ਲਿਟਲ ਫਲਾਵਰ ਕਾਨਵੈਂਟ ਸਕੂਲ ਵਿਖੇ ਅਧਿਆਪਕ ਦਿਵਸ ਮਨਾਇਆ
ਧਾਰੀਵਾਲ, 5 ਸਤੰਬਰ (ਸਵਰਨ ਸਿੰਘ)-ਸਥਾਨਿਕ ਲਿਟਲ ਫਲਾਵਰ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਧਾਰੀਵਾਲ ਵਿਖੇ ਅਧਿਆਪਕ ਦਿਵਸ ਮਨਾਇਆ ਗਿਆ, ਜਿਸ ਵਿਚ ਸਕੂਲ ਡਾਇਰੈਕਟਰ ਫਾਦਰ ਜੌਹਨ ਜਾਰਜ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਬੱਚਿਆਂ ਵਲੋਂ ਰੰਗਾ ਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ ਅਤੇ ਅਧਿਆਪਕਾ ਦੀਆਂ ਗੇਮਾਂ ਕਾਰਵਾਈਆਂ ਗਈਆਂ।
ਧਾਰੀਵਾਲ, 5 ਸਤੰਬਰ (ਸਵਰਨ ਸਿੰਘ)-ਸਥਾਨਿਕ ਲਿਟਲ ਫਲਾਵਰ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਧਾਰੀਵਾਲ ਵਿਖੇ ਅਧਿਆਪਕ ਦਿਵਸ ਮਨਾਇਆ ਗਿਆ, ਜਿਸ ਵਿਚ ਸਕੂਲ ਡਾਇਰੈਕਟਰ ਫਾਦਰ ਜੌਹਨ ਜਾਰਜ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਬੱਚਿਆਂ ਵਲੋਂ ਰੰਗਾ ਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ ਅਤੇ ਅਧਿਆਪਕਾ ਦੀਆਂ ਗੇਮਾਂ ਕਾਰਵਾਈਆਂ ਗਈਆਂ। ਇਸ ਮੌਕੇ ਫਾਦਰ ਜੌਹਨ ਜਾਰਜ ਨੇ ਅਧਿਆਪਕ ਦਿਵਸ ਦੀ ਮਹੱਤਤਾ ਤੋਂ ਜਾਣੂ ਕਰਵਾਇਆ। ਪ੍ਰਿੰਸੀਪਲ ਸਿਸਟਰ ਦਿਵਿਆ ਨੇ ਵੀ ਅਧਿਆਪਕਾਂ ਨੂੰ ਵਧਾਈ ਦਿੱਤੀ ਅਤੇ ਮਠਿਆਈਆਂ ਵੰਡੀਆਂ। ਇਸ ਮੌਕੇ ਸਿਸਟਰ ਐਨਸ ਮਾਰੀਆ, ਉਪ ਪ੍ਰਿੰਸੀਪਲ ਸਿਸਟਰ ਰਿੰਪੀ ਰੋਜ, ਪੀ.ਆਰ.ਓ. ਸਵਰਨ ਸਿੰਘ, ਸਟਾਫ਼ ਸੈਕਟਰੀ ਜਤਿੰਦਰ ਕੌਰ ਢਿੱਲੋਂ, ਅਮ੍ਰਿਤਪਾਲ ਕੌਰ ਤੋਂ ਇਲਾਵਾ ਸਮੂਹ ਸਟਾਫ਼ ਮੇਂਬਰ ਹਾਜ਼ਰ ਸਨ।