07-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

ਐਸ.ਐਸ. ਬਾਜਵਾ ਸਕੂਲ ’ਚ ਅਧਿਆਪਕ ਦਿਵਸ ਮਨਾਇਆ 5 ਅਧਿਆਪਕਾਂ ਨੂੰ ਐਵਾਰਡ ਦੇ ਕੇ ਕੀਤਾ ਸਨਮਾਨਿਤ

ਬਟਾਲਾ, 5 ਸਤੰਬਰ (ਸਤਿੰਦਰ ਸਿੰਘ)-ਐੱਸ. ਐੱਸ.

Ad Position 21
repet_subhas-goyals [Copy P29]
ਅਜੀਤ ਡੈਸਕ 06-09-2026
ਬਟਾਲਾ, 5 ਸਤੰਬਰ (ਸਤਿੰਦਰ ਸਿੰਘ)-ਐੱਸ.ਐੱਸ. ਬਾਜਵਾ ਸਕੂਲ ਵਿਚ ਅਧਿਆਪਕ ਦਿਵਸ ਬੜੀ ਧੂਮਧਾਮ ਨਾਲ ਮਨਾਇਆ ਗਿਆ। ਪ੍ਰੋਗਰਾਮ ਦੀ ਸ਼ੁਰੂਆਤ ਡਾ. ਸਰਵਪੱਲੀ ਰਾਧਾਕ੍ਰਿਸ਼ਨਨ ਦੀ ਪ੍ਰਤਿਮਾ ਅੱਗੇ ਦੀਪ ਜਗਾ ਕੇ ਕੀਤੀ ਗਈ। ਕਲਾਸ 12ਵੀਂ ਦੀ ਵਿਦਿਆਰਥਣ ਅਮਾਨਤਪ੍ਰੀਤ ਕੌਰ ਨੇ ਆਪਣੇ ਭਾਸ਼ਣ ਰਾਹੀਂ ਅਧਿਆਪਕ ਦਿਵਸ ਦੀ ਮਹੱਤਤਾ ਬਾਰੇ ਦੱਸਿਆ। ਕਲਾਸ 6ਵੀਂ ‘ਏ’ ਦੀ ਵਿਦਿਆਰਥਣ ਲਵਲੀਨ ਕੌਰ ਨੇ ਅਧਿਆਪਕ ਦਿਵਸ ’ਤੇ ਕਵਿਤਾ ਪੇਸ਼ ਕੀਤੀ। ਸਕੂਲ ਦੇ ਡਾਇਰੈਕਟਰ ਐੱਮ.ਐੱਲ. ਸ਼ਰਮਾ (ਰਾਸ਼ਟਰੀ ਪੁਰਸਕਾਰ ਵਿਜੇਤਾ) ਨੇ ਦੱਸਿਆ ਕਿ ਹਰੇਕ ਵਿਅਕਤੀ ਅਤੇ ਵਿਦਿਆਰਥੀ ਦੀ ਜ਼ਿੰਦਗੀ ਵਿਚ ਚਾਰ ਮਹਾਨ ਗੁਰੂ ਹੁੰਦੇ ਹਨ। ਇਨ੍ਹਾਂ ਵਿਚ ਸਭ ਤੋਂ ਪਹਿਲਾਂ ਪ੍ਰਮਾਤਮਾ, ਉਸ ਤੋਂ ਬਾਅਦ ਮਾਤਾ-ਪਿਤਾ ਅਤੇ ਅਧਿਆਪਕ ਹੁੰਦੇ ਹਨ, ਜੋ ਹਰੇਕ ਬੱਚੇ ਦੀ ਜ਼ਿੰਦਗੀ ਅਤੇ ਭਵਿੱਖ ਨੂੰ ਉਜਵਲ ਬਣਾਉਣ ਵਿਚ ਆਪਣਾ ਮਹੱਤਵਪੂਰਨ ਯੋਗਦਾਨ ਪਾਉਂਦੇ ਹਨ। ਉਨ੍ਹਾਂ ਨੇ ਬੱਚਿਆਂ ਨੂੰ ਆਪਣੇ ਗੁਰੂਆਂ ਦਾ ਸਨਮਾਨ ਕਰਨ ਦਾ ਸੰਦੇਸ਼ ਦਿੱਤਾ। ਇਸ ਮੌਕੇ ਸਕੂਲ ਦੇ ਸੀਨੀਅਰ ਵਿੰਗ ਤੋਂ ਅਧਿਆਪਕ ਸੰਦੀਪ ਕੌਰ, ਹਰਸਿਮਰਨ ਕੌਰ ਅਤੇ ਮੋਨਾ ਮੁਨਾਵਰ ਅਤੇ ਜੂਨੀਅਰ ਵਿੰਗ ਤੋਂ ਅਧਿਆਪਕ ਰਮਾ ਅਤੇ ਰਾਜਵਿੰਦਰ ਕੌਰ ਨੂੰ ਇਸ ਸਾਲ ਦੇ ਬੈਸਟ ਟੀਚਰ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ। ਸਕੂਲ ਦੇ ਮੁੱਖ ਲੜਕਾ ਅਤੇ ਮੁੱਖ ਲੜਕੀ ਵਲੋਂ ਸਾਰੇ ਬੱਚਿਆਂ ਦੀ ਤਰਫ਼ੋਂ ਡਾਇਰੈਕਟਰ ਐੱਮ.ਐੱਲ. ਸ਼ਰਮਾ ਨੂੰ ਤੋਹਫ਼ਾ ਦੇ ਕੇ ਆਪਣੀਆਂ ਭਾਵਨਾਵਾਂ ਪ੍ਰਗਟ ਕੀਤੀਆਂ ਗਈਆਂ। ਕਲਾਸ 11ਵੀਂ ਅਤੇ 12ਵੀਂ ਦੇ ਸਾਰੇ ਵਿਦਿਆਰਥੀਆਂ ਵਲੋਂ ਇਸ ਮੌਕੇ ਵੱਖ-ਵੱਖ ਅਧਿਆਪਕਾਂ ਦੀਆਂ ਭੂਮਿਕਾਵਾਂ ਨਿਭਾਈਆਂ ਗਈਆਂ। ਹਰੇਕ ਵਿਦਿਆਰਥੀ ਨੇ ਆਪਣੇ ਅਧਿਆਪਕ ਨੂੰ ਤੋਹਫ਼ਾ ਦੇ ਕੇ ਉਨ੍ਹਾਂ ਪ੍ਰਤੀ ਆਪਣਾ ਸਤਿਕਾਰ ਪ੍ਰਗਟ ਕੀਤਾ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਅਮਿਤ ਸਿੰਘ ਨੋਗਾ ਨੇ ਅਧਿਆਪਕ ਦਿਵਸ ਦੀਆਂ ਹਾਰਦਿਕ ਸ਼ੁੱਭਕਾਮਨਾਵਾਂ ਦਿੱਤੀਆਂ। ਉਨ੍ਹਾਂ ਵਿਦਿਆਰਥੀਆਂ ਨੂੰ ਦੱਸਿਆ ਕਿ 5 ਸਤੰਬਰ ਨੂੰ ਭਾਰਤ ਦੇ ਦੂਜੇ ਰਾਸ਼ਟਰਪਤੀ ਡਾ. ਸਰਵਪੱਲੀ ਰਾਧਾਕ੍ਰਿਸ਼ਨਨ ਦੇ ਜਨਮਦਿਨ ਦੀ ਯਾਦ ਵਿਚ ਅਧਿਆਪਕ ਦਿਵਸ ਮਨਾਇਆ ਜਾਂਦਾ ਹੈ। ਪੂਰੇ ਪ੍ਰੋਗਰਾਮ ਦਾ ਮੰਚ ਸੰਚਾਲਨ ਸਕੂਲ ਦੀ ਮੁੱਖ ਲੜਕੀ ਨਵਦੀਪ ਕੌਰ ਨੇ ਬਾਖ਼ੂਬੀ ਕੀਤਾ ।
Ad Position 22
No active advertisement
ਪਿਛਲੀ ਖ਼ਬਰ ਬਾਬਾ ਬੰਦਾ ਸਿੰਘ ਬਹਾਦਰ ਪਬਲਿਕ ਸਕੂਲ ਵਿਖੇ ਅਧਿਆਪਕ ਦਿਵਸ ਉਤਸ਼ਾਹ ਨਾਲ ਮਨਾਇਆ ਅਗਲੀ ਖ਼ਬਰ ਗੁਰੂ ਨਾਨਕ ਕਾਲਜ ਵਿਖੇ ਅਧਿਆਪਕ ਦਿਵਸ ਮੌਕੇ ਪੋਸਟਰ ਬਣਾਉਣ ਦਾ ਮੁਕਾਬਲਾ ਕਰਵਾਇਆ
Ad Position 24