08-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

ਬੀ.ਏ. ਦੂਜੇ ਸਮੈਸਟਰ ਦੇ ਨਤੀਜੇ ’ਚ ਐਸ.ਐਮ.ਡੀ.ਆਰ.ਐਸ.ਡੀ. ਕਾਲਜ ਦਾ ਸ਼ਾਨਦਾਰ ਪ੍ਰਦਰਸ਼ਨ

ਪਠਾਨਕੋਟ, 6 ਸਤੰਬਰ (ਸੰਧੂ)-ਐਸ. ਐਮ.

Ad Position 21
repet_subhas-goyals [Copy P29]
ਅਜੀਤ ਡੈਸਕ 07-09-2026
ਪਠਾਨਕੋਟ, 6 ਸਤੰਬਰ (ਸੰਧੂ)-ਐਸ.ਐਮ.ਡੀ.ਆਰ.ਐਸ.ਡੀ. ਕਾਲਜ ਦੇ ਬੀ.ਏ. ਦੂਜੇ ਸਮੈਸਟਰ ਦੇ ਐਲਾਨੇ ਨਤੀਜੇ ਵਿਚ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕਾਲਜ ਦਾ ਨਾਂਅ ਰੌਸ਼ਨ ਕੀਤਾ । ਬੀ.ਏ. ਦੂਜੇ ਸਮੈਸਟਰ ’ਚ ਵੰਸ਼ਿਤਾ ਨੇ 8.52 ਐਸ.ਜੀ.ਪੀ.ਏ. ਹਾਸਲ ਕਰਕੇ ਜ਼ਿਲ੍ਹੇ ਵਿਚ ਦੂਜਾ ਸਥਾਨ ਪ੍ਰਾਪਤ ਕੀਤਾ । ਇਸ ਦੇ ਨਾਲ ਹੀ ਉਸ ਨੇ ਜੀ.ਐਨ.ਡੀ.ਯੂ. ਮੈਰਿਟ ਸੂਚੀ ਵਿਚ 13ਵਾਂ ਸਥਾਨ ਹਾਸਲ ਕਰਕੇ ਮਹਾਂਵਿਦਿਆਲਿਆ ਦਾ ਮਾਣ ਵਧਾਇਆ । ਮਹਾਂਵਿਦਿਆਲਿਆ ਪੱਧਰ ’ਤੇ ਹਰਸ਼ਿਤਾ ਪੁਰੀ ਨੇ 8.13 ਐਸ.ਜੀ.ਪੀ.ਏ. ਨਾਲ ਦੂਜਾ ਸਥਾਨ, ਜਦਕਿ ਤਨਵੀ ਸੈਣੀ ਨੇ 7.96 ਐਸ.ਜੀ.ਪੀ.ਏ. ਨਾਲ ਤੀਜਾ ਸਥਾਨ ਹਾਸਲ ਕੀਤਾ । ਵਿਦਿਆਰਥਣਾਂ ਦੀ ਇਸ ਪ੍ਰਾਪਤੀ ਨੇ ਉਨ੍ਹਾਂ ਦੀ ਮਿਹਨਤ, ਲਗਨ ਤੇ ਨਿਰੰਤਰ ਅਧਿਐਨ ਨੂੰ ਸਾਬਤ ਕੀਤਾ ਹੈ । ਇਸ ਸ਼ਾਨਦਾਰ ਨਤੀਜੇ ’ਤੇ ਕਾਲਜ ਦੇ ਪ੍ਰਿੰਸੀਪਲ ਜੀ.ਐਸ. ਰਾਠੌਰ ਨੇ ਹੋਣਹਾਰ ਵਿਦਿਆਰਥਣਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਸਫਲਤਾ ਵਿਦਿਆਰਥੀਆਂ ਦੀ ਮਿਹਨਤ ਦੇ ਨਾਲ-ਨਾਲ ਅਧਿਆਪਕਾਂ ਦੇ ਯੋਗ ਮਾਰਗਦਰਸ਼ਨ ਅਤੇ ਮਾਪਿਆਂ ਦੇ ਸਹਿਯੋਗ ਦਾ ਨਤੀਜਾ ਹੈ । ਕਾਲਜ ਦੇ ਡਾਇਰੈਕਟਰ ਜੇ.ਸੀ. ਕਟੋਚ ਨੇ ਵੀ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੀਆਂ ਵਿਦਿਆਰਥਣਾਂ ਨੂੰ ਸ਼ੁੱਭਕਾਮਨਾਵਾਂ ਦਿੰਦਿਆਂ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ । ਪ੍ਰਬੰਧਕ ਕਮੇਟੀ ਦੇ ਪ੍ਰਧਾਨ ਚੌਧਰੀ ਰਾਜੇਸ਼ਵਰ ਸਿੰਘ ਨੇ ਕਿਹਾ ਕਿ ਵਿਦਿਆਰਥੀਆਂ ਦੀਆਂ ਅਜਿਹੀਆਂ ਪ੍ਰਾਪਤੀਆਂ ਪੂਰੇ ਕਾਲਜ ਪਰਿਵਾਰ ਲਈ ਮਾਣ ਵਾਲੀ ਗੱਲ ਹਨ ਅਤੇ ਹੋਰਨਾਂ ਵਿਦਿਆਰਥੀਆਂ ਨੂੰ ਵੀ ਇਨ੍ਹਾਂ ਤੋਂ ਪ੍ਰੇਰਣਾ ਲੈਣੀ ਚਾਹੀਦੀ ਹੈ । ਇਸ ਮੌਕੇ ਪ੍ਰੋ: ਰਜਨੀ ਠਾਕੁਰ, ਡਾ: ਜਸਵਿੰਦਰ ਸਿੰਘ, ਡਾ: ਰਾਜਿੰਦਰ ਕੌਰ, ਪ੍ਰੋ: ਨੀਰਤ ਪਾਂਡੇ, ਡਾ: ਪਰਵੇਸ਼ ਅਤੇ ਪ੍ਰੋ: ਸ਼ੈਲੀ ਕੈਲਾ ਸਮੇਤ ਕਾਲਜ ਦਾ ਸਮੂਹ ਸਟਾਫ਼ ਹਾਜ਼ਰ ਸੀ । ਸਮੂਹ ਸਟਾਫ਼ ਨੇ ਹੋਣਹਾਰ ਵਿਦਿਆਰਥਣਾਂ ਨੂੰ ਉਨ੍ਹਾਂ ਦੀ ਸ਼ਾਨਦਾਰ ਪ੍ਰਾਪਤੀ ’ਤੇ ਵਧਾਈ ਦਿੰਦਿਆਂ ਸਫਲ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ ।
Ad Position 22
No active advertisement
ਪਿਛਲੀ ਖ਼ਬਰ ਵੁਮੈਨ ਪਾਵਰ ਐਸੋਸੀਏਸ਼ਨ ਨੇ ਮਨਾਇਆ ਅਧਿਆਪਕ ਸਨਮਾਨ ਦਿਵਸ * ਕਾਲਜ ਪ੍ਰਿੰਸੀਪਲਾਂ ਦਾ ਕੀਤਾ ਸਨਮਾਨ ਅਗਲੀ ਖ਼ਬਰ ਪ ਠਾਨਕੋਟ ਦੇ ਨੌਜਵਾਨ ਬਿਰੇਂਦਰ ਸਿੰਘ ਜੱਗੀ ਨੇ ਵਧਾਇਆ ਪੰਜਾਬ ਦਾ ਮਾਣ * ਭਾਰਤੀ ਸੈਨਾ ’ਚ ਬਣੇ ਲੈਫਟੀਨੈਂਟ
Ad Position 24