08-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

ਦੂਨ ਇੰਟਰਨੈਸ਼ਨਲ ਸਕੂਲ ਗੁਰਦਾਸਪੁਰ ਵਿਖੇ ਅਧਿਆਪਕ ਦਿਵਸ ਉਤਸ਼ਾਹ ਨਾਲ ਮਨਾਇਆ

ਗੁਰਦਾਸਪੁਰ, 6 ਸਤੰਬਰ (ਚੱਕਰਾਜਾ)-ਦੂਨ ਇੰਟਰਨੈਸ਼ਨਲ ਸਕੂਲ ਗੁਰਦਾਸਪੁਰ ਵਿਖੇ ਅਧਿਆਪਕ ਦਿਵਸ ਉਤਸ਼ਾਹ ਮਨਾਇਆ ਗਿਆ । ਇਸ ਮੌਕੇ ਵਿਦਿਆਰਥੀਆਂ ਵਲੋਂ ਅਧਿਆਪਕਾਂ ਪ੍ਰਤੀ ਪਿਆਰ, ਸਤਿਕਾਰ ਤੇ ਕ੍ਰਿਤਜਤਾ ਪ੍ਰਗਟ ਕਰਨ ਲਈ ਵਿਸ਼ੇਸ਼ ਸਭਾ ਦਾ ਆਯੋਜਨ ਕੀਤਾ ਗਿਆ ।

Ad Position 21
repet_subhas-goyals [Copy P29]
ਅਜੀਤ ਡੈਸਕ 07-09-2026
ਗੁਰਦਾਸਪੁਰ, 6 ਸਤੰਬਰ (ਚੱਕਰਾਜਾ)-ਦੂਨ ਇੰਟਰਨੈਸ਼ਨਲ ਸਕੂਲ ਗੁਰਦਾਸਪੁਰ ਵਿਖੇ ਅਧਿਆਪਕ ਦਿਵਸ ਉਤਸ਼ਾਹ ਮਨਾਇਆ ਗਿਆ । ਇਸ ਮੌਕੇ ਵਿਦਿਆਰਥੀਆਂ ਵਲੋਂ ਅਧਿਆਪਕਾਂ ਪ੍ਰਤੀ ਪਿਆਰ, ਸਤਿਕਾਰ ਤੇ ਕ੍ਰਿਤਜਤਾ ਪ੍ਰਗਟ ਕਰਨ ਲਈ ਵਿਸ਼ੇਸ਼ ਸਭਾ ਦਾ ਆਯੋਜਨ ਕੀਤਾ ਗਿਆ । ਸਮਾਗਮ ਦੌਰਾਨ ਵਿਦਿਆਰਥੀਆਂ ਨੇ ਅਧਿਆਪਕਾਂ ਨੂੰ ਸਮਰਪਿਤ ਦਿਲ ਨੂੰ ਛੂਹ ਲੈਣ ਵਾਲੀਆਂ ਕਵਿਤਾਵਾਂ ਪੇਸ਼ ਕੀਤੀਆਂ । ਇਸ ਤੋਂ ਇਲਾਵਾ ਅਧਿਆਪਕਾਂ ਦੀ ਭੂਮਿਕਾ ਤੇ ਉਨ੍ਹਾਂ ਦੇ ਮਹੱਤਵ ਨੂੰ ਦਰਸਾਉਂਦਾ ਇਕ ਪ੍ਰਭਾਵਸ਼ਾਲੀ ਨਾਟਕ ਵੀ ਪੇਸ਼ ਕੀਤਾ ਗਿਆ । ਅਧਿਆਪਕਾਂ ਨੂੰ ਸਮਰਪਿਤ ਸੁਰੀਲੇ ਗੀਤ ਨੇ ਸਮਾਗਮ ਨੂੰ ਹੋਰ ਵੀ ਭਾਵਪੂਰਨ ਬਣਾ ਦਿੱਤਾ । ਨੰਨ੍ਹੇ-ਮੁੰਨ੍ਹੇ ਕਿੰਡਰਗਾਰਟਨ ਦੇ ਵਿਦਿਆਰਥੀਆਂ ਤੇ 10ਵੀਂ ਜਮਾਤ ਦੇ ਵਿਦਿਆਰਥੀਆਂ ਵਲੋਂ ਪੇਸ਼ ਕੀਤੀਆਂ ਮਨਮੋਹਕ ਨ੍ਰਿਤ ਪੇਸ਼ਕਾਰੀਆਂ ਨੇ ਦਰਸ਼ਕਾਂ ਦਾ ਖੂਬ ਮਨ ਮੋਹਿਆ । ਇਸ ਮੌਕੇ ਸਕੂਲ ਦੇ ਡਾਇਰੈਕਟਰ ਗਗਨਦੀਪ ਸਿੰਘ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਅਧਿਆਪਕਾਂ ਦੀ ਸਮਾਜ ਤੇ ਰਾਸ਼ਟਰ ਨਿਰਮਾਣ ਵਿਚ ਮਹੱਤਵਪੂਰਨ ਭੂਮਿਕਾ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ । ਉਨ੍ਹਾਂ ਸਮੂਹ ਅਧਿਆਪਕਾਂ ਦੀ ਮਿਹਨਤ, ਸਮਰਪਣ ਅਤੇ ਨਿਸ਼ਠਾ ਦੀ ਸ਼ਲਾਘਾ ਕੀਤੀ । ਸਕੂਲ ਦੀ ਪ੍ਰਿੰਸੀਪਲ ਊਸ਼ਾ ਸ਼ਰਮਾ ਨੇ ਵੀ ਅਧਿਆਪਕਾਂ ਨੂੰ ਅਧਿਆਪਕ ਦਿਵਸ ਦੀਆਂ ਸ਼ੁੱਭਕਾਮਨਾਵਾਂ ਦਿੰਦਿਆਂ ਉਨ੍ਹਾਂ ਦੇ ਅਣਥੱਕ ਯਤਨਾਂ ਅਤੇ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਵਿਚ ਪਾਏ ਜਾ ਰਹੇ ਯੋਗਦਾਨ ਦੀ ਪ੍ਰਸ਼ੰਸਾ ਕੀਤੀ । ਸਮੁੱਚਾ ਸਮਾਗਮ ਅਧਿਆਪਕਾਂ ਪ੍ਰਤੀ ਸਤਿਕਾਰ ਤੇ ਧੰਨਵਾਦ ਦੀਆਂ ਭਾਵਨਾਵਾਂ ਨ ਾਲ ਭਰਪੂਰ ਰਿਹਾ । ਸਮਾਗਮ ਇਸ ਗੱਲ ਦਾ ਸੁੰਦਰ ਸੰਦੇਸ਼ ਦੇ ਗਿਆ ਕਿ ਇਕ ਸੱਚਾ ਅਧਿਆਪਕ ਸਿਰਫ਼ ਗਿਆਨ ਹੀ ਨਹੀਂ ਦਿੰਦਾ, ਸਗੋਂ ਵਿਦਿਆਰਥੀਆਂ ਦੇ ਸੁਪਨਿਆਂ ਨੂੰ ਦਿਸ਼ਾ ਦੇ ਕੇ ਉਨ੍ਹਾਂ ਦੇ ਭਵਿੱਖ ਦੀ ਮਜ਼ਬੂਤ ਨੀਂਹ ਰੱਖਦਾ ਹੈ ।
Ad Position 22
No active advertisement
ਪਿਛਲੀ ਖ਼ਬਰ ਸੁਖਮਨੀ ਇੰਟਰਨੈਸ਼ਨਲ ਸੀਨੀਅਰ ਸੈਕੰਡਰੀ ਸਕੂਲ ਚਾਕਾਂਵਾਲੀ ਵਿਖੇ ਅਧਿਆਪਕ ਦਿਵਸ ਮਨਾਇਆ ਅਗਲੀ ਖ਼ਬਰ ਬਾਬਾ ਸ੍ਰੀ ਚੰਦ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਗੁਰੂ ਨਾਨਕ ਦਰਬਾਰ ਟਾਂਡਾ ਵਿਖੇ 26 ਨੂੰ ਹੋਣਗੇ ਸੂਬਾ ਪੱਧਰ...
Ad Position 24