06-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2026

ਪਿੰਡ ਊਧਨਵਾਲ ਵਿਖੇ ਜ਼ਿਲ੍ਹਾ ਪ੍ਰਧਾਨ ਘੁੰਮਣ ਦੀ ਅਗਵਾਈ ’ਚ ਵਰਕਰ ਮੀਟਿੰਗ

ਬਟਾਲਾ, 4 ਸਤੰਬਰ (ਸਤਿੰਦਰ ਸਿੰਘ)-ਵਿਧਾਨ ਸਭਾ ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਪਿੰਡ ਊਧਨਵਾਲ ਵਿਖੇ ਸ਼੍ਰੋਮਣੀ ਅਕਾਲੀ ਦਲ ਐਸ. ਸੀ.

Ad Position 21
repet_subhas-goyals [Copy P29]
ਅਜੀਤ ਡੈਸਕ 05-09-2026
ਬਟਾਲਾ, 4 ਸਤੰਬਰ (ਸਤਿੰਦਰ ਸਿੰਘ)-ਵਿਧਾਨ ਸਭਾ ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਪਿੰਡ ਊਧਨਵਾਲ ਵਿਖੇ ਸ਼੍ਰੋਮਣੀ ਅਕਾਲੀ ਦਲ ਐਸ.ਸੀ. ਵਿੰਗ ਦੇ ਜ਼ਿਲ੍ਹਾ ਮੀਤ ਪ੍ਰਧਾਨ ਸੱਜਣ ਸਿੰਘ ਕੰਡੀਲਾ ਦੇ ਯਤਨਾਂ ਸਦਕਾ ਦਲਬੀਰ ਸਿੰਘ ਤੇ ਗੁਰਮੀਤ ਸਿੰਘ ਵਲੋਂ ਭਰਵੀਂ ਵਰਕਰ ਮੀਟਿੰਗ ਕਰਵਾਈ ਗਈ, ਜਿਸ ’ਚ ਵਿਸ਼ੇਸ਼ ਤੌਰ ’ਤੇ ਪਹੁੰਚੇ ਜ਼ਿਲ੍ਹਾ ਪ੍ਰਧਾਨ ਲਖਵਿੰਦਰ ਸਿੰਘ ਘੁੰਮਣ ਦਾ ਅਕਾਲੀ ਵਰਕਰਾਂ ਵਲੋਂ ਭਰਵਾਂ ਸਵਾਗਤ ਕਰਦਿਆਂ ਵਿਸ਼ੇਸ਼ ਸਨਮਾਨ ਕੀਤਾ ਗਿਆ। ਜ਼ਿਲ੍ਹਾ ਪ੍ਰਧਾਨ ਲਖਵਿੰਦਰ ਸਿੰਘ ਘੁੰਮਣ ਨੇ ਕਿਹਾ ਕਿ ਅੱਜ ਪੰਜਾਬ ਦੇ ਲੋਕ ਇਹ ਮਹਿਸੂਸ ਕਰ ਰਹੇ ਹਨ ਕਿ ਪੰਜਾਬ ਵਿਚੋਂ ਗੁੰਡਾਗਰਦੀ, ਲੁੱਟਾਂ-ਖੋਹਾਂ, ਨਸ਼ਿਆਂ ਦਾ ਕੋਹੜ ਤੇ ਬੇਰੁਜ਼ਗਾਰੀ ਨੂੰ ਸ਼੍ਰੋਮਣੀ ਅਕਾਲੀ ਦਲ ਹੀ ਖ਼ਤਮ ਕਰ ਸਕਦਾ ਹੈ ਅਤੇ ਪੰਜਾਬ ਨੂੰ ਅਮਨ-ਸ਼ਾਂਤੀ ਵਾਲਾ ਰਾਜ ਦੇ ਸਕਦਾ ਹੈ। ਸ: ਘੁੰਮਣ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ: ਸੁਖਬੀਰ ਸਿੰਘ ਬਾਦਲ ਦੀ ਸੁਚੱਜੀ ਅਗਵਾਈ ਕਰ ਕੇ ਸ਼੍ਰੋਮਣੀ ਅਕਾਲੀ ਦਲ ਦੀ ਪੇਂਡੂ ਖੇਤਰਾਂ ਦੇ ਨਾਲ ਨਾਲ ਹੁਣ ਸ਼ਹਿਰੀ ਖੇਤਰਾਂ ਵਿਚ ਵੀ ਵੱਧ ਰਹੀ ਲੋਕਪ੍ਰਿਯਤਾ ਇਹ ਦਰਸਾਉਂਦੀ ਹੈ ਕਿ ਆਉਣ ਵਾਲੀ ਸਰਕਾਰ ਸ: ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਦੀ ਬਣੇਗੀ। ਇਸ ਮੌਕੇ ਸਾਬਕਾ ਸਰਪੰਚ ਤੇ ਜ਼ਿਲ੍ਹਾ ਜਰਨਲ ਸਕੱਤਰ ਮੇਜਰ ਸਿੰਘ ਬਰਿਆਰ, ਜ਼ਿਲ੍ਹਾ ਮੀਤ ਪ੍ਰਧਾਨ ਸੱਜਣ ਸਿੰਘ ਕੰਡੀਲਾ, ਜ਼ਿਲ੍ਹਾ ਜਰਨਲ ਸਕੱਤਰ ਗੁਰਮੀਤ ਸਿੰਘ ਹਰਪੁਰਾ, ਸਤਵੰਤ ਸਿੰਘ, ਕੁਲਵੰਤ ਸਿੰਘ, ਰਛਪਾਲ ਸਿੰਘ, ਰਮਨਦੀਪ ਸਿੰਘ, ਗੁਰਮੇਜ ਸਿੰਘ, ਗੁਰਪ੍ਰੀਤ ਸਿੰਘ, ਹਰਪਿੰਦਰ ਸਿੰਘ, ਬਲਜਿੰਦਰ ਸਿੰਘ, ਗੁਰਸੇਵਕ ਸਿੰਘ, ਨਵਦੀਪ ਸਿੰਘ, ਜਥੇ. ਲਖਬੀਰ ਸਿੰਘ, ਦਰਸ਼ਨ ਸਿੰਘ, ਪਿਆਰਾ ਸਿੰਘ, ਸੁਰਜੀਤ ਸਿੰਘ, ਮਨਦੀਪ ਸਿੰਘ, ਗੁਰਪਾਲ ਸਿੰਘ, ਸੁਖਦੇਵ ਸਿੰਘ, ਫਤਿਹ ਸਿੰਘ, ਬਿਕਰਮਜੀਤ ਸਿੰਘ, ਅਮਨਦੀਪ ਸਿੰਘ, ਨਵਦੀਪ ਸਿੰਘ, ਦੀਪਕ ਸਿੰਘ ਆਦਿ ਹਾਜ਼ਰ ਸਨ ।
Ad Position 22
No active advertisement
ਪਿਛਲੀ ਖ਼ਬਰ ਚਾਵਾ ਸ਼ਮਸ਼ਾਨਘਾਟ ਨੂੰ ਜਾਣ ਵਾਲੀ ਅੱਧਾ ਕਿੱਲੋਮੀਟਰ ਸੜਕ ਦੀ ਮੁਰੰਮਤ ਕਰਵਾਉਣ ਦੀ ਮੰਗ ਅਗਲੀ ਖ਼ਬਰ ਲੋਕਾਂ ਦੀ ਆਵਾਜ਼ ਨੂੰ ਜਬਰ ਨਾਲ ਕੁਚਲ ਕੇ ਭਗਵੰਤ ਮਾਨ ਸਰਕਾਰ ਸੂਬੇ ’ਤੇ ਰਾਜ ਕਰਨਾ ਚਾਹੁੰਦੀ -ਗੁੱਡੂ ਸੇਠ
Ad Position 24