ਭਾਜਪਾ ਕਿਸਾਨ ਮੋਰਚਾ ਜ਼ਿਲ੍ਹਾ ਦੀ ਨਵੀਂ ਕਾਰਜਕਾਰਨੀ ਦਾ ਗਠਨ
ਪਠਾਨਕੋਟ, 4 ਸਤੰਬਰ (ਸੁਮਿਤ)-ਭਾਰਤੀ ਜਨਤਾ ਪਾਰਟੀ ਕਿਸਾਨ ਮੋਰਚਾ ਜ਼ਿਲ੍ਹਾ ਦੀ ਨਵੀਂ ਕਾਰਜਕਾਰਨੀ ਦਾ ਐਲਾਨ ਕੀਤਾ ਗਿਆ । ਇਸ ਮੌਕੇ ਭਾਜਪਾ ਕਿਸਾਨ ਮੋਰਚਾ ਦੇ ਕਈ ਸੀਨੀਅਰ ਅਹੁਦੇਦਾਰਾਂ ਤੇ ਮੈਂਬਰਾਂ ਨੇ ਹਿੱਸਾ ਲਿਆ ।
ਜ
ਜ਼ਿਲ੍ਹਾ ਕਿਸਾਨ ਮੋਰਚਾ ਦੇ ਪ੍ਰਧਾਨ ਠਾਕੁਰ ਰਣਦੀਪ ਸਿੰਘ ਡਡਵਾਲ ।
05-09-2026
ਪਠਾਨਕੋਟ, 4 ਸਤੰਬਰ (ਸੁਮਿਤ)-ਭਾਰਤੀ ਜਨਤਾ ਪਾਰਟੀ ਕਿਸਾਨ ਮੋਰਚਾ ਜ਼ਿਲ੍ਹਾ ਦੀ ਨਵੀਂ ਕਾਰਜਕਾਰਨੀ ਦਾ ਐਲਾਨ ਕੀਤਾ ਗਿਆ । ਇਸ ਮੌਕੇ ਭਾਜਪਾ ਕਿਸਾਨ ਮੋਰਚਾ ਦੇ ਕਈ ਸੀਨੀਅਰ ਅਹੁਦੇਦਾਰਾਂ ਤੇ ਮੈਂਬਰਾਂ ਨੇ ਹਿੱਸਾ ਲਿਆ । ਇਹ ਜਾਣਕਾਰੀ ਜ਼ਿਲ੍ਹਾ ਕਿਸਾਨ ਮੋਰਚਾ ਦੇ ਪ੍ਰਧਾਨ ਠਾਕੁਰ ਰਣਦੀਪ ਸਿੰਘ ਡਡਵਾਲ ਨੇ ਦਿੱਤੀ । ਉਨ੍ਹਾਂ ਦੱਸਿਆ ਕਿ ਮੋਰਚੇ ਦੇ ਸੀਨੀਅਰ ਆਗੂਆਂ ਨਾਲ ਵਿਚਾਰ-ਵਟਾਂਦਰੇ ਤੋਂ ਬਾਅਦ ਸੰਗਠਨ ਨੂੰ ਮਜ਼ਬੂਤ ਕਰਨ ਤੇ ਕਿਸਾਨ ਵਰਗ ਨੂੰ ਪਾਰਟੀ ਨਾਲ ਹੋਰ ਮਜ਼ਬੂਤੀ ਨਾਲ ਜੋੜਨ ਲਈ ਜ਼ਿਲ੍ਹੇ ਦੇ ਸਾਰੇ ਮੰਡਲਾਂ ਤੋਂ ਨਵੀਂ ਟੀਮ ਦਾ ਗਠਨ ਕੀਤਾ ਗਿਆ ਹੈ । ਉਨ੍ਹਾਂ ਕਿਹਾ ਕਿ ਨਵੇਂ ਨਿਯੁਕਤ ਅਹੁਦੇਦਾਰਾਂ ਨੂੰ ਉਨ੍ਹਾਂ ਦੇ ਤਜਰਬੇ ਤੇ ਪਾਰਟੀ ਪ੍ਰਤੀ ਵਫ਼ਾਦਾਰੀ ਨੂੰ ਦੇਖਦੇ ਹੋਏ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਹਨ । ਨਵੀਂ ਕਾਰਜਕਾਰਨੀ ਵਿਚ ਅਭਿਸ਼ੇਕ ਸਿੰਘ, ਸੁਰਿੰਦਰ ਸੈਣੀ, ਪਵਨ ਸਿੰਘ, ਰਾਏ ਸਿੰਘ, ਸੁਖਦੇਵ ਸੈਣੀ ਅਤੇ ਰੋਹਿਤ ਠਾਕੁਰ ਨੂੰ ਜ਼ਿਲ੍ਹਾ ਉਪ ਪ੍ਰਧਾਨ ਬਣਾਇਆ ਗਿਆ ਹੈ । ਸੰਗਠਨ ’ਚ ਕਮਲਜੀਤ ਸਿੰਘ ਤੇ ਕਸ਼ਮੀਰ ਸਿੰਘ ਨੂੰ ਮਹਾਂ ਮੰਤਰੀ ਨਿਯੁਕਤ ਕੀਤਾ ਗਿਆ ਹੈ । ਸਕੱਤਰ ਦੀ ਜ਼ਿੰਮੇਵਾਰੀ ਜੋਗਿੰਦਰ ਸਿੰਘ, ਕਰਨੈਲ ਸਿੰਘ, ਬਿਸ਼ਨ ਕਟੋਚ, ਪਵਨ ਸਿੰਘ, ਅਮਰਵੀਰ ਸਿੰਘ ਅਤੇ ਤਰਸੇਮ ਸਿੰਘ ਨੂੰ ਦਿੱਤੀ ਗਈ ਹੈ । ਦਲੀਪ ਸਿੰਘ ਨੂੰ ਦਫ਼ਤਰ ਸਕੱਤਰ ਅਤੇ ਰਾਘਵ ਨੂੰ ਮੀਡੀਆ ਇੰਚਾਰਜ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ । ਕਾਰਜਕਾਰਨੀ ਦੇ ਕਾਰਜਕਾਰੀ ਮੈਂਬਰਾਂ ’ਚ ਅਮਿਤ ਸੋਨੀ, ਰਾਜਿੰਦਰ ਰਸਵਾਨ, ਰਾਜੇਸ਼ ਸ਼ਰਮਾ, ਦਲਜੀਤ ਸਿੰਘ ਸ਼ੰਮੀ, ਗੋਵਰਧਨ ਸਿੰਘ, ਵਿਜੇ ਸਿੰਘ, ਅਵਤਾਰ ਸਿੰਘ, ਮਨੋਜ ਤਰਨਾਚ, ਕੁਲਵੰਤ ਸਿੰਘ, ਗੁਰਦਿਆਲ ਸਿੰਘ, ਡੋਗਰਾ ਪਠਾਨੀਆ, ਨਿਤਿਨ ਠਾਕੁਰ, ਤਰੁਣ ਕੁਮਾਰ ਅਤੇ ਵਿਕਰਮ ਸਿੰਘ ਨੂੰ ਸ਼ਾਮਿਲ ਕੀਤਾ ਗਿਆ ਹੈ । ਜ਼ਿਲ੍ਹਾ ਪ੍ਰਧਾਨ ਠਾ: ਰਣਦੀਪ ਸਿੰਘ ਡਡਵਾਲ ਨੇ ਸਾਰੇ ਨਵ-ਨਿਯੁਕਤ ਅਹੁਦੇਦਾਰਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਕਿਸਾਨ ਮੋਰਚਾ ਕੇਂਦਰ ਸਰਕਾਰ ਦੀਆਂ ਕਿਸਾਨ ਹਿਤੈਸ਼ੀ ਨੀਤੀਆਂ ਨੂੰ ਪਿੰਡ-ਪਿੰਡ ਅਤੇ ਹਰ ਕਿਸਾਨ ਤੱਕ ਪਹੁੰਚਾਏਗਾ । ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿਚ ਪੂਰੇ ਜ਼ਿਲ੍ਹੇ ਵਿਚ ਕਿਸਾਨ ਸੰਮੇਲਨ ਅਤੇ ਮੈਂਬਰਸ਼ਿਪ ਮੁਹਿੰਮ ਚਲਾਈ ਜਾਵੇਗੀ, ਤਾਂ ਜੋ ਵੱਧ ਤੋਂ ਵੱਧ ਕਿਸਾਨਾਂ ਨੂੰ ਭਾਜਪਾ ਨਾਲ ਜੋੜਿਆ ਜਾ ਸਕੇ ।