07-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

ਗੁਰਦੁਆਰਾ ਬਾਬਾ ਰਾਜਾ ਰਾਮ ਹਰਚੋਵਾਲ ਵਿਖੇ ਗੁਰਮਤਿ ਸਮਾਗਮ ਕਰਵਾਇਆ

ਹਰਚੋਵਾਲ, 6 ਸਤੰਬਰ (ਢਿੱਲੋਂ,ਭਾਮ)-ਇਤਿਹਾਸਿਕ ਗੁਰਦੁਆਰਾ ਬਾਬਾ ਰਾਜਾ ਰਾਮ ਹਰਚੋਵਾਲ ਵਿਖੇ ਇਕ ਰੋਜ਼ਾ ਗੁਰਮਤਿ ਸਮਾਗਮ ਕਰਵਾਇਆ ਗਿਆ। ਜਿਸ ਦੌਰਾਨ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ।

Ad Position 21
repet_subhas-goyals [Copy P29]
ਅਜੀਤ ਡੈਸਕ 07-09-2026
ਹਰਚੋਵਾਲ, 6 ਸਤੰਬਰ (ਢਿੱਲੋਂ,ਭਾਮ)-ਇਤਿਹਾਸਿਕ ਗੁਰਦੁਆਰਾ ਬਾਬਾ ਰਾਜਾ ਰਾਮ ਹਰਚੋਵਾਲ ਵਿਖੇ ਇਕ ਰੋਜ਼ਾ ਗੁਰਮਤਿ ਸਮਾਗਮ ਕਰਵਾਇਆ ਗਿਆ। ਜਿਸ ਦੌਰਾਨ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ। ਉਪਰੰਤ ਕੀਰਤਨ ਦਰਬਾਰ ਸ਼ੁਰੂ ਹੋਇਆ। ਜਿਸ ਵਿਚ ਬਾਬਾ ਬਲਵਿੰਦਰ ਸਿੰਘ ਕਥਾਵਾਚਕ, ਭਾਈ ਹਰਭਾਲ ਸਿੰਘ ਕਥਾਵਾਚਕ ਤੇ ਭਾਈ ਜੋਰਾਵਰ ਸਿੰਘ ਅਤੇ ਭਾਈ ਜੁਝਾਰ ਸਿੰਘ ਤੇ ਕੀਰਤਨ ਜਥੇ ਵਲੋਂ ਗੁਰੂ ਘਰ ਆਈਆਂ ਸੰਗਤਾਂ ਨੂੰ ਗੁਰਬਾਣੀ ਤੇ ਗੁਰੂ ਇਤਿਹਾਸ ਨਾਲ ਜੋੜਿਆ ਗਿਆ। ਜਥੇਦਾਰ ਬਾਬਾ ਬਲਵਿੰਦਰ ਸਿੰਘ ਵਲੋਂ ਗੁਰੂ ਘਰ ਆਈਆਂ ਸੰਗਤਾਂ ਨੂੰ ਗੁਰੂ ਦੇ ਉਪਦੇਸ਼ ’ਤੇ ਚੱਲਣ ਲਈ ਪ੍ਰੇਰਤ ਕੀਤਾ ਗਿਆ ਤੇ ਉਨ੍ਹਾਂ ਕਿਹਾ ਕਿ ਆਪਣੇ ਬੱਚਿਆਂ ਨੂੰ ਗੁਰਬਾਣੀ ਨਾਲ ਜੋੜਿਆ ਜਾਵੇ। ਅੱਜ ਦੇ ਯੁੱਗ ਵਿੱਚ ਨੌਜਵਾਨ ਬੱਚਿਆਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਬਹੁਤ ਲੋੜ ਹੈ। ਉਨ੍ਹਾਂ ਸਮੂਹ ਸੰਗਤਾਂ ਨੂੰ ਖੰਡੇ ਬਾਟੇ ਦੇ ਅੰਮ੍ਰਿਤ ਛਕਣ ਲਈ ਪ੍ਰੇਰਤ ਕੀਤਾ। ਜਥੇਦਾਰ ਬਾਬਾ ਬਲਵਿੰਦਰ ਸਿੰਘ ਵਲੋਂ ਸਮਾਗਮ ’ਚ ਆਏ ਕੀਰਤਨ ਜਥਿਆਂ ਨੂੰ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਮੂਹ ਕਮੇਟੀ ਮੈਂਬਰ ਅਤੇ ਸੇਵਾਦਾਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਇਕ ਹੋਰ ਡਰਾਈਵਰ ਦਾ ਸਲੋਵੇਨੀਆ ਟੀ.ਆਰ.ਸੀ. ਦੇ ਨਾਲ ਜਾਣ ਦਾ ਸੁਪਨਾ ਹੋਇਆ ਸਾਕਾਰ * ਗੁਰਦਾਸਪੁਰ ਦੇ ਸੁਰਖਾਬ ਸਿੰਘ ਦਾ ਸ਼ੈ... ਅਗਲੀ ਖ਼ਬਰ 2004 ਤੋਂ ਭਰਤੀ ਹੋਈੇ ਮੁਲਾਜ਼ਮਾਂ ਦੀ ਪੁਰਾਣੀ ਪੈਨਸ਼ਨ ਸਕੀਮ ਨੂੰ ਲਾਗੂ ਕੀਤਾ ਜਾਵੇ- ਪੁਲਿਸ ਪੈਨਸ਼ਨਰ
Ad Position 24