05-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2026

ਪ੍ਰਤਾਪ ਵਰਲਡ ਸਕੂਲ ’ਚ ਉਤਸ਼ਾਹ ਨਾਲ ਮਨਾਈ ਜਨਮ ਅਸ਼ਟਮੀ

ਪਠਾਨਕੋਟ, 4 ਸਤੰਬਰ (ਸੰਧੂ)-ਪ੍ਰਤਾਪ ਵਰਲਡ ਸਕੂਲ ਪੀ. ਡਬਲਯੂ.

Ad Position 21
repet_subhas-goyals [Copy P29]
ਅਜੀਤ ਡੈਸਕ 05-09-2026
ਪਠਾਨਕੋਟ, 4 ਸਤੰਬਰ (ਸੰਧੂ)-ਪ੍ਰਤਾਪ ਵਰਲਡ ਸਕੂਲ ਪੀ.ਡਬਲਯੂ.ਐਸ. ਪਠਾਨਕੋਟ ਵਿਖੇ ਨਰਸਰੀ ਤੋਂ ਤੀਜੀ ਜਮਾਤ ਤੱਕ ਦੇ ਵਿਦਿਆਰਥੀਆਂ ਵਲੋਂ ਜਨਮ ਅਸ਼ਟਮੀ ਦਾ ਪਵਿੱਤਰ ਤਿਉਹਾਰ ਸ਼ਰਧਾ ਨਾਲ ਮਨਾਇਆ ਗਿਆ । ਇਸ ਮੌਕੇ ਨੰਨ੍ਹੇ ਵਿਦਿਆਰਥੀ ਸ੍ਰੀ ਕ੍ਰਿਸ਼ਨ ਅਤੇ ਰਾਧਾ ਦੇ ਮਨਮੋਹਕ ਰੂਪ ਵਿਚ ਸੱਜੇ ਨਜ਼ਰ ਆਏ ਤੇ ਵੱਖ-ਵੱਖ ਸੱਭਿਆਚਾਰਕ ਗਤੀਵਿਧੀਆਂ ਵਿਚ ਉਤਸ਼ਾਹ ਨਾਲ ਭਾਗ ਲਿਆ । ਸਕੂਲ ਦੀ ਪ੍ਰਿੰਸੀਪਲ ਸ਼ੁਭਰਾ ਰਾਣੀ ਨੇ ਕਿਹਾ ਕਿ ਅਜਿਹੇ ਸਮਾਗਮ ਬੱਚਿਆਂ ਨੂੰ ਭਾਰਤੀ ਸੱਭਿਆਚਾਰ ਅਤੇ ਵਿਰਸੇ ਨਾਲ ਜੋੜਨ ਦੇ ਨਾਲ-ਨਾਲ ਉਨ੍ਹਾਂ ਵਿਚ ਆਤਮ-ਵਿਸ਼ਵਾਸ ਅਤੇ ਚੰਗੇ ਜੀਵਨ-ਮੁੱਲ ਪੈਦਾ ਕਰਦੇ ਹਨ । ਡਾਇਰੈਕਟਰ ਸੰਨੀ ਮਹਾਜਨ ਨੇ ਕਿਹਾ ਕਿ ਸਿੱਖਿਆ ਦਾ ਮਕਸਦ ਕੇਵਲ ਅਕਾਦਮਿਕ ਉੱਤਮਤਾ ਨਹੀਂ, ਸਗੋਂ ਬੱਚਿਆਂ ਵਿਚ ਸੰਸਕਾਰ, ਮੁੱਲਾਂ ਅਤੇ ਸੱਭਿਆਚਾਰਕ ਜਾਗਰੂਕਤਾ ਦਾ ਵਿਕਾਸ ਕਰਨਾ ਵੀ ਹੈ । ਸਮਾਗਮ ਦੌਰਾਨ ਸਕੂਲ ਕੈਂਪਸ ਵਿਚ ਖੁਸ਼ੀ ਅਤੇ ਉਤਸ਼ਾਹ ਦਾ ਮਾਹੌਲ ਬਣਿਆ ਰਿਹਾ । ਬੱਚਿਆਂ ਨੇ ਆਪਣੀਆਂ ਪੇਸ਼ਕਾਰੀਆਂ ਰਾਹੀਂ ਸ੍ਰੀ ਕ੍ਰਿਸ਼ਨ ਦੇ ਪ੍ਰੇਮ, ਦਇਆ, ਮਿੱਤਰਤਾ, ਹਿੰਮਤ ਅਤੇ ਭਗਤੀ ਵਰਗੇ ਜੀਵਨ-ਮੁੱਲਾਂ ਦਾ ਸੰਦੇਸ਼ ਵੀ ਦਿੱਤਾ ।
Ad Position 22
No active advertisement
ਪਿਛਲੀ ਖ਼ਬਰ ਲਾਇਨਜ਼ ਕਲੱਬ ਵਲੋਂ ਹਵਾਲਾਤੀਆਂ ਤੇ ਕੈਦੀਆਂ ਨੂੰ ਵੰਡੇ ਚਸ਼ਮੇ ਅਗਲੀ ਖ਼ਬਰ ਸ੍ਰੀ ਮਨੀ ਮਹੇਸ਼ ਲੰਗਰ ਸੇਵਾ ਸੰਮਤੀ ਵਲੋਂ ਲੰਗਰ ਲਗਾਇਆ
Ad Position 24