05-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2026

ਬਾਵਾ ਨਾਗਾ ਸਰਵਹਿੱਤਕਾਰੀ ਵਿਦਿਆ ਮੰਦਿਰ ਘਰੋਟਾ ’ਚ ਉਤਸ਼ਾਹ ਨਾਲ ਮਨਾਈ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ

ਘਰੋਟਾ, 4 ਸਤੰਬਰ (ਸੰਜੀਵ ਗੁਪਤਾ)-ਬਾਵਾ ਨਾਗਾ ਸਰਵਹਿੱਤਕਾਰੀ ਵਿੱਦਿਆ ਮੰਦਿਰ ਘਰੋਟਾ ਵਿਚ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਪਵਿੱਤਰ ਤਿਉਹਾਰ ਸ਼ਰਧਾ, ਭਗਤੀ ਤੇ ਉਤਸ਼ਾਹ ਨਾਲ ਮਨਾਇਆ ਗਿਆ । ਸਮਾਗਮ ਦੀ ਸ਼ੁਰੂਆਤ ਦੀਦੀ ਕਿਰਨਾ ਵਲੋਂ ਭਗਵਾਨ ਸ੍ਰੀ ਕ੍ਰਿਸ਼ਨ ਦੇ ਜਨਮ ਨਾਲ ਸਬੰਧਿਤ ਸੁੰਦਰ ਅਤੇ ਪ੍ਰੇਰਣਾਦਾਇਕ ਪ੍ਰਸੰਗ ਵਿਦਿਆਰਥੀਆਂ ਨਾਲ ਸਾਂਝਾ ਕਰਨ ਨਾਲ ਹੋਈ ।

Ad Position 21
repet_subhas-goyals [Copy P29]
ਅਜੀਤ ਡੈਸਕ 05-09-2026
ਘਰੋਟਾ, 4 ਸਤੰਬਰ (ਸੰਜੀਵ ਗੁਪਤਾ)-ਬਾਵਾ ਨਾਗਾ ਸਰਵਹਿੱਤਕਾਰੀ ਵਿੱਦਿਆ ਮੰਦਿਰ ਘਰੋਟਾ ਵਿਚ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਪਵਿੱਤਰ ਤਿਉਹਾਰ ਸ਼ਰਧਾ, ਭਗਤੀ ਤੇ ਉਤਸ਼ਾਹ ਨਾਲ ਮਨਾਇਆ ਗਿਆ । ਸਮਾਗਮ ਦੀ ਸ਼ੁਰੂਆਤ ਦੀਦੀ ਕਿਰਨਾ ਵਲੋਂ ਭਗਵਾਨ ਸ੍ਰੀ ਕ੍ਰਿਸ਼ਨ ਦੇ ਜਨਮ ਨਾਲ ਸਬੰਧਿਤ ਸੁੰਦਰ ਅਤੇ ਪ੍ਰੇਰਣਾਦਾਇਕ ਪ੍ਰਸੰਗ ਵਿਦਿਆਰਥੀਆਂ ਨਾਲ ਸਾਂਝਾ ਕਰਨ ਨਾਲ ਹੋਈ । ਇਸ ਤੋਂ ਬਾਅਦ ਵਿਦਿਆਰਥੀਆਂ ਵਲੋਂ ਮਨਮੋਹਕ ਨਾਟਕ ਪੇਸ਼ ਕੀਤਾ ਗਿਆ, ਜਿਸ ਵਿਚ ਭਗਵਾਨ ਸ੍ਰੀ ਕ੍ਰਿਸ਼ਨ ਦੇ ਜਨਮ ਉਪਰੰਤ ਵਾਪਰੀਆਂ ਦਿਵਿਆ ਘਟਨਾਵਾਂ ਦਾ ਜੀਵੰਤ ਮੰਚਨ ਕੀਤਾ ਗਿਆ । ਇਸ ਦੌਰਾਨ ਵਾਸੂਦੇਵ ਵਲੋਂ ਬਾਲ ਕ੍ਰਿਸ਼ਨ ਨੂੰ ਸੁਰੱਖਿਅਤ ਢੰਗ ਨਾਲ ਗੋਕੁਲ ਲੈ ਕੇ ਜਾਣ ਵਾਲੇ ਭਾਵਪੂਰਣ ਪ੍ਰਸੰਗ ਨੇ ਹਾਜ਼ਰ ਦਰਸ਼ਕਾਂ ਨੂੰ ਮੰਤਰ ਮੁਗਧ ਕਰ ਦਿੱਤਾ । ਵਿਦਿਆਰਥੀਆਂ ਨੇ ਵੱਖ-ਵੱਖ ਸੱਭਿਆਚਾਰਕ ਤੇ ਡਾਂਸ ਪੇਸ਼ਕਾਰੀ ਰਾਹੀਂ ਭਗਵਾਨ ਸ੍ਰੀ ਕ੍ਰਿਸ਼ਨ ਦੀਆਂ ਬਾਲ ਲੀਲਾਵਾਂ ਤੇ ਭਗਤੀ ਭਾਵਨਾ ਨੂੰ ਵੀ ਸੁੰਦਰ ਢੰਗ ਨਾਲ ਪੇਸ਼ ਕੀਤਾ । ਸਮਾਗਮ ਦਾ ਵਿਸ਼ੇਸ਼ ਆਕਰਸ਼ਣ ਸ੍ਰੀ ਕ੍ਰਿਸ਼ਨ ਅਤੇ ਸੁਦਾਮਾ ਦੀ ਅਟੁੱਟ ਦੋਸਤੀ ’ਤੇ ਆਧਾਰਿਤ ਭਾਵਪੂਰਣ ਨਾਟਕ ਰਿਹਾ, ਜਿਸ ਨੇ ਸਾਰਿਆਂ ਨੂੰ ਪਿਆਰ, ਸੱਚੀ ਦੋਸਤੀ ਤੇ ਸਮਰਪਣ ਦਾ ਸੰਦੇਸ਼ ਦਿੱਤਾ । ਵਿਦਿਆਰਥੀਆਂ ਦੇ ਬੌਧਿਕ ਵਿਕਾਸ ਲਈ ਭਗਵਾਨ ਸ੍ਰੀ ਕ੍ਰਿਸ਼ਨ ਦੇ ਜੀਵਨ ਤੇ ਦਰਸ਼ਨ ’ਤੇ ਆਧਾਰਿਤ ਪ੍ਰਸ਼ਨੋਤਰੀ ਮੁਕਾਬਲਾ ਵੀ ਕਰਵਾਇਆ ਗਿਆ । ਇਸ ’ਚ ਬੱਚਿਆਂ ਨੇ ਉਤਸ਼ਾਹ ਨਾਲ ਭਾਗ ਲੈਂਦਿਆਂ ਆਪਣੀ ਜਿਗਿਆਸਾ ਅਤੇ ਗਿਆਨ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ । ਸਮਾਗਮ ਦੇ ਅੰਤ ’ਚ ਸਕੂਲ ਦੇ ਪ੍ਰਿੰਸੀਪਲ ਵਿਕਾਸ ਸਿੰਘ ਨੇ ਵਿਦਿਆਰਥੀਆਂ ਨੂੰ ਸੰਬੋਧਨ ਕੀਤਾ । ਉਨ੍ਹਾਂ ਬੱਚਿਆਂ ਨੂੰ ਭਗਵਾਨ ਸ੍ਰੀ ਕ੍ਰਿਸ਼ਨ ਦੇ ਜੀਵਨ, ਆਦਰਸ਼ਾਂ ਅਤੇ ਸ੍ਰੀਮਦ ਭਗਵਦ ਗੀਤਾ ਦੇ ਸੰਦੇਸ਼ਾਂ ਤੋਂ ਪ੍ਰੇਰਣਾ ਲੈਣ ਦਾ ਸੱਦਾ ਦਿੱਤਾ ਅਤੇ ਜਨਮ ਅਸ਼ਟਮੀ ਦੀਆਂ ਹਾਰਦਿਕ ਸ਼ੁੱਭਕਾਮਨਾਵਾਂ ਦਿੱਤੀਆਂ ।
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਕਾਂਗਰਸ ਦਫ਼ਤਰ ਵਿਚ ਵਿਧਾਇਕਾ ਅਰੁਣਾ ਚੌਧਰੀ ਦਾ ਸਵਾਗਤ, ਹਲਦਵਾਨੀ ਘਟਨਾ ਨੂੰ ਲੈ ਕੇ ਕੇਂਦਰ ਸਰਕਾਰ ’ਤੇ ਨਿਸ਼ਾਨ... ਅਗਲੀ ਖ਼ਬਰ ਪਠਾਨਕੋਟ ’ਚ ਧੂਮਧਾਮ ਨਾਲ ਮਨਾਇਆ ਕ੍ਰਿਸ਼ਨ ਜਨਮ ਅਸ਼ਟਮੀ ਦਾ ਤਿਉਹਾਰ
Ad Position 24