ਪਿੰਡ ਮਿਰਜ਼ਾਪੁਰ ਵਿਖੇ ਜਨਮ ਅਸ਼ਟਮੀ ਮੌਕੇ ਕਰਵਾਇਆ ਸ਼ਾਨਦਾਰ ਪ੍ਰੋਗਰਾਮ
ਮਾਧੋਪੁਰ, 5 ਸਤੰਬਰ (ਮਹਿਰਾ)-ਪਿੰਡ ਮਿਰਜ਼ਾਪੁਰ ਵਿਖੇ ਸਥਾਨਿਕ ਕਲੱਬ ਵਲੋਂ ਕ੍ਰਿਸ਼ਨ ਜਨਮ ਅਸ਼ਟਮੀ ਦੇ ਪਵਿੱਤਰ ਦਿਹਾੜੇ ਨੂੰ ਸਮਰਪਿਤ ਵਿਸ਼ੇਸ਼ ਪ੍ਰੋਗਰਾਮ ਦਾ ਅਯੋਜਨ ਕਰਵਾਇਆ ਗਿਆ। ਇਸ ਪ੍ਰੋਗਰਾਮ ਵਿਚ ਮੁੱਖ ਮਹਿਮਾਨ ਵਜੋਂ ਪਹੁੰਚੇ ਬਲਾਕ ਸੰਮਤੀ ਮੈਂਬਰ ਹਰੀਸ਼ ਕੁਮਾਰ ਸੰਮਾ ਨੇ ਰਿਬਨ ਕੱਟ ਕੇ ਸਮਾਗਮ ਦੀ ਰਸਮੀ ਸ਼ੁਰੂਆਤ ਕੀਤੀ।
ਮਾਧੋਪੁਰ, 5 ਸਤੰਬਰ (ਮਹਿਰਾ)-ਪਿੰਡ ਮਿਰਜ਼ਾਪੁਰ ਵਿਖੇ ਸਥਾਨਿਕ ਕਲੱਬ ਵਲੋਂ ਕ੍ਰਿਸ਼ਨ ਜਨਮ ਅਸ਼ਟਮੀ ਦੇ ਪਵਿੱਤਰ ਦਿਹਾੜੇ ਨੂੰ ਸਮਰਪਿਤ ਵਿਸ਼ੇਸ਼ ਪ੍ਰੋਗਰਾਮ ਦਾ ਅਯੋਜਨ ਕਰਵਾਇਆ ਗਿਆ। ਇਸ ਪ੍ਰੋਗਰਾਮ ਵਿਚ ਮੁੱਖ ਮਹਿਮਾਨ ਵਜੋਂ ਪਹੁੰਚੇ ਬਲਾਕ ਸੰਮਤੀ ਮੈਂਬਰ ਹਰੀਸ਼ ਕੁਮਾਰ ਸੰਮਾ ਨੇ ਰਿਬਨ ਕੱਟ ਕੇ ਸਮਾਗਮ ਦੀ ਰਸਮੀ ਸ਼ੁਰੂਆਤ ਕੀਤੀ। ਕਲੱਬ ਦੇ ਪ੍ਰਬੰਧਕਾਂ ਵਲੋਂ ਮੁੱਖ ਮਹਿਮਾਨ ਹਰੀਸ਼ ਕੁਮਾਰ ਸੰਮਾ ਦਾ ਨਿੱਘਾ ਸਵਾਗਤ ਕੀਤਾ ਅਤੇ ਉਨ੍ਹਾਂ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਇਲਾਕੇ ਦੀਆਂ ਕਈ ਪ੍ਰਮੁੱਖ ਸ਼ਖਸੀਅਤਾਂ ਜਿਨ੍ਹਾਂ ਵਿਚ ਅਸ਼ੋਕ ਕੁਮਾਰ, ਰਾਕੇਸ਼ ਕੁਮਾਰ, ਲਾਡੀ ਸਰਪੰਚ, ਵਿਜੇ ਕੁਮਾਰ, ਬਿਸ਼ਨ ਦਾਸ, ਅਜੀਤ ਰਾਜ, ਰਾਜ ਭਗਤ, ਸਲਿੰਦਰ ਵੈਸ਼ਨਵ, ਵੰਸ਼, ਤੰਸ਼ ਅਤੇ ਤਰਸੇਮ ਲਾਲ ਵੀ ਸ਼ਾਮਿਲ ਹੋਏ। ਪ੍ਰੋਗਰਾਮ ਦੌਰਾਨ ਸ਼ਰਧਾਲੂਆਂ ਲਈ ਭਜਨ-ਕੀਰਤਨ ਤੇ ਹੋਰ ਧਾਰਮਿਕ ਗਤੀਵਿਧੀਆਂ ਕਰਵਾਈਆਂ, ਜਿਸ ਨਾਲ ਪੂਰਾ ਮਾਹੌਲ ਪ੍ਰਭੂ ਭਗਤੀ ਦੇ ਰੰਗ ਵਿਚ ਰੰਗਿਆ ਗਿਆ।