07-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

ਗੋਲਡਨ ਪਬਲਿਕ ਸਕੂਲ ਦੇਹੜ ’ਚ ਮਨਾਇਆ ਅਧਿਆਪਕ ਦਿਵਸ

ਕੋਟਲੀ ਸੂਰਤ ਮੱਲ੍ਹੀ, 5 ਸਤੰਬਰ (ਕੁਲਦੀਪ ਸਿੰਘ ਨਾਗਰਾ)-ਗੋਲਡਨ ਪਬਲਿਕ ਸਕੂਲ ਦੇਹੜ ’ਚ ਸਾਬਕਾ ਰਾਸ਼ਟਰਪਤੀ ਮਰਹੂਮ ਡਾ. ਸਰਵਪੱਲੀ ਰਾਧਾ ਕ੍ਰਿਸ਼ਨਨ ਦਾ ਜਨਮ ਦਿਨ ਅਧਿਆਪਕ ਦਿਵਸ ਦੇ ਤੌਰ ’ਤੇ ਉਤਸ਼ਾਹ ਨਾਲ ਮਨਾਇਆ।

Ad Position 21
repet_subhas-goyals [Copy P29]
ਅਜੀਤ ਡੈਸਕ 06-09-2026
ਕੋਟਲੀ ਸੂਰਤ ਮੱਲ੍ਹੀ, 5 ਸਤੰਬਰ (ਕੁਲਦੀਪ ਸਿੰਘ ਨਾਗਰਾ)-ਗੋਲਡਨ ਪਬਲਿਕ ਸਕੂਲ ਦੇਹੜ ’ਚ ਸਾਬਕਾ ਰਾਸ਼ਟਰਪਤੀ ਮਰਹੂਮ ਡਾ. ਸਰਵਪੱਲੀ ਰਾਧਾ ਕ੍ਰਿਸ਼ਨਨ ਦਾ ਜਨਮ ਦਿਨ ਅਧਿਆਪਕ ਦਿਵਸ ਦੇ ਤੌਰ ’ਤੇ ਉਤਸ਼ਾਹ ਨਾਲ ਮਨਾਇਆ। ਸਮਾਗਮ ਦੀ ਸ਼ੁਰੂਆਤ ਪ੍ਰਿੰਸੀਪਲ ਸੰਨੀ ਬਡਿਆਲ ਦੇ ਭਾਸ਼ਨ ਨਾਲ ਹੋਈ, ਜਿਨ੍ਹਾਂ ਡਾ. ਰਾਧਾ ਕ੍ਰਿਸ਼ਨਨ ਦੇ ਜੀਵਨ ਬਾਰੇ ਵਿਸਥਾਰ ਨਾਲ ਵਿਦਿਆਰਥੀਆਂ ਨੂੰ ਜਾਣਕਾਰੀ ਦਿੱਤੀ। ਇਸ ਤੋਂ ਬਾਅਦ ਵਿਦਿਆਰਥੀਆਂ ਵਲੋਂ ਬਹੁਤ ਹੀ ਖੂਬਸੂਰਤ ਪ੍ਰੋਗਰਾਮ ਪੇਸ਼ ਕੀਤਾ। ਇਸ ਮੌਕੇ ਸਾਰੇ ਅਧਿਆਪਕਾਂ ਨੂੰ ਸਕੂਲ ਪ੍ਰਬੰਧਕਾਂ ਵਲੋਂ ਸਨਮਾਨਿਤ ਕੀਤਾ। ਇਸ ਮੌਕੇ ਸਕੂਲ ਦੀ ਐੱਮ. ਡੀ. ਕੰਵਲਜੀਤ ਕੌਰ ਨੇ ਸੰਬੋਧਨ ਕਰਦਿਆਂ ਕਿਹਾ ਕਿ ਕਿਸੇ ਵੀ ਦੇਸ਼ ਦੇ ਵਿਕਾਸ ’ਚ ਸਭ ਤੋਂ ਜ਼ਿਆਦਾ ਯੋਗਦਾਨ ਉਸ ਦੇਸ਼ ਦੇ ਅਧਿਆਪਕਾਂ ਦਾ ਹੁੰਦਾ ਹੈ। ਇਸ ਮੌਕੇ ਅਧਿਆਪਕ ਰਜਵਿੰਦਰ ਕੌਰ, ਸੰਦੀਪ ਕੌਰ, ਜੋਤੀ, ਅਮਨਦੀਪ ਕੌਰ, ਗੁਰਪ੍ਰੀਤ ਕੌਰ, ਹਰਵਿੰਦਰ ਕੌਰ, ਭੁਪਿੰਦਰ ਕੌਰ, ਅੰਜਲੀ, ਮਮਤਾ, ਕਰਨਦੀਪ ਕੌਰ ਸਮੇਤ ਸਕੂਲ ਸਟਾਫ਼ ਸਮੇਤ ਬੱਚੇ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਬੰਦ ਪਏ ਡਿਸਪੋਜ਼ਲ ਲੋਕਾਂ ਲਈ ਬਣ ਰਿਹੈ ਜਾਨ ਦਾ ਖੋਅ ਅਗਲੀ ਖ਼ਬਰ ਸੰਤ ਫਰਾਂਸਿਸ ਸਕੂਲ ਕਲਾਨੌਰ ’ਚ ਅਧਿਆਪਕ ਦਿਵਸ ਸ਼ਰਧਾ ਨਾਲ ਮਨਾਇਆ
Ad Position 24