05-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

ਪੀ. ਐਮ. ਸ੍ਰੀ ਜਵਾਹਰ ਨਵੋਦਿਆ ਵਿਦਿਆਲਯ ਵਿਖੇ ਸਿਹਤ ਮੁਲਾਂਕਣ ਕੈਂਪ

ਘਰੋਟਾ, 5 ਸਤੰਬਰ (ਸੰਜੀਵ ਗੁਪਤਾ)-ਪੀ. ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਯ ਨਾਜੋਚੱਕ ਵਿਖੇ ਵਿਸ਼ੇਸ਼ ਲੋੜਾਂ ਵਾਲੇ ਵਿਦਿਆਰਥੀਆਂ ਲਈ ਸਿਹਤ ਮੁਲਾਂਕਣ ਕੈਂਪ ਦਾ ਆਯੋਜਨ ਕੀਤਾ ਗਿਆ।

Ad Position 21
repet_subhas-goyals [Copy P29]
ਅਜੀਤ ਡੈਸਕ 06-09-2026
ਘਰੋਟਾ, 5 ਸਤੰਬਰ (ਸੰਜੀਵ ਗੁਪਤਾ)-ਪੀ.ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਯ ਨਾਜੋਚੱਕ ਵਿਖੇ ਵਿਸ਼ੇਸ਼ ਲੋੜਾਂ ਵਾਲੇ ਵਿਦਿਆਰਥੀਆਂ ਲਈ ਸਿਹਤ ਮੁਲਾਂਕਣ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਕੈਂਪ ਦਾ ਉਦੇਸ਼ ਵਿਦਿਆਰਥੀਆਂ ਦੀਆਂ ਸਿਹਤ ਸਬੰਧੀ ਲੋੜਾਂ ਦੀ ਪਹਿਚਾਣ ਕਰਕੇ ਉਨ੍ਹਾਂ ਨੂੰ ਉਚਿਤ ਡਾਕਟਰੀ ਸਲਾਹ ਤੇ ਮਾਰਗ ਦਰਸ਼ਨ ਪ੍ਰਦਾਨ ਕਰਨਾ ਸੀ। ਇਸ ਮੌਕੇ ਸਿਵਲ ਹਸਪਤਾਲ ਦੇ ਆਰਥੋਪੀਡਿਕ ਮਾਹਿਰ ਡਾ: ਪੀਯੂਸ਼ ਗੁਪਤਾ ਵਲੋਂ ਵਿਦਿਆਰਥੀਆਂ ਦਾ ਸਿਹਤ ਮੁਆਇਨਾ ਕੀਤਾ ਗਿਆ। ਖਾਸ ਤੌਰ ’ਤੇ ਹੱਡੀਆਂ ਸਬੰਧੀ ਸਮੱਸਿਆਵਾਂ ਦੀ ਸ਼ਿਕਾਇਤ ਵਾਲੇ ਵਿਦਿਆਰਥੀਆਂ ਦੇ ਨਾਲ-ਨਾਲ ਸਬੰਧਿਤ ਸਟਾਫ ਮੈਂਬਰਾਂ ਦਾ ਵੀ ਡਾਕਟਰੀ ਮੁਆਇਨਾ ਕੀਤਾ ਗਿਆ। ਜਾਂਚ ਉਪਰੰਤ ਲੋੜ ਅਨੁਸਾਰ ਡਾਕਟਰੀ ਸਲਾਹ ਅਤੇ ਜ਼ਰੂਰੀ ਸੁਝਾਅ ਦਿੱਤੇ ਗਏ। ਸਕੂਲ ਦੇ ਪ੍ਰਿੰਸੀਪਲ ਡਾ: ਸੰਦੀਪ ਕੁਮਾਰ, ਉਪ-ਪ੍ਰਿੰਸੀਪਲ ਰਵਿੰਦਰ ਕੁਮਾਰ, ਸਟਾਫ ਨਰਸ ਸੁਖਚੈਨ ਕੌਰ ਤੇ ਕਾਊਂਸਲਰ ਆਰਤੀ ਵੀ ਹਾਜ਼ਰ ਰਹੇ।
Ad Position 22
No active advertisement
ਪਿਛਲੀ ਖ਼ਬਰ ਦੁਨੇਰਾ ਮਾਰਗ ’ਤੇ ਮਨੀਮਹੇਸ਼ ਯਾਤਰੀਆਂ ਲਈ ਲੰਗਰ ਲਗਾਇਆ ਅਗਲੀ ਖ਼ਬਰ ਐੱਸ. ਐੱਮ. ਡੀ. ਆਰ. ਐੱਸ. ਡੀ. ਕਾਲਜ ’ਚ ਮਨਾਇਆ ਅਧਿਆਪਕ ਦਿਵਸ
Ad Position 24