07-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

ਸੁਖਜਿੰਦਰ ਮੈਮੋਰੀਅਲ ਸਕੂਲ ਬੱਬਰੀ ਵਿਖੇ ਅਧਿਆਪਕ ਦਿਵਸ ਉਤਸ਼ਾਹ ਨਾਲ ਮਨਾਇਆ

ਗੁਰਦਾਸਪੁਰ, 5 ਸਤੰਬਰ (ਚੱਕਰਾਜਾ)-ਸੁਖਜਿੰਦਰ ਮੈਮੋਰੀਅਲ ਪਬਲਿਕ ਸਕੂਲ ਵਿਖੇ ਅਧਿਆਪਕ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਵਲੋਂ ਅਧਿਆਪਕਾਂ ਨੂੰ ਸਮਰਪਿਤ ਵਿਸ਼ੇਸ਼ ਸਮਾਗਮ ਕਰਵਾਇਆ ਗਿਆ।

Ad Position 21
repet_subhas-goyals [Copy P29]
ਖਿਡਾਰੀਆਂ ਨਾਲ ਯਾਦਗਾਰ ਤਸਵੀਰ ਕਰਵਾਉਂਦੇ ਹੋਏ ਮੁੱਖ ਮਹਿਮਾਨ ਜਗਰੂਪ ਸਿੰਘ ਸੇਖਵਾਂ ਅਤੇ ਰਮਨ ਬਹਿਲ, ਨਾਲ ਹਨ ਮੇਲਾ ਕਮੇਟੀ ਦੇ ਪ੍ਰਧਾਨ ਲਖਵਿੰਦਰ ਸਿੰਘ ਪਟਵਾਰੀ ਤੇ ਹੋਰ ਤੇ ਕੁਸ਼ਤੀ ਦੇ ਜੌਹਰ ਦਿਖਾਉਂਦੇ ਹੋਏ ਪਹਿਲਵਾਨ । ਅਜੀਤ ਤਸਵੀਰਾਂ 06-09-2026
ਗੁਰਦਾਸਪੁਰ, 5 ਸਤੰਬਰ (ਚੱਕਰਾਜਾ)-ਸੁਖਜਿੰਦਰ ਮੈਮੋਰੀਅਲ ਪਬਲਿਕ ਸਕੂਲ ਵਿਖੇ ਅਧਿਆਪਕ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਵਲੋਂ ਅਧਿਆਪਕਾਂ ਨੂੰ ਸਮਰਪਿਤ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਪ੍ਰੋਗਰਾਮ ਦਾ ਮੁੱਖ ਉਦੇਸ਼ ਅਧਿਆਪਕਾਂ ਦੀ ਮਿਹਨਤ, ਸਮਰਪਣ ਅਤੇ ਵਿਦਿਆਰਥੀਆਂ ਦੇ ਜੀਵਨ ਨੂੰ ਸਹੀ ਦਿਸ਼ਾ ਦੇਣ ਵਿਚ ਉਨ੍ਹਾਂ ਦੇ ਅਹਿਮ ਯੋਗਦਾਨ ਨੂੰ ਸਨਮਾਨ ਦੇਣਾ ਸੀ। ਸਮਾਗਮ ਦੀ ਸ਼ੁਰੂਆਤ ਸ਼ਬਦ ਗਾਇਨ ਨਾਲ ਕੀਤੀ। ਉਪਰੰਤ ਵਿਦਿਆਰਥੀਆਂ ਵਲੋਂ ਸ਼ਾਨਦਾਰ ਸੱਭਿਆਚਾਰਕ ਪੇਸ਼ਕਾਰੀਆਂ ਰਾਹੀਂ ਅਧਿਆਪਕਾਂ ਪ੍ਰਤੀ ਪਿਆਰ ਅਤੇ ਸਤਿਕਾਰ ਦੀਆਂ ਭਾਵਨਾਵਾਂ ਨੂੰ ਪ੍ਰਗਟ ਕੀਤਾ। ਸਮਾਗਮ ਦਾ ਵਿਸ਼ੇਸ਼ ਆਕਰਸ਼ਣ ਅਧਿਆਪਕਾਂ ਲਈ ਕਰਵਾਈਆਂ ਮਨੋਰੰਜਕ ਖੇਡਾਂ ਅਤੇ ਗਤੀਵਿਧੀਆਂ ਰਹੀਆਂ। ਅਧਿਆਪਕਾਂ ਨੇ ਇਨ੍ਹਾਂ ਗਤੀਵਿਧੀਆਂ ਵਿਚ ਬੜੇ ਉਤਸ਼ਾਹ ਨਾਲ ਹਿੱਸਾ ਲਿਆ ਅਤੇ ਆਪਸੀ ਸਾਂਝ, ਹਾਸੇ-ਮਜ਼ਾਕ ਅਤੇ ਖੁਸ਼ੀ ਦੇ ਪਲ ਸਾਂਝੇ ਕੀਤੇ। ਇਸ ਮੌਕੇ ਚੇਅਰਪਰਸਨ ਦਲਜੀਤ ਕੌਰ ਨੇ ਸਮੂਹ ਅਧਿਆਪਕਾਂ ਨੂੰ ਅਧਿਆਪਕ ਦਿਵਸ ਦੀਆਂ ਸ਼ੁਭਕਾਮਨਾਵਾਂ ਦਿੰਦਿਆਂ ਕਿਹਾ ਕਿ ਅਧਿਆਪਕ ਕਿਸੇ ਵੀ ਸਮਾਜ ਦੀ ਤਰੱਕੀ ਦਾ ਮਜ਼ਬੂਤ ਆਧਾਰ ਹੁੰਦੇ ਹਨ। ਉਨ੍ਹਾਂ ਕਿਹਾ ਕਿ ਇਕ ਅਧਿਆਪਕ ਵਿਦਿਆਰਥੀਆਂ ਨੂੰ ਸਿਰਫ਼ ਕਿਤਾਬੀ ਗਿਆਨ ਹੀ ਨਹੀਂ ਦਿੰਦਾ, ਸਗੋਂ ਉਨ੍ਹਾਂ ਦੇ ਚਰਿੱਤਰ, ਸੋਚ ਅਤੇ ਸ਼ਖ਼ਸੀਅਤ ਦੇ ਨਿਰਮਾਣ ਵਿਚ ਅਹਿਮ ਭੂਮਿਕਾ ਨਿਭਾਉਂਦਾ ਹੈ। ਉਨ੍ਹਾਂ ਨੇ ਸਮੂਹ ਅਧਿਆਪਕਾਂ ਦੀ ਮਿਹਨਤ ਅਤੇ ਸਮਰਪਣ ਦੀ ਪ੍ਰਸ਼ੰਸਾ ਕੀਤੀ।ਮੈਨੇਜਿੰਗ ਡਾਇਰੈਕਟਰ ਜੈਦੀਪ ਸਿੰਘ ਨੇ ਅਧਿਆਪਕਾਂ ਨੂੰ ਅਧਿਆਪਕ ਦਿਵਸ ਦੀ ਵਧਾਈ ਦਿੰਦਿਆਂ ਕਿਹਾ ਕਿ ਵਿਦਿਆਰਥੀਆਂ ਦੀ ਸਫਲਤਾ ਦੇ ਪਿੱਛੇ ਅਧਿਆਪਕਾਂ ਦੀ ਮਿਹਨਤ ਅਤੇ ਲਗਨ ਦਾ ਵੱਡਾ ਯੋਗਦਾਨ ਹੁੰਦਾ ਹੈ। ਪ੍ਰਿੰਸੀਪਲ ਜਤਿੰਦਰ ਸ਼ਰਮਾ ਨੇ ਕਿਹਾ ਕਿ ਇਕ ਚੰਗਾ ਅਧਿਆਪਕ ਵਿਦਿਆਰਥੀ ਨੂੰ ਸਿਰਫ਼ ਪ੍ਰੀਖਿਆਵਾਂ ਲਈ ਤਿਆਰ ਨਹੀਂ ਕਰਦਾ, ਬਲਕਿ ਉਸ ਨੂੰ ਜੀਵਨ ਦੀਆਂ ਚੁਣੌਤੀਆਂ ਦਾ ਸਾਹਮਣਾ ਕਰਨ ਲਈ ਤਿਆਰ ਕਰਦਾ ਹੈ। ਉਨ੍ਹਾਂ ਨੇ ਸਕੂਲ ਦੇ ਸਮੂਹ ਅਧਿਆਪਕਾਂ ਵਲੋਂ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਕੀਤੇ ਜਾ ਰਹੇ ਯਤਨਾਂ ਦੀ ਸ਼ਲਾਘਾ ਕੀਤੀ। ਪ੍ਰੋਗਰਾਮ ਦੇ ਅੰਤ ਵਿਚ ਸਕੂਲ ਪ੍ਰਬੰਧਨ ਵਲੋਂ ਸਮੂਹ ਅਧਿਆਪਕਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ।
Ad Position 22
No active advertisement
ਪਿਛਲੀ ਖ਼ਬਰ ਹਲਕਾ ਡੇਰਾ ਬਾਬਾ ਨਾਨਕ ਦੇ ਸੰਗਠਨ ਇੰਚਾਰਜ ਜਤਿੰਦਰ ਸਿੰਘ ਹੈਪੀ ਡੇਅਰੀਵਾਲ ਨੂੰ ਸਦਮਾ ਅਗਲੀ ਖ਼ਬਰ ਬੀ.ਐਮ.ਐਸ.ਐਮ ਗਰੁੱਪ ਪੁਰਾਣਾ ਸ਼ਾਲਾ ਵਿਖੇ ਅਧਿਆਪਕ ਦਿਵਸ ਉਤਸ਼ਾਹ ਨਾਲ ਮਨਾਇਆ
Ad Position 24