06-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

ਮੈਰੀਟੋਰੀਅਸ ਸਕੂਲ ਦੇ ਅਧਿਆਪਕਾਂ ਨੇ ਅਧਿਆਪਕ ਦਿਵਸ ’ਤੇ ਪੰਜਾਬ ਸਰਕਾਰ ਦਾ ਫੂਕਿਆ ਪੁਤਲਾ

ਗੁਰਦਾਸਪੁਰ, 5 ਸਤੰਬਰ (ਚੱਕਰਾਜਾ)-ਅੱਜ ਜਿਥੇ ਪੂਰਾ ਦੇਸ਼ ਅਧਿਆਪਕ ਦਿਵਸ ਮਨਾ ਰਿਹਾ ਹੈ, ਉਥੇ ਮੈਰੀਟੋਰੀਅਸ ਸਕੂਲ ਦੇ ਸਮੂਹ ਅਧਿਆਪਕਾਂ ਵਲੋਂ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ। ਅਧਿਆਪਕਾਂ ਨੇ ਦੱਸਿਆ ਕਿ ਉਹ ਪਿਛਲੇ 12 ਸਾਲ ਤੋਂ ਕੱਚੀ ਨੌਕਰੀ ਕਰਦੇ ਆ ਰਹੇ ਹਨ।

Ad Position 21
repet_subhas-goyals [Copy P29]
ਅਜੀਤ ਡੈਸਕ 06-09-2026
ਗੁਰਦਾਸਪੁਰ, 5 ਸਤੰਬਰ (ਚੱਕਰਾਜਾ)-ਅੱਜ ਜਿਥੇ ਪੂਰਾ ਦੇਸ਼ ਅਧਿਆਪਕ ਦਿਵਸ ਮਨਾ ਰਿਹਾ ਹੈ, ਉਥੇ ਮੈਰੀਟੋਰੀਅਸ ਸਕੂਲ ਦੇ ਸਮੂਹ ਅਧਿਆਪਕਾਂ ਵਲੋਂ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ। ਅਧਿਆਪਕਾਂ ਨੇ ਦੱਸਿਆ ਕਿ ਉਹ ਪਿਛਲੇ 12 ਸਾਲ ਤੋਂ ਕੱਚੀ ਨੌਕਰੀ ਕਰਦੇ ਆ ਰਹੇ ਹਨ। ਪੰਜਾਬ ਭਰ ਦੇ ਸਭ ਤੋਂ ਵਧੀਆ ਨਤੀਜੇ ਦੇਣ ਵਾਲੇ ਇਨਾਂ ਸਕੂਲਾਂ ਦੇ ਅਧਿਆਪਕ ਲੰਮੇ ਸਮੇਂ ਤੋਂ ਸੰਘਰਸ਼ ਕਰ ਰਹੇ ਹਨ ਪਰ ਅੱਜ ਤੱਕ ਕੋਈ ਸੁਣਵਾਈ ਨਹੀਂ ਹੋਈ। ਅਧਿਆਪਕਾਂ ਨੇ ਦੱਸਿਆ ਕਿ ਸਿੱਖਿਆ ਕ੍ਰਾਂਤੀ ਦੇ ਡਰਾਮੇ ਕਰਨ ਵਾਲੀ ਸਰਕਾਰ ਵਲੋਂ ਵੀ ਸਾਨੂੰ ਸਿੱਖਿਆ ਵਿਭਾਗ ਵਿਚ ਰੈਗੂਲਰ ਕਰਨ ਦੀ ਥਾਂ ਸਮਾਂ ਲੰਘਾਇਆ ਜਾ ਰਿਹਾ ਹੈ। ਉਨਾਂ ਕਿਹਾ ਕਿ ਸਰਕਾਰ ਬਣਨ ’ਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ 100 ਦਿਨਾਂ ਵਿਚ ਰੈਗੂਲਰ ਕਰਨ ਦਾ ਭਰੋਸਾ ਦਿੱਤਾ ਸੀ ਪਰ ਅੱਜ ਸਾਢੇ ਚਾਰ ਸਾਲ ਬੀਤ ਗਏ ਹਨ। ਇਸੇ ਕਾਰਨ ਅੱਜ ਇਹ ਅਧਿਆਪਕ ਕਾਲਾ ਦਿਨ ਮਨਾ ਰਹੇ ਹਨ ਤੇ ਪੰਜਾਬ ਸਰਕਾਰ ਦਾ ਪੁਤਲਾ ਫੂਕ ਕੇ ਰੋਸ ਪ੍ਰਦਰਸ਼ਨ ਕਰ ਰਹੇ ਹਨ। ਇਸ ਮੌਕੇ ਮੈਰੀਟੋਰੀਅਸ ਸਕੂਲ ਦੇ ਪ੍ਰਧਾਨ ਅਮਰਪ੍ਰੀਤ ਸਿੰਘ, ਹਰਪ੍ਰੀਤ ਸਿੰਘ, ਅਮਨਦੀਪ ਸਿੰਘ, ਹਰਪ੍ਰੀਤ ਸਿੰਘ, ਰਾਜੇਸ਼ ਕੁਮਾਰ, ਸ਼ਸ਼ੀ ਪਾਲ, ਨੇਹਾ ਬੇਦੀ, ਨੇਹਾ ਸਲਾਰੀਆ, ਸਪਨਾ, ਅਰਸ਼ਦੀਪ ਕੌਰ, ਸੰਦੀਪ ਸੈਣੀ, ਸ਼ਰਨਜੀਤ ਕੌਰ, ਸਵਾਤੀ, ਚੰਦਨ ਕਲਪਨਾ, ਅੰਮ੍ਰਿਤਾ ਸਿੰਘ ਆਦਿ ਮੈਂਬਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਅਧਿਆਪਕ ਦਿਵਸ ਮੌਕੇ ’ਦਾ ਸਟਾਲਵਾਰਟ ਇੰਟਰਨੈਸ਼ਨਲ ਸਕੂਲ ਬਟਾਲਾ ਵਿਚ ਸ਼ਾਨਦਾਰ ਸਮਾਰੋਹ ਅਗਲੀ ਖ਼ਬਰ ਵਿਆਹ ਪੁਰਬ ਸਮਾਗਮਾਂ ਲਈ ਸਮਾਜ ਸੇਵੀ ਤਰਸੇਮ ਸਿੰਘ ਰੰਧਾਵਾ ਗੁ, ਬੇਰ ਸਾਹਿਬ ਸੁਲਤਾਨਪੁਰ ਲੋਧੀ
Ad Position 24