04-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2026

ਤੰਗ ਬਾਜ਼ਾਰਾਂ ’ਚ ਮੋਟਰਸਾਈਕਲ ਗਸ਼ਤ ਸ਼ੁਰੂ ਕਰਨ ਦੀ ਮੰਗ

ਪਠਾਨਕੋਟ, 4 ਸਤੰਬਰ (ਸੰਧੂ)-ਵਪਾਰ ਮੰਡਲ ਪਠਾਨਕੋਟ ਦੇ ਪ੍ਰਧਾਨ ਦੀਪੇਂਦਰ ਅਰੋੜਾ ਦੀ ਅਗਵਾਈ ਹੇਠ ਇਕ ਵਫ਼ਦ ਨੇ ਨਵ-ਨਿਯੁਕਤ ਐਸ. ਐਸ.

Ad Position 21
repet_subhas-goyals [Copy P29]
ਅਜੀਤ ਡੈਸਕ 05-09-2026
ਪਠਾਨਕੋਟ, 4 ਸਤੰਬਰ (ਸੰਧੂ)-ਵਪਾਰ ਮੰਡਲ ਪਠਾਨਕੋਟ ਦੇ ਪ੍ਰਧਾਨ ਦੀਪੇਂਦਰ ਅਰੋੜਾ ਦੀ ਅਗਵਾਈ ਹੇਠ ਇਕ ਵਫ਼ਦ ਨੇ ਨਵ-ਨਿਯੁਕਤ ਐਸ.ਐਸ.ਪੀ. ਮਨਪ੍ਰੀਤ ਸਿੰਘ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਗੁਲਦਸਤਾ ਭੇਟ ਕੀਤਾ ਤੇ ਨਵੀਂ ਜ਼ਿੰਮੇਵਾਰੀ ਲਈ ਸ਼ੁੱਭਕਾਮਨਾਵਾਂ ਦਿੱਤੀਆਂ । ਇਸ ਮੌਕੇ ਵਪਾਰੀਆਂ ਨੇ ਪੁਲਿਸ ਪ੍ਰਸ਼ਾਸਨ ਨੂੰ ਪੂਰਨ ਸਹਿਯੋਗ ਦਾ ਭਰੋਸਾ ਦਿੱਤਾ । ਪ੍ਰਧਾਨ ਦੀਪੇਂਦਰ ਅਰੋੜਾ ਨੇ ਸ਼ਹਿਰ ’ਚ ਨਸ਼ੇ, ਚੋਰੀਆਂ, ਦਿਨ-ਦਿਹਾੜੇ ਹੋ ਰਹੀਆਂ ਸਨੈਚਿੰਗ ਦੀਆਂ ਘਟਨਾਵਾਂ ਤੇ ਟ੍ਰੈਫਿਕ ਸਮੱਸਿਆਵਾਂ ਦਾ ਮੁੱਦਾ ਉਠਾਉਂਦਿਆਂ ਤੰਗ ਬਾਜ਼ਾਰਾਂ ’ਚ ਪੀ.ਸੀ.ਆਰ. ਦੀ ਗਸ਼ਤ ਵਧਾਉਣ ਅਤੇ ਖਾਸ ਤੌਰ ’ਤੇ ਮੋਟਰਸਾਈਕਲ ਰਾਹੀਂ ਗਸ਼ਤ ਸ਼ੁਰੂ ਕਰਨ ਦੀ ਮੰਗ ਕੀਤੀ । ਉਨ੍ਹਾਂ ਸਨੈਚਿੰਗ ਦੀਆਂ ਘਟਨਾਵਾਂ ’ਤੇ ਕਾਬੂ ਪਾਉਣ ਲਈ ਵੱਖ-ਵੱਖ ਥਾਵਾਂ ’ਤੇ ਨਾਕੇ ਲਗਾਉਣ ਦੀ ਵੀ ਮੰਗ ਕੀਤੀ । ਐਸ.ਐਸ.ਪੀ. ਮਨਪ੍ਰੀਤ ਸਿੰਘ ਨੇ ਵਪਾਰੀਆਂ ਨੂੰ ਭਰੋਸਾ ਦਿੱਤਾ ਕਿ ਪੁਲਿਸ ਲੋਕਾਂ ਦੀ ਸੁਰੱਖਿਆ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਤੇ ਗਸ਼ਤ ਵਧਾਈ ਜਾਵੇਗੀ । ਉਨ੍ਹਾਂ ਦੁਕਾਨਦਾਰਾਂ ਨੂੰ ਸੀ.ਸੀ.ਟੀ.ਵੀ. ਕੈਮਰੇ ਚਾਲੂ ਹਾਲਤ ਵਿਚ ਰੱਖਣ ਤੇ ਕਿਸੇ ਵੀ ਸ਼ੱਕੀ ਗਤੀਵਿਧੀ ਦੀ ਤੁਰੰਤ ਪੁਲਿਸ ਨੂੰ ਸੂਚਨਾ ਦੇਣ ਦੀ ਅਪੀਲ ਕੀਤੀ । ਉਨ੍ਹਾਂ ਕਿਹਾ ਕਿ ਪੁਲਿਸ-ਜਨਤਾ ਵਿਚਕਾਰ ਬਿਹਤਰ ਤਾਲਮੇਲ ਲਈ ਜਲਦ ਹੀ ਵਪਾਰੀਆਂ ਅਤੇ ਵੱਖ-ਵੱਖ ਸੰਸਥਾਵਾਂ ਨਾਲ ਸਾਂਝੀ ਮੀਟਿੰਗ ਕੀਤੀ ਜਾਵੇਗੀ । ਇਸ ਮੌਕੇ ਪੰਜਾਬ ਪ੍ਰਦੇਸ਼ ਵਪਾਰ ਮੰਡਲ ਦੇ ਜਨਰਲ ਸਕੱਤਰ ਐਲ.ਆਰ. ਸੋਢੀ, ਪ੍ਰਦੇਸ਼ ਸਕੱਤਰ ਸੁਨੀਲ ਮਹਾਜਨ, ਜ਼ਿਲ੍ਹਾ ਚੇਅਰਮੈਨ ਚਾਚਾ ਵੇਦ ਪ੍ਰਕਾਸ਼, ਜ਼ਿਲ੍ਹਾ ਵਾਈਸ ਚੇਅਰਮੈਨ ਨਰੇਸ਼ ਅਰੋੜਾ, ਪੈਟਰਨ ਦੇਵਿੰਦਰ ਸਿੰਘ ਮਿੰਟੂ ਅਤੇ ਸਪੋਰਟਸ ਐਂਡ ਯੂਥ ਅਫੇਅਰਜ਼ ਸੈਲ ਦੇ ਚੇਅਰਮੈਨ ਪ੍ਰਿੰਸ ਅਰੋੜਾ ਹਾਜ਼ਰ ਸਨ ।
Ad Position 22
No active advertisement
ਪਿਛਲੀ ਖ਼ਬਰ ਸਾਊਦੀ ਅਰਬ ’ਚ ਝੂਠੇ ਡਰੱਗ ਤਸਕਰੀ ਕੇਸ ’ਚ ਫਸੇ ਸੁਜਾਨਪੁਰ ਨੇੜਲੇ ਪਿੰਡ ਫਿਰੋਜ਼ਪੁਰ ਕਲਾਂ ਨਿਵਾਸੀ ਬਲਜਿੰਦਰ ਸਿੰਘ ਨੂੰ ਬਚ... ਅਗਲੀ ਖ਼ਬਰ ਜੀ.ਐਨ.ਡੀ.ਯੂ. ਕਾਲਜ ਪਠਾਨਕੋਟ ਦਾ ਬੀ.ਏ. ਸਮੈਸਟਰ-2 ਦਾ ਨਤੀਜਾ ਰਿਹਾ ਸ਼ਾਨਦਾਰ
Ad Position 24