07-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

ਗੁਰਦਾਸਪੁਰ ਪੁਲਿਸ ਦੀ ਵੱਡੀ ਸਫਲਤਾ ਵੱਖ-ਵੱਖ ਮਾਮਲਿਆਂ ਵਿਚ ਦੋ ਕਿੱਲੋ ਦੇ ਕਰੀਬ ਹੈਰੋਇਨ ਸਮੇਤ 3 ਗ੍ਰਿਫ਼ਤਾਰ

ਗੁਰਦਾਸਪੁਰ, 6 ਸਤੰਬਰ (ਚੱਕਰਾਜਾ)-ਪੁਲਿਸ ਜ਼ਿਲ੍ਹਾ ਗੁਰਦਾਸਪੁਰ ਨੂੰ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਇਕ ਵੱਡੀ ਸਫ਼ਲਤਾ ਹਾਸਲ ਹੋਈ ਹੈ । ਤਿੰਨ ਵੱਖ-ਵੱਖ ਮਾਮਲਿਆਂ ’ਚ ਦੋ ਕਿੱਲੋ ਦੇ ਕਰੀਬ ਹੈਰੋਇਨ ਸਮੇਤ 3 ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ।

Ad Position 21
repet_subhas-goyals [Copy P29]
ਅਜੀਤ ਡੈਸਕ 07-09-2026
ਗੁਰਦਾਸਪੁਰ, 6 ਸਤੰਬਰ (ਚੱਕਰਾਜਾ)-ਪੁਲਿਸ ਜ਼ਿਲ੍ਹਾ ਗੁਰਦਾਸਪੁਰ ਨੂੰ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਇਕ ਵੱਡੀ ਸਫ਼ਲਤਾ ਹਾਸਲ ਹੋਈ ਹੈ । ਤਿੰਨ ਵੱਖ-ਵੱਖ ਮਾਮਲਿਆਂ ’ਚ ਦੋ ਕਿੱਲੋ ਦੇ ਕਰੀਬ ਹੈਰੋਇਨ ਸਮੇਤ 3 ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ । ਇਸ ਸਬੰਧ ’ਚ ਤਿੰਨ ਵੱਖ-ਵੱਖ ਥਾਣਿਆਂ ’ਚ ਮਾਮਲੇ ਵੀ ਦਰਜ ਕੀਤੇ ਗਏ ਹਨ । ਜਾਣਕਾਰੀ ਦਿੰਦੇ ਹੋਏ ਡੀ.ਐਸ.ਪੀ. ਰਜਿੰਦਰ ਮਿਨਹਾਸ ਨੇ ਦੱਸਿਆ ਕਿ ਨਸ਼ਿਆਂ ਖਿਲਾਫ ਚਲਾਈ ਜਾ ਰਹੀ ਵਿਸ਼ੇਸ ਮੁਹਿੰਮ ਦੌਰਾਨ ਸਪੈਸ਼ਲ ਬ੍ਰਾਂਚ ਗੁਰਦਾਸਪੁਰ ਤੇ ਮੁੱਖ ਅਫਸਰ ਥਾਣਾ ਦੋਰਾਂਗਲਾ ਸਮੇਤ ਪੁਲਿਸ ਪਾਰਟੀ ਨੂੰ ਦੌਰਾਨੇ ਨਾਕਾਬੰਦੀ ਇਕ ਸ਼ੱਕੀ ਨੌਜਵਾਨ ਮਨਪ੍ਰੀਤ ਸਿੰਘ ਵਾਸੀ ਇਸਲਾਮਪੁਰ ਨੂੰ ਪੁਲਿਸ ਪਾਰਟੀ ਦੀ ਸਹਾਇਤਾ ਨਾਲ ਕਾਬੂ ਕੀਤਾ ਗਿਆ । ਜਿਸ ਦੀ ਉਪ ਕਪਤਾਨ ਪੁਲਿਸ ਦੀਨਾਨਗਰ ਦੀ ਹਾਜ਼ਰੀ ’ਚ ਤਲਾਸ਼ੀ ਦੌਰਾਨ ਉਸ ਪਾਸੋਂ 2 ਪੈਕਟ ਹੈਰੋਇਨ ਜਿਨ੍ਹਾਂ ਦਾ ਵਜ਼ਨ 1 ਕਿੱਲੋ 103 ਗ੍ਰਾਮ ਬਰਾਮਦ ਹੋਈ । ਮੁੱਢਲੀ ਪੁੱਛਗਿੱਛ ਤੋਂ ਇਹ ਗੱਲ ਸਾਹਮਣੇ ਆਈ ਹੈ ਕਿ ਦੋਸ਼ੀ ਵਲੋਂ ਇਹ ਹੈਰੋਇਨ ਦੀ ਖੇਪ ਡਰੋਨ ਰਾਹੀਂ ਪਾਕਿਸਤਾਨ ਸਮੱਗਲਰਾਂ ਤੋਂ ਮੰਗਵਾਈ ਹੈ । ਗ੍ਰਿਫ਼ਤਾਰ ਦੋਸ਼ੀ ਦਾ ਰਿਮਾਂਡ ਹਾਸਲ ਕਰਕੇ ਹੋਰ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ ਤੇ ਇਸ ਦੇ ਬੈਕਵਰਡ ਤੇ ਫਾਰਵਰਡ ਲਿੰਕਜ਼ ਨੂੰ ਵੈਰੀਫਾਈ ਕੀਤਾ ਜਾਵੇਗਾ । ਇਸੇ ਤਰ੍ਹਾਂ ਦੀਨਾਨਗਰ ਪੁਲਿਸ ਨੇ ਨਾਕਾਬੰਦੀ ਦੌਰਾਨ ਸਕੂਟਰੀ ’ਤੇ ਆ ਰਹੇ 2 ਸ਼ੱਕੀ ਨੌਜਵਾਨਾਂ ਨੂੰ ਕਾਬੂ ਕੀਤਾ । ਉਪ ਕਪਤਾਨ ਪੁਲਿਸ ਦੀਨਾਨਗਰ ਦੀ ਹਾਜ਼ਰੀ ’ਚ ਤਲਾਸ਼ੀ ਦੌਰਾਨ ਉਨ੍ਹਾਂ ਪਾਸੋਂ 548 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ । ਇਹ ਦੋਵੇਂ ਨੌਜਵਾਨ ਹਰਪ੍ਰੀਤ ਸਿੰਘ ਤੇ ਗੁਰਪ੍ਰੀਤ ਸਿੰਘ ਫਿਰੋਜ਼ਪੁਰ ਦੇ ਰਹਿਣ ਵਾਲੇ ਹਨ ਤੇ ਇੱਧਰ ਹੈਰੋਇਨ ਦੀ ਕੰਸਾਈਨਮੈਂਟ ਲੈਣ ਲਈ ਆਏ ਸਨ । ਡੀ.ਐਸ.ਪੀ. ਰਜਿੰਦਰ ਮਿਨਹਾਸ ਨੇ ਦੱਸਿਆ ਕਿ ਥਾਣਾ ਤਿੱਬੜ ਪੁਲਿਸ ਵਲੋਂ ਵੀ 295 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ ।
Ad Position 22
No active advertisement
ਪਿਛਲੀ ਖ਼ਬਰ ਫ਼ਤਹਿਗੜ੍ਹ ਚੂੜੀਆਂ ਵਿਚ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਦੀਆਂ ਚੋਣ ਸਰਗਰਮੀਆਂ ਤੇਜ਼ - ਜੁਗਰਾਜ ਸਿੰਘ ਲਾਲਾ ਨੰਗਲ ਪੰਜਾਬ ਦ... ਅਗਲੀ ਖ਼ਬਰ ਆਮ ਆਦਮੀ ਪਾਰਟੀ ਦੀ ਪੰਜਾਬ ’ਚ ਫਿਰ ਤੋਂ ਸਰਕਾਰ ਬਣੇਗੀ- ਸ਼ਰਮਾ, ਆਲੋਵਾਲ
Ad Position 24