ਜੀ.ਐਨ.ਡੀ.ਯੂ. ਕਾਲਜ ਪਠਾਨਕੋਟ ਦਾ ਬੀ.ਏ. ਸਮੈਸਟਰ-2 ਦਾ ਨਤੀਜਾ ਰਿਹਾ ਸ਼ਾਨਦਾਰ
ਪਠਾਨਕੋਟ, 4 ਸਤੰਬਰ (ਸੁਮਿਤ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵਲੋਂ ਬੀ. ਏ.
ਪਠਾਨਕੋਟ, 4 ਸਤੰਬਰ (ਸੁਮਿਤ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵਲੋਂ ਬੀ.ਏ. ਸਮੈਸਟਰ-2 ਦਾ ਨਤੀਜਾ ਐਲਾਨਿਆ ਗਿਆ । ਇਸ ’ਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਪਠਾਨਕੋਟ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕਾਲਜ ਦਾ ਨਾਂਅ ਰੌਸ਼ਨ ਕੀਤਾ । ਨਤੀਜੇ ’ਚ ਗੁਰਚਰਨ ਨੇ 8.29 ਐਸ.ਜੀ.ਪੀ.ਏ. ਹਾਸਲ ਕਰਕੇ ਕਾਲਜ ’ਚ ਪਹਿਲਾ ਸਥਾਨ, ਜੋਸ਼ਾਲੀ ਨੇ 8.13 ਐਸ.ਜੀ.ਪੀ.ਏ. ਨਾਲ ਦੂਜਾ ਸਥਾਨ ਤੇ ਰੀਆ ਨੇ 8.08 ਐਸ.ਜੀ.ਪੀ.ਏ. ਨਾਲ ਤੀਜਾ ਸਥਾਨ ਹਾਸਲ ਕੀਤਾ । ਕਾਲਜ ਦੇ ਪ੍ਰਿੰਸੀਪਲ ਡਾ: ਕੁਲਵੰਤ ਸਿੰਘ ਰੰਧਾਵਾ ਨੇ ਸ਼ਾਨਦਾਰ ਨਤੀਜੇ ਲਈ ਸਾਰੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਤੇ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ । ਉਨ੍ਹਾਂ ਵਿਦਿਆਰਥੀਆਂ ਦੀ ਮਿਹਨਤ ਤੇ ਅਧਿਆਪਕਾਂ ਦੇ ਮਾਰਗ ਦਰਸ਼ਨ ਦੀ ਸ਼ਲਾਘਾ ਕੀਤੀ । ਪ੍ਰਿੰਸੀਪਲ ਡਾ: ਰੰਧਾਵਾ ਨੇ ਪੂਜਾ, ਰਜਨੀ, ਗੀਤਾ, ਸ਼ੈਫਾਲੀ, ਭੂਸ਼ਣ, ਮਧੁਪੰਤ, ਕਵੀ ਰਾਜ, ਪ੍ਰਿੰਸ ਅਤੇ ਰਾਕੇਸ਼ ਨੂੰ ਵੀ ਸ਼ਾਨਦਾਰ ਨਤੀਜੇ ਲਈ ਵਧਾਈ ਦਿੱਤੀ । ਉਨ੍ਹਾਂ ਸਾਰਿਆਂ ਨੂੰ ਭਵਿੱਖ ’ਚ ਵੀ ਇਸੇ ਤਰ੍ਹਾਂ ਸ਼ਾਨਦਾਰ ਪ੍ਰਦਰਸ਼ਨ ਜਾਰੀ ਰੱਖਣ ਲਈ ਪ੍ਰੇਰਿਤ ਕੀਤਾ ।