ਸੰਤ ਬਾਬਾ ਹਜ਼ਾਰਾ ਸਿੰਘ ਅਕੈਡਮੀ ਡੇਰਾ ਪਠਾਣਾ ਵਿਖੇ ਅਧਿਆਪਕ ਦਿਵਸ ਮਨਾਇਆ
ਕੋਟਲੀ ਸੂਰਤ ਮੱਲ੍ਹੀ, 5 ਸਤੰਬਰ (ਕੁਲਦੀਪ ਸਿੰਘ ਨਾਗਰਾ)-ਸੰਤ ਬਾਬਾ ਹਜ਼ਾਰਾ ਸਿੰਘ ਅਕੈਡਮੀ ਡੇਰਾ ਪਠਾਣਾ ਵਿਖੇ ਅਧਿਆਪਕ ਦਿਵਸ ਮੌਕੇ ਅਧਿਆਪਕਾਂ ਦੇ ਸਨਮਾਨ ’ਚ ਇਕ ਸਾਦਾ ਤੇ ਪ੍ਰਭਾਵਸ਼ਾਲੀ ਸਮਾਗਮ ਕਰਵਾਇਆ, ਜਿਸ ਵਿਚ ਸਮੂਹ ਸਟਾਫ਼ ਤੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ। ਸਮਾਗਮ ਵਿਚ ਪ੍ਰਿੰਸੀਪਲ ਡਾ.
ਕੋਟਲੀ ਸੂਰਤ ਮੱਲ੍ਹੀ, 5 ਸਤੰਬਰ (ਕੁਲਦੀਪ ਸਿੰਘ ਨਾਗਰਾ)-ਸੰਤ ਬਾਬਾ ਹਜ਼ਾਰਾ ਸਿੰਘ ਅਕੈਡਮੀ ਡੇਰਾ ਪਠਾਣਾ ਵਿਖੇ ਅਧਿਆਪਕ ਦਿਵਸ ਮੌਕੇ ਅਧਿਆਪਕਾਂ ਦੇ ਸਨਮਾਨ ’ਚ ਇਕ ਸਾਦਾ ਤੇ ਪ੍ਰਭਾਵਸ਼ਾਲੀ ਸਮਾਗਮ ਕਰਵਾਇਆ, ਜਿਸ ਵਿਚ ਸਮੂਹ ਸਟਾਫ਼ ਤੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ। ਸਮਾਗਮ ਵਿਚ ਪ੍ਰਿੰਸੀਪਲ ਡਾ. ਰੇਣੂ ਪੰਚਾਲ, ਸੰਸਥਾ ਦੇ ਐੱਮ. ਡੀ. ਗੁਰਪ੍ਰੀਤ ਸਿੰਘ ਤੇ ਸ: ਤੇਜਪ੍ਰਤਾਪ ਸਿੰਘ ਵਿਸ਼ੇਸ਼ ਤੌਰ ’ਤੇ ਮੌਜ਼ੂਦ ਰਹੇ। ਸਮਾਗਮ ਵਿਚ ਮੈਡਮ ਸਵਰਾਜ ਕੌਰ, ਭਾਈ ਬੇਅੰਤ ਸਿੰਘ ਤੇ ਅਧਿਆਪਕ ਹਰਸਵਤੇਜ ਸਿੰਘ ਨੇ ਵੀ ਸ਼ਿਰਕਤ ਕੀਤੀ। ਵਿਦਿਆਰਥੀਆਂ ਤੇ ਸਟਾਫ਼ ਵਲੋਂ ਅਧਿਆਪਕਾਂ ਪ੍ਰਤੀ ਪਿਆਰ, ਸਤਿਕਾਰ ਅਤੇ ਧੰਨਵਾਦ ਪ੍ਰਗਟ ਕੀਤਾ। ਇਸ ਮੌਕੇ ਅਧਿਆਪਕਾਂ ਵਲੋਂ ਵਿਦਿਆਰਥੀਆਂ ਦੇ ਜੀਵਨ ਨੂੰ ਸਹੀ ਦਿਸ਼ਾ ਦੇਣ ਤੇ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਨੀਂਹ ਮਜ਼ਬੂਤ ਕਰਨ ਵਿਚ ਨਿਭਾਈ ਜਾ ਰਹੀ ਭੂਮਿਕਾ ਨੂੰ ਉਜਾਗਰ ਕੀਤਾ। ਸਕੂਲ ਪ੍ਰਿੰਸੀਪਲ ਡਾ. ਰੇਣੂ ਪੰਚਾਲ ਨੇ ਸਮੂਹ ਅਧਿਆਪਕਾਂ ਨੂੰ ਅਧਿਆਪਕ ਦਿਵਸ ਦੀਆਂ ਸ਼ਿੇਭਕਾਮਨਾਵਾਂ ਦਿੱਤੀਆਂ। ਇਸ ਮੌਕੇ ਬੱਚਿਆਂ ਵਲੋਂ ਵੀ ਵਿਸ਼ੇਸ ਪ੍ਰੋਗਰਾਮ ਪੇਸ਼ ਕੀਤਾ।