ਪੰਜਾਬ ’ਚ ਭਾਜਪਾ ਦਿਨੋਂ-ਦਿਨ ਹੋ ਰਹੀ ਹੈ ਮਜ਼ਬੂਤ-ਸੁਰਿੰਦਰ ਬਕਨੌਰ
ਤਾਰਾਗੜ੍ਹ, 4 ਸਤੰਬਰ (ਸੋਹਨ ਲਾਲ)-ਵਿਧਾਨ ਸਭਾ ਹਲਕਾ ਭੋਆ ਸਰਪੰਚ ਸਤੀਸ਼ ਗੱਜੂ ਦੇ ਗ੍ਰਹਿ ਵਿਖੇ ਭਾਜਪਾ ਦੇ ਤਾਰਾਗੜ੍ਹ ਮੰਡਲ ਜਨਰਲ ਸਕੱਤਰ ਸੁਰਿੰਦਰ ਸਿੰਦਾ ਦੀ ਪ੍ਰਧਾਨਗੀ ਹੇਠ ਮੀਟਿੰਗ ਹੋਈ। ਜਿਸ ਵਿਚ ਤਾਰਾਗੜ੍ਹ ਸਰਕਲ ਦੇ ਭਾਜਪਾ ਵਰਕਰ ਪਹੁੰਚੇ ਜਿਸ ਵਿਚ ਪੰਜਾਬ ਯੂਨੀਵਰਸਿਟੀ ਏ.
ਤਾਰਾਗੜ੍ਹ, 4 ਸਤੰਬਰ (ਸੋਹਨ ਲਾਲ)-ਵਿਧਾਨ ਸਭਾ ਹਲਕਾ ਭੋਆ ਸਰਪੰਚ ਸਤੀਸ਼ ਗੱਜੂ ਦੇ ਗ੍ਰਹਿ ਵਿਖੇ ਭਾਜਪਾ ਦੇ ਤਾਰਾਗੜ੍ਹ ਮੰਡਲ ਜਨਰਲ ਸਕੱਤਰ ਸੁਰਿੰਦਰ ਸਿੰਦਾ ਦੀ ਪ੍ਰਧਾਨਗੀ ਹੇਠ ਮੀਟਿੰਗ ਹੋਈ। ਜਿਸ ਵਿਚ ਤਾਰਾਗੜ੍ਹ ਸਰਕਲ ਦੇ ਭਾਜਪਾ ਵਰਕਰ ਪਹੁੰਚੇ ਜਿਸ ਵਿਚ ਪੰਜਾਬ ਯੂਨੀਵਰਸਿਟੀ ਏ.ਬੀ.ਬੀ.ਪੀ. ਦੀ ਜਿੱਤ ’ਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ। ਤਾਰਾਗੜ੍ਹ ਸਰਕਲ ਜਨਰਲ ਸਕੱਤਰ ਸੁਰਿੰਦਰ ਬਕਨੌਰ ਨੇ ਕਿਹਾ ਕਿ ਪੰਜਾਬ ਵਿਚ ਭਾਜਪਾ ਦਿਨੋਂ-ਦਿਨ ਮਜ਼ਬੂਤ ਹੋ ਰਹੀ ਹੈ । ਉਨ੍ਹਾਂ ਭਾਜਪਾ ਦੇ ਵਰਕਰਾਂ ਨੂੰ 2027 ਵਿਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਹੁਣ ਤੋਂ ਹੀ ਇਕਜੁੱਟ ਹੋ ਕੇ ਪਾਰਟੀ ਨੂੰ ਮਜ਼ਬੂਤ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਭਾਜਪਾ ਦਾ ਗਰਾਫ ਦਿਨੋਂ-ਦਿਨ ਵੱਧ ਰਿਹਾ ਹੈ ਤੇ ਪੰਜਾਬ ਦੇ ਲੋਕ ਹੁਣ ਮੋਦੀ ਸਰਕਾਰ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਤੇਜ਼ੀ ਨਾਲ ਭਾਜਪਾ ਵਿਚ ਸ਼ਾਮਿਲ ਹੋ ਰਹੇ ਹਨ । ਉਨ੍ਹਾਂ ਕਿਹਾ ਕਿ ਭਾਜਪਾ ਦੁਆਰਾ ਹਰ ਵਰਗ ਦੇ ਲੋਕਾਂ ਨੂੰ ਬਣ ਦਾ ਮਾਨ ਸਨਮਾਨ ਦਿੱਤਾ ਜਾ ਰਿਹਾ ਹੈ ਅਤੇ ਪਾਰਟੀ ਹਰ ਵਰਗ ਦੇ ਲੋਕਾਂ ਨੂੰ ਨਾਲ ਲੈ ਕੇ ਚੱਲਣ ਵਿਚ ਵਿਸ਼ਵਾਸ ਰੱਖਦੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਦੁਆਰਾ ਦੇਸ਼ ਦੇ ਹਰੇਕ ਵਰਗ ਦੇ ਲੋਕਾਂ ਨੂੰ ਬਿਨਾਂ ਕਿਸੇ ਭੇਦਭਾਵ ਦੇ ਬੁਨਿਆਦੀ ਸਹੂਲਤਾਂ ਅਤੇ ਲਾਭ ਮੁਹਈਆ ਕਰਵਾਇਆ ਜਾ ਰਿਹਾ ਹੈ ਅਤੇ ਭਾਜਪਾ ਦੇ ਰਾਜ ਵਿੱਚ ਦੇਸ਼ ਲਗਾਤਾਰ ਤਰੱਕੀ ਕਰ ਰਿਹਾ ਹੈ। ਇਸ ਮੌਕੇ ਸਰਪੰਚ ਸਤੀਸ਼ ਗੱਜੂ, ਗੋਬਿੰਦ ਸੈਣੀ, ਦਿਆਲ ਚੰਦ, ਕਸ਼ਮੀਰ ਸਿੰਘ, ਲਾਲਾ, ਰਾਜਵੀਰ ਸਿੰਘ, ਅਸ਼ੋਕ ਕੁਮਾਰ, ਕਰਮ ਚੰਦ ਅਤੇ ਹੋਰ ਬਹੁਤ ਸਾਰੇ ਭਾਜਪਾ ਦੇ ਵਰਕਰ ਮੌਜੂਦ ਸਨ ।