ਜੋਬਨ ਰੰਧਾਵਾ ਨੇ ਵੱਖ-ਵੱਖ ਮੰਦਰਾਂ ਵਿਚ ਟੇਕਿਆ ਮੱਥਾ
ਫ਼ਤਹਿਗੜ੍ਹ ਚੂੜੀਆਂ, 5 ਸਤੰਬਰ (ਐਮ. ਐਸ.
ਫ਼ਤਹਿਗੜ੍ਹ ਚੂੜੀਆਂ, 5 ਸਤੰਬਰ (ਐਮ. ਐਸ. ਫੁੱਲ)-ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੇ ਪਵਿੱਤਰ ਦਿਹਾੜੇ ਮੌਕੇ ਫ਼ਤਹਿਗੜ੍ਹ ਚੂੜੀਆਂ ਦੇ ਵੱਖ-ਵੱਖ ਮੰਦਰਾਂ ਵਿਚ ਭਾਰੀ ਰੌਣਕਾਂ ਵੇਖਣ ਨੂੰ ਮਿਲੀਆਂ। ਇਸ ਖਾਸ ਮੌਕੇ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਜੋਬਨ ਰੰਧਾਵਾ ਨੇ ਸ਼ਹਿਰ ਦੇ ਪ੍ਰਮੁੱਖ ਮੰਦਰਾਂ ਵਿਚ ਪਹੁੰਚ ਕੇ ਨਤਮਸਤਕ ਹੁੰਦਿਆਂ ਮੱਥਾ ਟੇਕਿਆ ਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ। ਮੰਦਰਾਂ ਵਿਚ ਹਾਜ਼ਰੀ ਲਗਵਾਉਣ ਦੌਰਾਨ ਜੋਬਨ ਰੰਧਾਵਾ ਨੇ ਸੰਗਤਾਂ ਨਾਲ ਮਿਲ ਕੇ ਭਜਨ-ਕੀਰਤਨ ਸੁਣਿਆ ਅਤੇ ਆਪ ਲੰਗਰ ਵੀ ਵਰਤਾਇਆ। ਸਮੂਹ ਇਲਾਕਾ ਨਿਵਾਸੀਆਂ ਨੂੰ ਜਨਮ ਅਸ਼ਟਮੀ ਦੀਆਂ ਮੁਬਾਰਕਬਾਦ ਦਿੰਦਿਆਂ ਉਨ੍ਹਾਂ ਕਿਹਾ ਕਿ ਇਹ ਪਵਿੱਤਰ ਦਿਹਾੜਾ ਸਾਨੂੰ ਆਪਸੀ ਭਾਈਚਾਰੇ, ਪ੍ਰੇਮ ਅਤੇ ਸੱਚ ਦੇ ਮਾਰਗ ’ਤੇ ਚੱਲਣ ਦੀ ਪ੍ਰੇਰਨਾ ਦਿੰਦਾ ਹੈ। ਇਸ ਮੌਕੇ ਉਨ੍ਹਾਂ ਸ਼ਹਿਰ ਦੇ ਵਿਕਾਸ ਤੇ ਸੁਵਿਧਾਵਾਂ ਬਾਰੇ ਚਰਚਾ ਕੀਤੀ। ਉਨ੍ਹਾਂ ਕਿਹਾ ਕਿ ਸ਼ਹਿਰ ਦੀਆਂ ਸਮੱਸਿਆਵਾਂ ਅਤੇ ਸਫ਼ਾਈ-ਰੌਸ਼ਨੀ ਦੇ ਪ੍ਰਬੰਧਾਂ ਨੂੰ ਬਹਿਤਰ ਬਣਾਉਣ ਲਈ ਉਹ ਹਮੇਸ਼ਾ ਤਤਪਰ ਹਨ। ਉਨ੍ਹਾਂ ਭਰੋਸਾ ਦਿਵਾਇਆ ਕਿ ਸ਼ਹਿਰ ਵਾਸੀਆਂ ਦੀ ਸਹੂਲਤ ਤੇ ਵਿਕਾਸ ਕਾਰਜਾਂ ਲਈ ਪ੍ਰਸ਼ਾਸਨ ਨਾਲ ਤਾਲਮੇਲ ਕਰ ਕੇ ਹਰ ਸੰਭਵ ਮਦਦ ਕੀਤੀ ਜਾਵੇਗੀ। ਇਸ ਮੌਕੇ ਮੰਦਰ ਪ੍ਰਬੰਧਕ ਕਮੇਟੀਆਂ ਅਤੇ ਪਰਿਵਾਰ ਸੇਵਾ ਕਮੇਟੀ ਵਲੋਂ ਸੰਗਤਾਂ ਲਈ ਵਿਸ਼ੇਸ਼ ਲੰਗਰ ਪ੍ਰਬੰਧ ਕੀਤੇ ਗਏ ਸਨ। ਇਸ ਪਵਿੱਤਰ ਤਿਉਹਾਰ ’ਤੇ ਪੂਰੇ ਸ਼ਹਿਰ ਵਿਚ ਸ਼ਾਂਤੀ, ਉਤਸ਼ਾਹ ਅਤੇ ਭਗਤੀ ਦਾ ਮਾਹੌਲ ਬਣਿਆ ਰਿਹਾ। ਇਸ ਮੌਕੇ ਨਵੀਸ਼ ਨੰਦਾ, ਸ਼ਹਿਰੀ ਪ੍ਰਧਾਨ ਤੇਜਵਿੰਦਰ ਸਿੰਘ, ਗਗਨਦੀਪ ਸਿੰਘ, ਸੁਰਿੰਦਰ ਕੁਮਾਰ, ਡਾ. ਮੰਗਲ ਸਿੰਘ, ਬਾਬਾ ਜਸਵੀਰ ਸਿੰਘ ਡੇਅਰੀ ਵਾਲੇ, ਕੇਵਲ ਮਸੀਹ ਇੰਦਰਜੀਤ ਪੁਰਬਾ, ਪ੍ਰਕਾਸ ਟੇਲਰ ਆਦਿ ਹਾਜ਼ਰ ਸਨ।