ਜੀਆ ਲਾਲ ਮਿੱਤਲ ਸਕੂਲ ਗੁਰਦਾਸਪੁਰ ਨੇ ਖੇਡਾਂ ’ਚ ਦਿਖਾਇਆ ਸ਼ਾਨਦਾਰ ਪ੍ਰਦਰਸ਼ਨ
ਗੁਰਦਾਸਪੁਰ, 6 ਸਤੰਬਰ (ਚੱਕਰਾਜਾ)-ਜੀਆ ਲਾਲ ਮਿੱਤਲ ਡੀ. ਏ.
ਗੁਰਦਾਸਪੁਰ, 6 ਸਤੰਬਰ (ਚੱਕਰਾਜਾ)-ਜੀਆ ਲਾਲ ਮਿੱਤਲ ਡੀ.ਏ.ਵੀ. ਪਬਲਿਕ ਸਕੂਲ ਗੁਰਦਾਸਪੁਰ ਦੇ ਵਿਦਿਆਰਥੀਆਂ ਨੇ ਆਪਣੀ ਪ੍ਰਤਿਭਾ ਤੇ ਸ਼ਾਨਦਾਰ ਐਥਲੈਟਿਕ ਦਾ ਪ੍ਰਦਰਸ਼ਨ ਕਰਦੇ ਹੋਏ ਪੰਜਾਬ ਸਕੂਲ 77 ਖੇਡਾਂ ਦੇ ਟੂਰਨਾਮੈਂਟ ਵਿਚ ਸ਼ਾਨਦਾਰ ਸਫਲਤਾ ਪ੍ਰਾਪਤ ਕੀਤੀ । ਸਕੂਲ ਦੀ ਹੈਂਡਬਾਲ ਟੀਮ ਜਿਸ ’ਚ ਰਿਸ਼ਮ ਕਾਹਲੋਂ, ਗੁਰਕੀਰਤ ਸਿੰਘ, ਸਹਿਜਪ੍ਰੀਤ ਸਿੰਘ, ਉਦੈਵੀਰ ਸਿੰਘ, ਕੁਲਵਿੰਦਰ ਸਿੰਘ, ਸਮਰਜੀਤ, ਰਿਸ਼ਭ ਕੁਮਾਰ, ਵਿਸ਼ਵਜੀਤ ਸਿੰਘ, ਤਨਵੀਰ, ਗੁਰਾਂਸ਼ ਵੀਰ ਸਿੰਘ, ਸ਼ਾਹਬਾਜ਼ ਸਿੰਘ, ਗੁਰਨੂਰ ਸਿੰਘ, ਹਿਤੇਸ਼ ਕੁਮਾਰ ਤੇ ਪਮੀਤ ਕੁਮਾਰ ਸ਼ਾਮਿਲ ਸਨ, ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਛੀਨਾ ਬੇਟ ਦੀ ਜ਼ਿਲ੍ਹਾ ਪੱਧਰੀ ਟੀਮ ਨੂੰ ਹਰਾ ਕੇ ਪਹਿਲਾ ਸਥਾਨ ਪ੍ਰਾਪਤ ਕੀਤਾ ਤੇ ਜ਼ਿਲ੍ਹਾ ਚੈਂਪੀਅਨ ਬਣੇ । ਇਹ ਮੁਕਾਬਲਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਤਿੱਬੜ ਵਿਖੇ ਆਯੋਜਿਤ ਕੀਤਾ ਗਿਆ ਸੀ । ਵਿਦਿਆਰਥੀਆਂ ਨੇ ਖੇਡ ਭਾਵਨਾ, ਅਨੁਸ਼ਾਸਨ, ਟੀਮ ਵਰਕ ਤੇ ਸ਼ਾਨਦਾਰ ਪ੍ਰਦਰਸ਼ਨ ਕੀਤਾ। ਜਿਸ ਨਾਲ ਸਕੂਲ ਦਾ ਨਾਂਅ ਰੌਸ਼ਨ ਹੋਇਆ । ਇਸੇ ਤਰ੍ਹਾਂ ਤੀਜੀ ਜਮਾਤ ਦੇ ਵਿਦਿਆਰਥੀ ਕਰਮਨ ਬੀਰ ਸਿੰਘ ਨੇ ਸ਼ਤਰੰਜ ਮੁਕਾਬਲੇ ਵਿਚ ਦੂਜਾ ਸਥਾਨ ਪ੍ਰਾਪਤ ਕਰਕੇ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ । ਸ਼ਤਰੰਜ ਮੁਕਾਬਲਾ ਮੈਰੀਟੋਰੀਅਸ ਸਕੂਲ ਗੁਰਦਾਸਪੁਰ ਵਿਖੇ ਆਯੋਜਿਤ ਕੀਤਾ ਗਿਆ ਸੀ । ਕਰਮਨ ਬੀਰ ਸਿੰਘ ਦੀ ਪ੍ਰਾਪਤੀ ਨੇ ਸਕੂਲ ਨੂੰ ਮਾਣ ਦਿਵਾਇਆ । ਸਕੂਲ ਵਿਚ ਸਾਰੇ ਜੇਤੂ ਵਿਦਿਆਰਥੀਆਂ ਦਾ ਵਿਸ਼ੇਸ਼ ਤੌਰ ‘ਤੇ ਸਨਮਾਨ ਕੀਤਾ ਗਿਆ । ਇਸ ਮੌਕੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਸਕੂਲ ਦੇ ਪ੍ਰਿੰਸੀਪਲ ਰਾਜੀਵ ਭਾਰਤੀ ਨੇ ਉਨ੍ਹਾਂ ਦੀਆਂ ਪ੍ਰਾਪਤੀਆਂ ‘ਤੇ ਖੁਸ਼ੀ ਪ੍ਰਗਟ ਕੀਤੀ ਤੇ ਉਨ੍ਹਾਂ ਨੂੰ ਸਖ਼ਤ ਮਿਹਨਤ ਕਰਦੇ ਰਹਿਣ ਲਈ ਉਤਸ਼ਾਹਿਤ ਕੀਤਾ । ਸਕੂਲ ਦੇ ਅਧਿਆਪਕਾਂ ਤੇ ਪੂਰੇ ਸਕੂਲ ਪਰਿਵਾਰ ਨੇ ਜੇਤੂ ਵਿਦਿਆਰਥੀਆਂ ਨੂੰ ਇਸ ਸ਼ਾਨਦਾਰ ਪ੍ਰਾਪਤੀ ‘ਤੇ ਵਧਾਈ ਦਿੱਤੀ ਤੇ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ ।