06-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2026

ਮੈਨੇਜਮੈਂਟ ਵਲੋਂ ਸਹਿਮਤੀ ਪੱਤਰ ਜਾਰੀ ਨਾ ਕੀਤੇ ਤਾਂ 16 ਨੂੰ ਮੁੱਖ ਦਫ਼ਤਰ ਪਟਿਆਲਾ ਵਿਖੇ ਧਰਨਾ ਦਿੱਤਾ ਜਾਵੇਗਾ-ਬੱਲਪੁਰੀਆਂ

ਬਟਾਲਾ, 4 ਸਤੰਬਰ (ਸਤਿੰਦਰ ਸਿੰਘ)-ਇੰਪਲਾਈਜ਼ ਫੈਡਰੇਸ਼ਨ ਪੰਜਾਬ ਰਾਜ ਬਿਜਲੀ ਬੋਰਡ ਹੁਣ ਪਾਵਰਕਾਮ ਟਰਾਂਸਕੋ ਪੰਜਾਬ (ਚਾਹਲ) ਦੇ ਪੰਜਾਬ ਪ੍ਰਧਾਨ ਗੁਰਵੇਲ ਸਿੰਘ ਬੱਲਪੁਰੀਆਂ ਨੇ ਦੱਸਿਆ ਕਿ ਮਾਣਯੋਗ ਸੀ. ਐਮ.

Ad Position 21
repet_subhas-goyals [Copy P29]
ਗੁਰਵੇਲ ਸਿੰਘ ਬੱਲਪੁਰੀਆਂ 05-09-2026
ਬਟਾਲਾ, 4 ਸਤੰਬਰ (ਸਤਿੰਦਰ ਸਿੰਘ)-ਇੰਪਲਾਈਜ਼ ਫੈਡਰੇਸ਼ਨ ਪੰਜਾਬ ਰਾਜ ਬਿਜਲੀ ਬੋਰਡ ਹੁਣ ਪਾਵਰਕਾਮ ਟਰਾਂਸਕੋ ਪੰਜਾਬ (ਚਾਹਲ) ਦੇ ਪੰਜਾਬ ਪ੍ਰਧਾਨ ਗੁਰਵੇਲ ਸਿੰਘ ਬੱਲਪੁਰੀਆਂ ਨੇ ਦੱਸਿਆ ਕਿ ਮਾਣਯੋਗ ਸੀ.ਐਮ.ਡੀ ਡਾ. ਬਸੰਤ ਗਰਗ ਦੀ ਪ੍ਰਧਾਨਗੀ ਹੇਠ ਬਿਜਲੀ ਨਿਗਮ ਦੀ ਮੈਨੇਜਮੈਂਟ ਨਾਲ ਚੰਡੀਗੜ੍ਹ ਵਿਖੇ ਜਥੇਬੰਦੀ ਦੀ ਮੀਟਿੰਗ ਹੋਈ। ਮੀਟਿੰਗ ’ਚ ਸੀ.ਐਮ.ਡੀ. ਸਾਹਿਬ ਵਲੋਂ ਦੱਸਿਆ ਗਿਆ ਕਿ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਮੰਗਾਂ/ਮਸਲਿਆਂ ਸਬੰਧੀ ਹੋਏ ਸਮਝੌਤੇ ਅਨੁਸਾਰ ਸਹਿਮਤੀਆਂ ਬਣੀਆਂ ਹਨ। ਬੱਲਪੁਰੀਆਂ ਨੇ ਕਿਹਾ ਕਿ ਜੇਕਰ ਮੈਨੇਜਮੈਂਟ ਵਲੋਂ ਉਕਤ ਅਨੁਸਾਰ ਹੋਈਆਂ ਸਹਿਮਤੀਆਂ ਦੇ ਬਣਦੇ ਸਰਕੂਲਰ/ਪੱਤਰ ਜਾਰੀ ਨਾਂ ਕੀਤੇ ਗਏ ਅਤੇ ਵਿੱਤ ਮੰਤਰੀ ਪੰਜਾਬ ਨੂੰ ਫਾਈਨਲ ਰਿਪੋਰਟ ਭੇਜਣ ਸਬੰਧੀ ਟਾਲਮਟੋਲ ਕਰਨ ਦੀ ਕੋਸ਼ਿਸ਼ ਕੀਤੀ ਗਈ ਤਾਂ ਪੀ. ਐੱਸ. ਈ.ਬੀ. ਇੰਪਲਾਇਜ਼ ਜੁਆਇੰਟ ਫੋਰਮ, ਬਿਜਲੀ ਮੁਲਾਜ਼ਮ ਏਕਤਾ ਮੰਚ ਪੰਜਾਬ, ਐਸੋਸੀਏਸ਼ਨ ਆਫ ਜੂਨੀਅਰ ਇੰਜੀਨੀਅਰਜ਼, ਗਰਿੱਡ ਸਬ ਸਟੇਸ਼ਨ ਇੰਪਲਾਈਜ਼ ਯੂਨੀਅਨ ਰਜਿ: 24 , ਮੁਲਾਜ਼ਮ ਯੂਨਾਈਟਿਡ ਔਰਗੇਨਾਈਜ਼ੇਸ਼ਨ, ਪਾਵਰਕਾਮ ਤੇ ਟਰਾਂਸਕੋ ਪੈਨਸ਼ਨਰਜ਼ ਯੂਨੀਅਨ ਏਟਕ , ਪੈਨਸ਼ਨਰ ਵੈਲਫੇਅਰ ਫੈਡਰੇਸ਼ਨ ਦੇ ਸਾਂਝੇ ਸੱਦੇ ’ਤੇ 16 ਸਤੰਬਰ ਨੂੰ ਧਰਨਾ ਮੁੱਖ ਦਫ਼ਤਰ ਪਟਿਆਲਾ ਵਿਖੇ ਦਿੱਤਾ ਕੀਤਾ ਜਾਵੇਗਾ, ਉਪਰੰਤ ਅਗਲੇ ਸੰਘਰਸ਼ ਦੀ ਰਣਨੀਤੀ ਉਲੀਕੀ ਜਾਵੇਗੀ।
Ad Position 22
No active advertisement
ਪਿਛਲੀ ਖ਼ਬਰ ਲੋਕਾਂ ਦੀ ਆਵਾਜ਼ ਨੂੰ ਜਬਰ ਨਾਲ ਕੁਚਲ ਕੇ ਭਗਵੰਤ ਮਾਨ ਸਰਕਾਰ ਸੂਬੇ ’ਤੇ ਰਾਜ ਕਰਨਾ ਚਾਹੁੰਦੀ -ਗੁੱਡੂ ਸੇਠ ਅਗਲੀ ਖ਼ਬਰ ਹਿੰਦੂ ਕੰਨਿਆ ਮਹਾਵਿਦਿਆਲਿਆ ਧਾਰੀਵਾਲ ਵਿਚ ਨਵੇਂ ਸੈਸ਼ਨ ਦੀ ਸ਼ੁਭ ਸ਼ੁਰੂਆਤ ਮੌਕੇ ਹਵਨ ਯੱਗ
Ad Position 24