05-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2026

ਜ਼ਿਲ੍ਹਾ ਕਾਂਗਰਸ ਦਫ਼ਤਰ ਵਿਚ ਵਿਧਾਇਕਾ ਅਰੁਣਾ ਚੌਧਰੀ ਦਾ ਸਵਾਗਤ, ਹਲਦਵਾਨੀ ਘਟਨਾ ਨੂੰ ਲੈ ਕੇ ਕੇਂਦਰ ਸਰਕਾਰ ’ਤੇ ਨਿਸ਼ਾਨਾ

ਪਠਾਨਕੋਟ, 4 ਸਤੰਬਰ (ਸੁਮਿਤ)-ਗਾਂਧੀ ਚੌਕ ਸਥਿਤ ਜ਼ਿਲ੍ਹਾ ਕਾਂਗਰਸ ਦਫ਼ਤਰ ਵਿਚ ਸ਼ੁੱਕਰਵਾਰ ਨੂੰ ਦੀਨਾਨਗਰ ਦੀ ਵਿਧਾਇਕਾ ਅਰੁਣਾ ਚੌਧਰੀ ਦੇ ਵਿਸ਼ੇਸ਼ ਤੌਰ ’ਤੇ ਪਹੁੰਚਣ ’ਤੇ ਕਾਂਗਰਸ ਆਗੂਆਂ ਤੇ ਵਰਕਰਾਂ ਵਲੋਂ ਉਨ੍ਹਾਂ ਦਾ ਜ਼ੋਰਦਾਰ ਸਵਾਗਤ ਕੀਤਾ ਗਿਆ । ਇਸ ਮੌਕੇ ਜ਼ਿਲ੍ਹਾ ਪ੍ਰਧਾਨ ਤੇ ਪੰਨਾ ਲਾਲ ਭਾਟੀਆ, ਆਸ਼ੀਸ਼ ਵਿਜ, ਕਾਰਜਕਾਰੀ ਪ੍ਰਧਾਨ ਰਾਕੇਸ਼ ਬੱਬਲੀ, ਕੌਂਸਲਰ ਚਰਨਜੀਤ ਸਿੰਘ ਹੈਪੀ, ਜੋਗਿੰਦਰ ਪਹਿਲਵਾਨ, ਅੰਕੁਸ਼ ਮਿਨਹਾਸ ਜਿੰਨੀ ਸਮੇਤ ਵੱਡੀ ਗਿਣਤੀ ਵਿਚ ਕਾਂਗਰਸੀ ਆਗੂ ਅਤੇ ਵਰਕਰ ਮੌਜੂਦ ਰਹੇ ।

Ad Position 21
repet_subhas-goyals [Copy P29]
ਅਜੀਤ ਡੈਸਕ 05-09-2026
ਪਠਾਨਕੋਟ, 4 ਸਤੰਬਰ (ਸੁਮਿਤ)-ਗਾਂਧੀ ਚੌਕ ਸਥਿਤ ਜ਼ਿਲ੍ਹਾ ਕਾਂਗਰਸ ਦਫ਼ਤਰ ਵਿਚ ਸ਼ੁੱਕਰਵਾਰ ਨੂੰ ਦੀਨਾਨਗਰ ਦੀ ਵਿਧਾਇਕਾ ਅਰੁਣਾ ਚੌਧਰੀ ਦੇ ਵਿਸ਼ੇਸ਼ ਤੌਰ ’ਤੇ ਪਹੁੰਚਣ ’ਤੇ ਕਾਂਗਰਸ ਆਗੂਆਂ ਤੇ ਵਰਕਰਾਂ ਵਲੋਂ ਉਨ੍ਹਾਂ ਦਾ ਜ਼ੋਰਦਾਰ ਸਵਾਗਤ ਕੀਤਾ ਗਿਆ । ਇਸ ਮੌਕੇ ਜ਼ਿਲ੍ਹਾ ਪ੍ਰਧਾਨ ਤੇ ਪੰਨਾ ਲਾਲ ਭਾਟੀਆ, ਆਸ਼ੀਸ਼ ਵਿਜ, ਕਾਰਜਕਾਰੀ ਪ੍ਰਧਾਨ ਰਾਕੇਸ਼ ਬੱਬਲੀ, ਕੌਂਸਲਰ ਚਰਨਜੀਤ ਸਿੰਘ ਹੈਪੀ, ਜੋਗਿੰਦਰ ਪਹਿਲਵਾਨ, ਅੰਕੁਸ਼ ਮਿਨਹਾਸ ਜਿੰਨੀ ਸਮੇਤ ਵੱਡੀ ਗਿਣਤੀ ਵਿਚ ਕਾਂਗਰਸੀ ਆਗੂ ਅਤੇ ਵਰਕਰ ਮੌਜੂਦ ਰਹੇ । ਇਸ ਦੌਰਾਨ ਅਰੁਣਾ ਚੌਧਰੀ ਨੇ ਹਲਦਵਾਨੀ ਵਿਚ ਕਾਂਗਰਸ ਪ੍ਰਧਾਨ ਮੱਲਿਕਾਰਜੁਨ ਖੜਗੇ ਨਾਲ ਵਾਪਰੀ ਕਥਿਤ ਘਟਨਾ ਨੂੰ ਲੈ ਕੇ ਸਖ਼ਤ ਵਿਰੋਧ ਜਤਾਇਆ । ਉਨ੍ਹਾਂ ਘਟਨਾ ਦੀ ਨਿਰਪੱਖ ਜਾਂਚ ਕਰਵਾਉਣ ਦੀ ਮੰਗ ਕਰਦਿਆਂ ਕਿਹਾ ਕਿ ਮਾਮਲੇ ਦੀ ਅਸਲ ਸੱਚਾਈ ਸਾਹਮਣੇ ਆਉਣੀ ਚਾਹੀਦੀ ਹੈ । ਅਰੁਣਾ ਚੌਧਰੀ ਨੇ ਘਟਨਾ ਦੀ ਜਾਂਚ ਦੀ ਮੰਗ ਕਰ ਰਹੇ ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਖ਼ਿਲਾਫ਼ ਮਾਮਲਾ ਦਰਜ ਕੀਤੇ ਜਾਣ ’ਤੇ ਕੇਂਦਰ ਦੀ ਭਾਜਪਾ ਸਰਕਾਰ ਪ੍ਰਤੀ ਨਾਰਾਜ਼ਗੀ ਜ਼ਾਹਿਰ ਕੀਤੀ । ਉਨ੍ਹਾਂ ਕਿਹਾ ਕਿ ਲੋਕਤੰਤਰਿਕ ਵਿਵਸਥਾ ਵਿਚ ਕਿਸੇ ਵੀ ਘਟਨਾ ਦੀ ਜਾਂਚ ਦੀ ਮੰਗ ਕਰਨਾ ਵਿਰੋਧੀ ਧਿਰ ਦਾ ਅਧਿਕਾਰ ਹੈ ਅਤੇ ਇਸ ਤਰ੍ਹਾਂ ਦੀ ਕਾਰਵਾਈ ਨੂੰ ਲੋਕਤੰਤਰਿਕ ਕਦਰਾਂ-ਕੀਮਤਾਂ ਦੇ ਵਿਰੁੱਧ ਮੰਨਿਆ ਜਾਣਾ ਚਾਹੀਦਾ ਹੈ । ਕਾਂਗਰਸ ਆਗੂਆਂ ਨੇ ਪੂਰੀ ਘਟਨਾ ਨੂੰ ਗੈਰ-ਸੰਵਿਧਾਨਕ ਕਰਾਰ ਦਿੰਦਿਆਂ ਕੇਂਦਰ ਸਰਕਾਰ ਤੋਂ ਮਾਮਲੇ ਦੀ ਨਿਰਪੱਖ ਜਾਂਚ ਕਰਵਾਉਣ ਅਤੇ ਵਿਰੋਧੀ ਧਿਰ ਦੀ ਆਵਾਜ਼ ਨੂੰ ਦਬਾਉਣ ਦੀਆਂ ਕੋਸ਼ਿਸ਼ਾਂ ਤੋਂ ਬਚਣ ਦੀ ਮੰਗ ਕੀਤੀ ।
Ad Position 22
No active advertisement
ਪਿਛਲੀ ਖ਼ਬਰ ਭਾਜਪਾ ਵਲੋਂ 18 ਨੂੰ ਨਸ਼ਿਆਂ ਵਿਰੁੱਧ ਯਾਤਰਾ ਦੀ ਸ਼ੁਰੂਆਤ ਮਾਧੋਪੁਰ ਤੋਂ ਵੱਡੇ ਪੱਧਰ ’ਤੇ ਸ਼ੁਰੂ ਕੀਤੀ ਜਾਵੇਗੀ-ਦਿਨੇਸ਼ ਸ... ਅਗਲੀ ਖ਼ਬਰ ਬਾਵਾ ਨਾਗਾ ਸਰਵਹਿੱਤਕਾਰੀ ਵਿਦਿਆ ਮੰਦਿਰ ਘਰੋਟਾ ’ਚ ਉਤਸ਼ਾਹ ਨਾਲ ਮਨਾਈ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ
Ad Position 24