06-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

ਨੋਵਲਟੀ ਮਾਲ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਜਨਮ ਅਸ਼ਟਮੀ

ਪਠਾਨਕੋਟ, 5 ਸਤੰਬਰ (ਸੰਧੂ)-ਨੋਵਲਟੀ ਮਾਲ ਪਠਾਨਕੋਟ ਵਿਖੇ ਭਗਵਾਨ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਪਵਿੱਤਰ ਤਿਉਹਾਰ ਸ਼ਰਧਾ, ਭਗਤੀ ਤੇ ਉਤਸ਼ਾਹ ਨਾਲ ਮਨਾਇਆ ਗਿਆ। ਸਮਾਗਮ ਮਾਲ ਮੈਨੇਜਰ ਯਸ਼ ਪੈਗਨਿਸ, ਮਾਰਕੀਟਿੰਗ ਹੈੱਡ ਸਮੀਰ ਢੀਂਗਰਾ ਤੇ ਇਵੈਂਟ ਆਰਗੇਨਾਈਜ਼ਰ ਗਗਨਦੀਪ ਸਿੰਘ ਜੌਂਟੀ ਦੀ ਅਗਵਾਈ ਹੇਠ ਕਰਵਾਇਆ ਗਿਆ।

Ad Position 21
repet_subhas-goyals [Copy P29]
ਅਜੀਤ ਡੈਸਕ 06-09-2026
ਪਠਾਨਕੋਟ, 5 ਸਤੰਬਰ (ਸੰਧੂ)-ਨੋਵਲਟੀ ਮਾਲ ਪਠਾਨਕੋਟ ਵਿਖੇ ਭਗਵਾਨ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਪਵਿੱਤਰ ਤਿਉਹਾਰ ਸ਼ਰਧਾ, ਭਗਤੀ ਤੇ ਉਤਸ਼ਾਹ ਨਾਲ ਮਨਾਇਆ ਗਿਆ। ਸਮਾਗਮ ਮਾਲ ਮੈਨੇਜਰ ਯਸ਼ ਪੈਗਨਿਸ, ਮਾਰਕੀਟਿੰਗ ਹੈੱਡ ਸਮੀਰ ਢੀਂਗਰਾ ਤੇ ਇਵੈਂਟ ਆਰਗੇਨਾਈਜ਼ਰ ਗਗਨਦੀਪ ਸਿੰਘ ਜੌਂਟੀ ਦੀ ਅਗਵਾਈ ਹੇਠ ਕਰਵਾਇਆ ਗਿਆ। ਸਮਾਗਮ ਵਿਚ ਪਠਾਨਕੋਟ ਦੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਹਿੱਸਾ ਲੈਂਦਿਆਂ ਭਗਵਾਨ ਸ੍ਰੀ ਕ੍ਰਿਸ਼ਨ ਨਾਲ ਸਬੰਧਤ ਧਾਰਮਿਕ ਤੇ ਸੱਭਿਆਚਾਰਕ ਪੇਸ਼ਕਾਰੀਆਂ ਦਿੱਤੀਆਂ। ਇਸ ਮੌਕੇ ਵਿਸ਼ੇਸ਼ ਕੇਕ ਕਟਿੰਗ ਸਮਾਗਮ ਕਰਵਾਇਆ ਗਿਆ, ਜਿਸ ਵਿਚ ਮਹਿਮਾਨਾਂ, ਵਿਦਿਆਰਥੀਆਂ, ਮਾਲ ਪ੍ਰਬੰਧਨ ਅਤੇ ਦਰਸ਼ਕਾਂ ਨੇ ਭਾਗ ਲਿਆ। ਸਮਾਗਮ ਵਿਚ ਮੁੱਖ ਮਹਿਮਾਨ ਮਿਸ਼ੀ ਚਾਵਲਾ, ਲੀਨਾ ਸ਼ਰਮਾ ਅਤੇ ਵਿਜਯੰਤ ਸ਼ਰਮਾ ਨੇ ਸ਼ਿਰਕਤ ਕਰਕੇ ਦਿਆਰਥੀਆਂ ਦੀ ਹੌਸਲਾ ਅਫਜ਼ਾਈ ਕੀਤੀ। ਮੈਨੇਜਰ ਯਸ਼ ਪੈਗਨਿਸ ਨੇ ਕਿਹਾ ਕਿ ਅਜਿਹੇ ਸਮਾਗਮਾਂ ਦਾ ਉਦੇਸ਼ ਲੋਕਾਂ, ਖ਼ਾਸ ਕਰਕੇ ਬੱਚਿਆਂ ਅਤੇ ਪਰਿਵਾਰਾਂ ਨੂੰ ਭਾਰਤੀ ਧਾਰਮਿਕ ਤੇ ਸੱਭਿਆਚਾਰਕ ਵਿਰਸੇ ਨਾਲ ਜੋੜਨਾ ਹੈ। ਉਨ੍ਹਾਂ ਜਨਮ ਅਸ਼ਟਮੀ ਸਮਾਗਮ ਨੂੰ ਸਫ਼ਲ ਬਣਾਉਣ ਲਈ ਸਾਰੇ ਸਕੂਲਾਂ, ਵਿਦਿਆਰਥੀਆਂ, ਮਹਿਮਾਨਾਂ ਅਤੇ ਦਰਸ਼ਕਾਂ ਦਾ ਧੰਨਵਾਦ ਕੀਤਾ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਸਾਈਂ ਗਰੁੱਪ ਆਫ਼ ਇੰਸਟੀਚਿਊਟਸ ’ਚ ਨਿਕੋਬਾਰ ਦਾ ਵਰਚੂਅਲ ਪਲੇਸਮੈਂਟ ਡਰਾਈਵ-4 ਵਿਦਿਆਰਥੀ ਚੁਣੇ ਅਗਲੀ ਖ਼ਬਰ ਮਾਤਾ-ਪਿਤਾ ਦਾ ਸਤਿਕਾਰ ਹੀ ਸੱਚੀ ਸੇਵਾ-ਗੌਰੀ ਸ਼ੰਕਰ
Ad Position 24