08-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

ਅਧਿਆਪਕ ਦਿਵਸ ਮੌਕੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਪਠਾਨਕੋਟ ’ਚ ਵਿਸ਼ੇਸ਼ ਸਮਾਗਮ

ਪਠਾਨਕੋਟ, 6 ਸਤੰਬਰ (ਸੁਮਿਤ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਪਠਾਨਕੋਟ ਵਿਖੇ ਅਧਿਆਪਕ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ । ਇਸ ਮੌਕੇ ਕਾਲਜ ਦੇ ਸਮੂਹ ਅਧਿਆਪਕਾਂ ਤੇ ਸਟਾਫ਼ ਮੈਂਬਰਾਂ ਨੇ ਉਤਸ਼ਾਹ ਪੂਰਵਕ ਭਾਗ ਲਿਆ ।

Ad Position 21
repet_subhas-goyals [Copy P29]
ਅਜੀਤ ਡੈਸਕ 07-09-2026
ਪਠਾਨਕੋਟ, 6 ਸਤੰਬਰ (ਸੁਮਿਤ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਪਠਾਨਕੋਟ ਵਿਖੇ ਅਧਿਆਪਕ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ । ਇਸ ਮੌਕੇ ਕਾਲਜ ਦੇ ਸਮੂਹ ਅਧਿਆਪਕਾਂ ਤੇ ਸਟਾਫ਼ ਮੈਂਬਰਾਂ ਨੇ ਉਤਸ਼ਾਹ ਪੂਰਵਕ ਭਾਗ ਲਿਆ । ਅਧਿਆਪਕ ਦਿਵਸ ਰਾਹੀਂ ਅਧਿਆਪਕਾਂ ਦੇ ਯੋਗਦਾਨ ਤੇ ਵਿਦਿਆਰਥੀਆਂ ਦੇ ਜੀਵਨ ਵਿਚ ਉਨ੍ਹਾਂ ਦੀ ਮਹੱਤਤਾ ਨੂੰ ਉਜਾਗਰ ਕੀਤਾ ਗਿਆ । ਕਾਲਜ ਦੇ ਪ੍ਰਿੰਸੀਪਲ ਡਾ: ਕੁਲਵੰਤ ਸਿੰਘ ਰੰਧਾਵਾ ਨੇ ਸਮੂਹ ਅਧਿਆਪਕਾਂ ਤੇ ਵਿਦਿਆਰਥੀਆਂ ਨੂੰ ਅਧਿਆਪਕ ਦਿਵਸ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ । ਉਨ੍ਹਾਂ ਅਧਿਆਪਕਾਂ ਨੂੰ ਆਪਣੇ ਫ਼ਰਜ਼ਾਂ ਪ੍ਰਤੀ ਸਮਰਪਿਤ ਰਹਿਣ ਤੇ ਵਿਦਿਆਰਥੀਆਂ ਨੂੰ ਸਕਾਰਾਤਮਿਕ ਸੋਚ, ਅਨੁਸ਼ਾਸਨ ਅਤੇ ਮਿਹਨਤ ਨਾਲ ਜੀਵਨ ਵਿਚ ਅੱਗੇ ਵਧਣ ਲਈ ਪ੍ਰੇਰਿਤ ਕੀਤਾ । ਪ੍ਰਿੰਸੀਪਲ ਨੇ ਸਮੂਹ ਸਟਾਫ਼ ਮੈਂਬਰਾਂ ਨੂੰ ਕਾਲਜ ’ਚ ਸਕਾਰਾਤਮਿਕ, ਸੁਹਿਰਦ ਤੇ ਪ੍ਰੇਰਣਾਦਾਇਕ ਮਾਹੌਲ ਬਣਾਈ ਰੱਖਣ ਲਈ ਮਿਲਜੁਲ ਕੇ ਕੰਮ ਕਰਨ ਦਾ ਸੱਦਾ ਦਿੱਤਾ । ਇਸ ਮੌਕੇ ਕਾਲਜ ਦਾ ਸਮੂਹ ਸਟਾਫ਼ ਹਾਜ਼ਰ ਰਿਹਾ । ਸਾਰਿਆਂ ਨੇ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਅਤੇ ਕਾਲਜ ਵਿਚ ਸਕਾਰਾਤਮਿਕ ਮਾਹੌਲ ਕਾਇਮ ਰੱਖਣ ਲਈ ਨਿਰੰਤਰ ਯਤਨ ਕਰਨ ਦਾ ਸੰਕਲਪ ਲਿਆ ।
Ad Position 22
No active advertisement
ਪਿਛਲੀ ਖ਼ਬਰ ਸਾਬਕਾ ਵਿਧਾਇਕ ਜੋਗਿੰਦਰ ਪਾਲ ਨਾਲ ਸੈਨਿਕਾਂ ਤੇ ਸਾਬਕਾ ਜੀ.ਓ.ਜੀ. ਮੈਂਬਰਾਂ ਨੇ ਕੀਤੀ ਮੁਲਾਕਾਤ * ਸੱਤਾ ਵਿਚ ਆਉਂਦੇ ਹੀ... ਅਗਲੀ ਖ਼ਬਰ ਵੁਮੈਨ ਪਾਵਰ ਐਸੋਸੀਏਸ਼ਨ ਨੇ ਮਨਾਇਆ ਅਧਿਆਪਕ ਸਨਮਾਨ ਦਿਵਸ * ਕਾਲਜ ਪ੍ਰਿੰਸੀਪਲਾਂ ਦਾ ਕੀਤਾ ਸਨਮਾਨ
Ad Position 24