹਾਂ ਸਕੂਲ ਮੁਖੀਆਂ ਤੇ ਸਮੂਹ ਸਟਾਫ਼ ਨਾਲ ਗੱਲਬਾਤ ਕਰਦਿਆਂ ਸਕੂਲਾਂ ਨੂੰ ਦਰਪੇਸ਼ ਮੁਸ਼ਕੁਲਾਂ ਅਤੇ ਲੋੜੀਂਦੀਆਂ ਸਹੂਲਤਾਂ ਬਾਰੇ ਜਾਣਕਾਰੀ ਪ੍ਰਾਪਤ ਕੀਤੀ। ਇਸ ਮੌਕੇ ਸਰਕਾਰੀ ਪ੍ਰਾਇਮਰੀ ਸਕੂਲ ਤੂਰਬਾਨੀ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਭਰਿਆਲ ਦੇ ਸਟਾਫ਼ ਵਲੋਂ ਸਕੂਲਾਂ ਵਿਚ ਕੁਝ ਜ਼ਰੂਰੀ ਸਹੂਲਤਾਂ ਤੇ ਵਿਕਾਸ ਕਾਰਜਾਂ ਸਬੰਧੀ ਮੰਗਾਂ ਬੀ.ਪੀ.ਈ.ਓ ਦੇ ਧਿਆਨ ਵਿਚ ਲਿਆਂਦੀਆਂ । ਨਰੇਸ਼ ਪਨਿਆੜ ਨੇ ਸਟਾਫ਼ ਨੂੰ ਭਰੋਸਾ ਦਿਵਾਉਂਦਿਆਂ ਕਿਹਾ ਕਿ ਇਨ੍ਹਾਂ ਸਕੂਲਾਂ ਦੀਆਂ ਲੋੜਾਂ ਤੇ ਮੰਗਾਂ ਸਬੰਧੀ ਇਕ ਰਿਪੋਰਟ ਤਿਆਰ ਕਰਕੇ ਸਿੱਖਿਆ ਵਿਭਾਗ ਨੂੰ ਭੇਜੀ ਜਾ ਰਹੀ ਹੈ ਅਤੇ ਜਲਦ ਹੀ ਵਿਭਾਗ ਦੇ ਉੱਚ ਅਧਿਕਾਰੀਆਂ ਦੇ ਧਿਆਨ ਵਿਚ ਇਹ ਮਾਮਲਾ ਲਿਆ ਕੇ ਲੋੜ ਅਨੁਸਾਰ ਫੰਡ ਮੁਹੱਈਆ ਕਰਵਾਉਣ ਲਈ ਯਤਨ ਕੀਤੇ ਜਾਣਗੇ। ਉਨ੍ਹਾਂ ਸਮੂਹ ਸਟਾਫ਼ ਨੂੰ ਪੂਰੀ ਤਨਦੇਹੀ, ਜ਼ਿੰਮੇਵਾਰੀ ਤੇ ਲਗਨ ਨਾਲ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਕੰਮ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਸੈਂਟਰ ਹੈੱਡ ਟੀਚਰ ਪਰਦੀਪ ਕੁਮਾਰ ਅਤੇ ਸਹਾਇਕ ਬਲਾਕ ਮੈਨੇਜਰ ਮਿੰਟੂ ਵੀ ਨਾਲ ਹਾਜ਼ਰ ਸਨ। ਇਹ ਦੌਰਾ ਰਾਵੀ ਦਰਿਆ ਦੇ ਪਾਰ ਸਥਿਤ ਸਕੂਲਾਂ ਪ੍ਰਤੀ ਸਿੱਖਿਆ ਵਿਭਾਗ ਦੀ ਗੰਭੀਰਤਾ ਤੇ ਹਰ ਵਿਦਿਆਰਥੀ ਤੱਕ ਬਿਹਤਰ ਸਿੱਖਿਆ ਸਹੂਲਤਾਂ ਪਹੁੰਚਾਉਣ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ।
Ad Position 22
No active advertisement
ਪਿਛਲੀ ਖ਼ਬਰ ਪਿੰਡ ਛੋੜੀਆਂ ਬੇਟ ਦੇ ਗੁਰਦੁਆਰਾ ਸਾਹਿਬ ’ਚ ਅਚਾਨਕ ਅੱਗ ਲੱਗਣ ਕਾਰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਕੁਝ ਪਵਿੱਤਰ ਅੰਗਾ... ਅਗਲੀ ਖ਼ਬਰ ਅੱਜ ਨਵਾਂ ਪਿੰਡ ਬਹਾਦਰ ਦੇ ਛਿੰਝ ਮੇਲੇ ’ਚ ਹਰਜੀਤ ਸਿੱਧੂ ਤੇ ਪ੍ਰਵੀਨ ਦਰਦੀ ਕਰਨਗੇ ਮਨੋਰੰਜਨ
Ad Position 24