07-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

ਆਰ. ਡੀ. ਖੋਸਲਾ ਸਕੂਲ ਵਿਖੇ ਅਧਿਆਪਕ ਦਿਵਸ ਉਤਸ਼ਾਹ ਤੇ ਮਾਣਮੱਤੇ ਮਾਹੌਲ ’ਚ ਮਨਾਇਆ

ਬਟਾਲਾ, 5 ਸਤੰਬਰ (ਸਤਿੰਦਰ ਸਿੰਘ)-ਆਰ. ਡੀ.

Ad Position 21
repet_subhas-goyals [Copy P29]
ਅਜੀਤ ਡੈਸਕ 06-09-2026
ਬਟਾਲਾ, 5 ਸਤੰਬਰ (ਸਤਿੰਦਰ ਸਿੰਘ)-ਆਰ. ਡੀ. ਖੋਸਲਾ ਡੀ. ਏ. ਵੀ. ਮਾਡਲ ਸੀਨੀਅਰ ਸੈਕੰਡਰੀ ਸਕੂਲ ਬਟਾਲਾ ਵਿਖੇ ਅਧਿਆਪਕ ਦਿਵਸ ਉਤਸ਼ਾਹ ਤੇ ਮਾਣਮੱਤੇ ਮਾਹੌਲ ਵਿਚ ਮਨਾਇਆ। ਸਮਾਗਮ ਦਾ ਉਦਘਾਟਨ ਸਕੂਲ ਚੇਅਰਮੈਨ ਅਰਵਿੰਦ ਖੋਸਲਾ, ਪ੍ਰਿੰਸੀਪਲ, ਡਾ. ਬਿੰਦੂ ਭੱਲਾ ਤੇ ਪ੍ਰਬੰਧਕੀ ਕਮੇਟੀ ਦੇ ਮੈਂਬਰ ਭੁਪਿੰਦਰ ਸਿੰਘ, ਵਰਿੰਦਰ ਕਾਂਸਰਾ ਤੇ ਸ੍ਰੀਮਤੀ ਮਨੀਸ਼ਾ ਖੋਸਲਾ ਦੁਆਰਾ ਦੀਵਾ ਜਗਾ ਕੇ ਕੀਤਾ। ਸਮਾਗਮ ਦਾ ਉਦੇਸ਼ ਵਿਦਿਆਰਥੀਆਂ ਨੂੰ ਮਹਾਨ ਦਾਰਸ਼ਨਿਕ ਤੇ ਸਿੱਖਿਅਕ ਸਰਵਪੱਲੀ ਡਾ. ਰਾਧਾਕ੍ਰਿਸ਼ਨਨ ਨੂੰ ਯਾਦ ਕਰਨ, ਉਨ੍ਹਾਂ ਦੀਆਂ ਸਿੱਖਿਆਵਾਂ ਨੂੰ ਅਪਣਾਉਣ ਅਤੇ ਆਪਣੇ ਅਧਿਆਪਕਾਂ ਪ੍ਰਤੀ ਸਤਿਕਾਰ, ਸ਼ੁਕਰਗੁਜ਼ਾਰੀ ਤੇ ਪਿਆਰ ਦੀਆਂ ਭਾਵਨਾਵਾਂ ਪ੍ਰਗਟ ਕਰਨ ਲਈ ਉਤਸ਼ਾਹਿਤ ਕਰਨਾ ਸੀ। ਇਸ ਦੌਰਾਨ ਵਿਦਿਆਰਥੀਆਂ ਨੇ ਸਵਰਗੀ ਸਕੂਲ ਚੇਅਰਮੈਨ ਚਰਨਜੀਤ ਖੋਸਲਾ ਦੇ ਕੰਮ ਨੂੰ ਯਾਦ ਕੀਤਾ ਅਤੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਉਨ੍ਹਾਂ ਕਵਿਤਾ, ਭਾਸ਼ਨ, ਨਾਚ, ਭੰਗੜਾ ਅਤੇ ਵੱਖ-ਵੱਖ ਸੱਭਿਆਚਾਰਕ ਪ੍ਰਦਰਸ਼ਨਾਂ ਰਾਹੀਂ ਅਧਿਆਪਕਾਂ ਪ੍ਰਤੀ ਆਪਣੀਆਂ ਭਾਵਨਾਵਾਂ ਨੂੰ ਸੁੰਦਰ ਢੰਗ ਨਾਲ ਪ੍ਰਗਟ ਕੀਤਾ। ਪ੍ਰਿੰਸੀਪਲ ਡਾ. ਬਿੰਦੂ ਭੱਲਾ ਨੇ ਅਧਿਆਪਕ ਦਿਵਸ ’ਤੇ ਸਾਰੇ ਅਧਿਆਪਕਾਂ ਨੂੰ ਨਿੱਘੀਆਂ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਅਧਿਆਪਕ ਨਾ ਸਿਰਫ਼ ਵਿਦਿਆਰਥੀਆਂ ਨੂੰ ਸਿੱਖਿਆ ਦਿੰਦੇ ਹਨ, ਸਗੋਂ ਉਨ੍ਹਾਂ ਦੇ ਚਰਿੱਤਰ, ਕਦਰਾਂ-ਕੀਮਤਾਂ ਤੇ ਇਕ ਉੱਜਵਲ ਭਵਿੱਖ ਦੀ ਨੀਂਹ ਵੀ ਰੱਖਦੇ ਹਨ। ਚੇਅਰਮੈਨ ਸ੍ਰੀ ਅਰਵਿੰਦ ਖੋਸਲਾ ਨੇ ਸਾਰਿਆਂ ਨੂੰ ਅਧਿਆਪਕ ਦਿਵਸ ਦੀ ਹਾਰਦਿਕ ਵਧਾਈ ਦਿੰਦੇ ਹੋਏ ਕਿਹਾ ਕਿ ਅੱਜ ਅਸੀਂ ਸਕੂਲ ਦੇ ਸਾਬਕਾ ਚੇਅਰਮੈਨ ਸ੍ਰੀ ਚਰਨਜੀਤ ਖੋਸਲਾ ਦੇ ਬਹੁਤ ਧੰਨਵਾਦੀ ਹਾਂ ਤੇ ਉਨ੍ਹਾਂ ਨੂੰ ਨਮਨ ਕਰਦੇ ਹਾਂ, ਜਿਨ੍ਹਾਂ ਨੇ ਇਹ ਸਕੂਲ ਰੂਪੀ ਬੂਟਾ ਲਗਾਇਆ ਜੋ ਅੱਜ ਇਕ ਫਲਦਾਰ ਰੁੱਖ ਬਣ ਚੁੱਕਾ ਹੈ ਤੇ ਅਧਿਆਪਕ ਉਨ੍ਹਾਂ ਦੇ ਮਾਰਗ ਦਰਸ਼ਨ ’ਤੇ ਚਲਦੇ ਹੋਏ ਵਿਦਿਆਰਥੀਆਂ ਨੂੰ ਮਿਹਨਤ, ਇਮਾਨਦਾਰੀ ਤੇ ਸਦਾਚਾਰ ਦਾ ਪਾਠ ਪੜ੍ਹਾ ਰਹੇ ਹਨ। ਸਕੂਲ ਪ੍ਰਧਾਨ ਸ੍ਰੀ ਅਜੇ ਖੋਸਲਾ ਨੇ ਵੀ ਸਾਰਿਆਂ ਨੂੰ ਅਧਿਆਪਕ ਦਿਵਸ ਦੀਆਂ ਹਾਰਦਿਕ ਸ਼ੁਭਕਾਮਨਾਵਾਂ ਭੇਟ ਕੀਤੀਆਂ।
Ad Position 22
No active advertisement
ਪਿਛਲੀ ਖ਼ਬਰ ਗੁਰੂ ਨਾਨਕ ਕਾਲਜ ਵਿਖੇ ਅਧਿਆਪਕ ਦਿਵਸ ਮੌਕੇ ਪੋਸਟਰ ਬਣਾਉਣ ਦਾ ਮੁਕਾਬਲਾ ਕਰਵਾਇਆ ਅਗਲੀ ਖ਼ਬਰ ਗੁੱਡਵਿਲ ਸਕੂਲ ’ਚ ਅਧਿਆਪਕ ਦਿਵਸ ’ਤੇ ਵਿਚਾਰ ਗੋਸ਼ਟੀ ਪ੍ਰੋਗਰਾਮ ਕਰਵਾਇਆ
Ad Position 24