05-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

ਜਨਮ ਅਸ਼ਟਮੀ ਮੌਕੇ ਮੰਦਰਾਂ ’ਚ ਸਜੀਆਂ ਮਨਮੋਹਕ ਝਾਕੀਆਂ

ਪਠਾਨਕੋਟ, 5 ਸਤੰਬਰ (ਸੁਮਿਤ)-ਭਗਵਾਨ ਸ੍ਰੀ ਕ੍ਰਿਸ਼ਨ ਦਾ ਜਨਮ ਅਸ਼ਟਮੀ ਪੁਰਬ ਸ਼ਰਧਾ ਨਾਲ ਮਨਾਇਆ ਗਿਆ। ਇਸ ਮੌਕੇ ਸ਼ਹਿਰ ਦੇ ਵੱਖ-ਵੱਖ ਮੰਦਰਾਂ ਨੂੰ ਸੁੰਦਰ ਢੰਗ ਨਾਲ ਸਜਾਇਆ ਗਿਆ ਅਤੇ ਵਿਸ਼ੇਸ਼ ਧਾਰਮਿਕ ਸਮਾਗਮ ਕਰਵਾਏ ਗਏ।

Ad Position 21
repet_subhas-goyals [Copy P29]
ਅਜੀਤ ਡੈਸਕ 06-09-2026
ਪਠਾਨਕੋਟ, 5 ਸਤੰਬਰ (ਸੁਮਿਤ)-ਭਗਵਾਨ ਸ੍ਰੀ ਕ੍ਰਿਸ਼ਨ ਦਾ ਜਨਮ ਅਸ਼ਟਮੀ ਪੁਰਬ ਸ਼ਰਧਾ ਨਾਲ ਮਨਾਇਆ ਗਿਆ। ਇਸ ਮੌਕੇ ਸ਼ਹਿਰ ਦੇ ਵੱਖ-ਵੱਖ ਮੰਦਰਾਂ ਨੂੰ ਸੁੰਦਰ ਢੰਗ ਨਾਲ ਸਜਾਇਆ ਗਿਆ ਅਤੇ ਵਿਸ਼ੇਸ਼ ਧਾਰਮਿਕ ਸਮਾਗਮ ਕਰਵਾਏ ਗਏ। ਦਵਾਰਕਾਪੁਰੀ ਮੰਦਰ, ਸ਼ਿਵਾਲਾ ਮੰਦਰ, ਸੈਨਿਕ ਮੰਦਰ, ਕਾਲੀ ਮਾਤਾ ਮੰਦਰ ਅਤੇ ਰਾਮਲੀਲਾ ਮੈਦਾਨ ਵਿਚ ਜਨਮ ਅਸ਼ਟਮੀ ਨੂੰ ਲੈ ਕੇ ਖਾਸ ਸਜਾਵਟ ਕੀਤੀ ਗਈ। ਭਾਜਪਾ ਨੋਰਥ ਮੰਡਲ ਦੇ ਪ੍ਰਧਾਨ ਨਿਪੁਨ ਗੁਪਤਾ, ਡਾ: ਸ਼ੋਭਾ ਪਰਾਸ਼ਰ, ਰਾਮਪਾਲ ਭੰਡਾਰੀ ਨੇ ਦਸਿਆ ਕਿ ਵੱਖ-ਵੱਖ ਥਾਵਾਂ ’ਤੇ ਭਗਵਾਨ ਸ੍ਰੀ ਕ੍ਰਿਸ਼ਨ ਦੀਆਂ ਸੁੰਦਰ ਝਾਕੀਆਂ ਸਜਾਈਆਂ ਗਈਆਂ, ਜਿਨ੍ਹਾਂ ਨੂੰ ਦੇਖਣ ਲਈ ਵੱਡੀ ਗਿਣਤੀ ਵਿਚ ਸ਼ਰਧਾਲੂ ਪਹੁੰਚੇ। ਲੋਕਾਂ ਨੇ ਸ਼ਰਧਾ ਨਾਲ ਠਾਕੁਰ ਜੀ ਦੇ ਦਰਸ਼ਨ ਕੀਤੇ ਅਤੇ ਪੂਜਾ ਅਰਚਨਾ ਕਰਕੇ ਪਰਿਵਾਰ ਦੀ ਸੁੱਖ-ਸ਼ਾਂਤੀ ਅਤੇ ਖੁਸ਼ਹਾਲੀ ਦੀ ਕਾਮਨਾ ਕੀਤੀ। ਦੇਰ ਰਾਤ ਤੱਕ ਮੰਦਰਾਂ ਵਿਚ ਭਗਤੀਮਈ ਮਾਹੌਲ ਬਣਿਆ ਰਿਹਾ ਅਤੇ ਜੈ ਸ੍ਰੀ ਕ੍ਰਿਸ਼ਨ ਦੇ ਜੈਕਾਰਿਆਂ ਨਾਲ ਪੂਰਾ ਇਲਾਕਾ ਗੂੰਜਦਾ ਰਿਹਾ। ਜਨਮ ਅਸ਼ਟਮੀ ਨੂੰ ਲੈ ਕੇ ਬੱਚਿਆਂ, ਨੌਜਵਾਨਾਂ ਅਤੇ ਬਜ਼ੁਰਗਾਂ ਵਿਚ ਵੀ ਖਾਸ ਉਤਸ਼ਾਹ ਦੇਖਣ ਨੂੰ ਮਿਲਿਆ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਸਰਕਾਰ ਕੇਂਦਰ ਦੀ ਤਰਜ ’ਤੇ ਡੀ. ਏ. ਦੇਵੇ-ਆਗੂ ਅਗਲੀ ਖ਼ਬਰ ਕ੍ਰਾਈਸਟ ਦ ਕਿੰਗ ਕਾਨਵੈਂਟ ਸਕੂਲ ਵਿਖੇ ਅਧਿਆਪਕ ਦਿਵਸ ਉਤਸ਼ਾਹ ਨਾਲ ਮਨਾਇਆ
Ad Position 24