ਸ਼ੇਰੇ ਪੰਜਾਬ ਸਪੋਰਟਸ ਐਂਡ ਵੈੱਲਫੇਅਰ ਕਲੱਬ ਨੇ ਨੌਜਵਾਨ ਬੱਚਿਆਂ ਨੂੰ ਖੇਡ ਕਿੱਟਾਂ ਵੰਡੀਆਂ
ਵਡਾਲਾ ਗ੍ਰੰਥੀਆਂ, 6 ਸਤੰਬਰ (ਗੁਰਪ੍ਰਤਾਪ ਸਿੰਘ ਕਾਹਲੋਂ)-ਸ਼ੇਰੇ ਪੰਜਾਬ ਸਪੋਰਟਸ ਐਂਡ ਵੈਲਫੇਅਰ ਕਲੱਬ ਖੋਖਰ ਫੌਜੀਆਂ ਵਲੋਂ ਨੌਜਵਾਨ ਬੱਚਿਆਂ ਨੂੰ ਖੇਡਾਂ ਨਾਲ ਜੋੜਨ ਦੇ ਉਦੇਸ਼ ਨਾਲ ਖੇਡ ਕਿੱਟਾਂ ਵੰਡੀਆਂ ਗਈਆਂ। ਇਸ ਮੌਕੇ ਕਲੱਬ ਦੇ ਅਹੁਦੇਦਾਰਾਂ ਤੇ ਪਤਵੰਤੇ ਸੱਜਣਾਂ ਵਲੋਂ ਬੱਚਿਆਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਦਿਆਂ ਉਨ੍ਹਾਂ ਨੂੰ ਗਰਾਊਂਡ ’ਚ ਆ ਕੇ ਖੇਡਣ ਲਈ ਪ੍ਰੇਰਿਤ ਕੀਤਾ ਗਿਆ।
ਖ
ਖਿਡਾਰੀਆਂ ਨਾਲ ਸ਼ੇਰੇ ਪੰਜਾਬ ਸਪੋਰਟਸ ਐਂਡ ਵੈਲਫੇਅਰ ਕਲੱਬ ਖੋਖਰ ਫੌਜੀਆਂ ਦੇ ਅਹੁਦੇਦਾਰ। ਤਸਵੀਰ : ਗੁਰਪ੍ਰਤਾਪ ਸਿੰਘ ਕਾਹਲੋਂ
07-09-2026
ਵਡਾਲਾ ਗ੍ਰੰਥੀਆਂ, 6 ਸਤੰਬਰ (ਗੁਰਪ੍ਰਤਾਪ ਸਿੰਘ ਕਾਹਲੋਂ)-ਸ਼ੇਰੇ ਪੰਜਾਬ ਸਪੋਰਟਸ ਐਂਡ ਵੈਲਫੇਅਰ ਕਲੱਬ ਖੋਖਰ ਫੌਜੀਆਂ ਵਲੋਂ ਨੌਜਵਾਨ ਬੱਚਿਆਂ ਨੂੰ ਖੇਡਾਂ ਨਾਲ ਜੋੜਨ ਦੇ ਉਦੇਸ਼ ਨਾਲ ਖੇਡ ਕਿੱਟਾਂ ਵੰਡੀਆਂ ਗਈਆਂ। ਇਸ ਮੌਕੇ ਕਲੱਬ ਦੇ ਅਹੁਦੇਦਾਰਾਂ ਤੇ ਪਤਵੰਤੇ ਸੱਜਣਾਂ ਵਲੋਂ ਬੱਚਿਆਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਦਿਆਂ ਉਨ੍ਹਾਂ ਨੂੰ ਗਰਾਊਂਡ ’ਚ ਆ ਕੇ ਖੇਡਣ ਲਈ ਪ੍ਰੇਰਿਤ ਕੀਤਾ ਗਿਆ। ਕਲੱਬ ਵਲੋਂ ਕਿਹਾ ਗਿਆ ਕਿ ਬੱਚਿਆਂ ਨੂੰ ਨਸ਼ਿਆਂ ਤੇ ਹੋਰ ਗਲਤ ਰੁਝਾਨਾਂ ਤੋਂ ਦੂਰ ਰੱਖਣ ਲਈ ਉਨ੍ਹਾਂ ਨੂੰ ਖੇਡਾਂ ਨਾਲ ਜੋੜਨਾ ਸਮੇਂ ਦੀ ਮੁੱਖ ਲੋੜ ਹੈ। ਪਿੰਡ ਦੇ ਫੌਜੀ ਵੀਰਾਂ ਤੇ ਐਨ.ਆਰ.ਆਈ. ਵੀਰਾਂ ਵਲੋਂ ਬੱਚਿਆਂ ਦੀ ਭਲਾਈ ਤੇ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਲਗਾਤਾਰ ਸਹਿਯੋਗ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕਲੱਬ ਦਾ ਮੁੱਖ ਮਕਸਦ ਬੱਚਿਆਂ ਨੂੰ ਵੱਧ ਤੋਂ ਵੱਧ ਗਰਾਊਂਡ ਨਾਲ ਜੋੜ ਕੇ ਰੱਖਣਾ ਤੇ ਉਨ੍ਹਾਂ ਨੂੰ ਖੇਡਾਂ ਦੇ ਖੇਤਰ ਵਿਚ ਅੱਗੇ ਵਧਣ ਲਈ ਹਰ ਸੰਭਵ ਸਹਿਯੋਗ ਦੇਣਾ ਹੈ। ਇਸ ਮੌਕੇ ਕਲੱਬ ਪ੍ਰਧਾਨ ਸਿਮਰਨਦੀਪ ਸਿੰਘ, ਕੈਸ਼ੀਅਰ ਰਾਜਬੀਰ ਸਿੰਘ, ਪਲਵਿੰਦਰ ਸਿੰਘ ਪੰਨੂੰ, ਹਰਸ਼ਰਨਜੀਤ ਸਿੰਘ ਗੋਨੀ, ਕੋਚ ਜਤਿੰਦਰ ਸਿੰਘ, ਪਰਮਜੀਤ ਸਿੰਘ, ਅਨਿਲ ਕੁਮਾਰ, ਨਿਰਮਲਜੀਤ, ਜੋਤੀ, ਗੁਰਪ੍ਰੀਤ ਸਿੰਘ ਹੁੰਦਲ, ਬਿਕਰਮਪ੍ਰੀਤ ਸਿੰਘ ਵੜੈਚ, ਰਣਬੀਰ ਸਿੰਘ ਝੁੱਨ, ਜਸਬੀਰ ਸਿੰਘ ਗਿੱਲ, ਕੁਲਦੀਪ ਸਿੰਘ ਬੋਬੀ, ਅਮਰਜੀਤ ਸਿੰਘ ਤੋਂ ਇਲਾਵਾ ਕਲੱਬ ਦੇ ਹੋਰ ਪਤਵੰਤੇ ਸੱਜਣ ਤੇ ਨੌਜਵਾਨ ਹਾਜ਼ਰ ਸਨ।