07-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

ਜੀ.ਓ. ਬਾਲ ਸੰਸਕਾਰ ਕਲਾਸ ਵਲੋਂ ਉਤਸ਼ਾਹ ਨਾਲ ਮਨਾਇਆ ਜਨਮ ਅਸ਼ਟਮੀ ਉਤਸਵ

ਪਠਾਨਕੋਟ, 6 ਸਤੰਬਰ (ਸੁਮਿਤ)-ਜੀ. ਓ.

Ad Position 21
repet_subhas-goyals [Copy P29]
ਅਜੀਤ ਡੈਸਕ 07-09-2026
ਪਠਾਨਕੋਟ, 6 ਸਤੰਬਰ (ਸੁਮਿਤ)-ਜੀ.ਓ. ਬਾਲ ਸੰਸਕਾਰ ਕਲਾਸ ਵਲੋਂ ਜਨਮ ਅਸ਼ਟਮੀ ਦੇ ਪਾਵਨ ਤਿਉਹਾਰ ਮੌਕੇ ਵਿਸ਼ੇਸ਼ ਸਮਾਗਮ ਕਰਵਾਇਆ ਗਿਆ । ਇਹ ਸਮਾਗਮ ਸੰਸਥਾ ਦੀ ਮੁਖੀ ਨੀਲਮ ਸੈਣੀ ਦੀ ਮੌਜੂਦਗੀ ’ਚ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ । ਸਮਾਗਮ ਵਿਚ ਮੁੱਖ ਮਹਿਮਾਨ ਵਜੋਂ ਚੇਅਰਪਰਸਨ ਰੰਜਨਾ ਮਹਾਜਨ, ਡਾ: ਸ਼ੋਭਾ ਪਰਾਸ਼ਰ ਤੇ ਬਿੱਟੂ ਅਗਰਵਾਲ ਨੇ ਸ਼ਿਰਕਤ ਕੀਤੀ । ਮੁੱਖ ਮਹਿਮਾਨਾਂ ਨੇ ਭਗਵਾਨ ਸ੍ਰੀ ਕ੍ਰਿਸ਼ਨ ਦੇ ਜਨਮ ਦਿਹਾੜੇ ਦੀਆਂ ਸਭ ਨੂੰ ਵਧਾਈਆਂ ਦਿੱਤੀਆਂ ਤੇ ਬੱਚਿਆਂ ਵਲੋਂ ਪੇਸ਼ ਕੀਤੇ ਸੱਭਿਆਚਾਰਕ ਪ੍ਰੋਗਰਾਮ ਦੀ ਸ਼ਲਾਘਾ ਕੀਤੀ । ਇਸ ਮੌਕੇ ਬੱਚਿਆਂ ਨੇ ਸ੍ਰੀ ਕ੍ਰਿਸ਼ਨ ਤੇ ਰਾਧਾ ਦੀਆਂ ਮਨਮੋਹਕ ਝਲਕੀਆਂ ਪੇਸ਼ ਕੀਤੀਆਂ । ਬੱਚਿਆਂ ਵਲੋਂ ਭਜਨ, ਨਾਚ ਅਤੇ ਹੋਰ ਸੱਭਿਆਚਾਰਕ ਪੇਸ਼ਕਾਰੀਆਂ ਨੇ ਸਮਾਗਮ ਨੂੰ ਹੋਰ ਵੀ ਰੰਗੀਨ ਬਣਾ ਦਿੱਤਾ । ਅਧਿਆਪਕਾ ਨੀਲਮ ਸੈਣੀ ਨੇ ਕਿਹਾ ਕਿ ਅਜਿਹੇ ਧਾਰਮਿਕ ਤੇ ਸੱਭਿਆਚਾਰਕ ਸਮਾਗਮਾਂ ਦਾ ਮਕਸਦ ਬੱਚਿਆਂ ਨੂੰ ਆਪਣੀ ਸੰਸਕ੍ਰਿਤੀ, ਧਾਰਮਿਕ ਪਰੰਪਰਾਵਾਂ ਅਤੇ ਚੰਗੇ ਸੰਸਕਾਰਾਂ ਨਾਲ ਜੋੜਨਾ ਹੈ । ਉਨ੍ਹਾਂ ਸਮਾਗਮ ਨੂੰ ਸਫ਼ਲ ਬਣਾਉਣ ਲਈ ਸਹਿਯੋਗ ਦੇਣ ਵਾਲੇ ਸਾਰੇ ਮੈਂਬਰਾਂ, ਬੱਚਿਆਂ ਅਤੇ ਮਾਪਿਆਂ ਦਾ ਧੰਨਵਾਦ ਕੀਤਾ ।
Ad Position 22
No active advertisement
ਪਿਛਲੀ ਖ਼ਬਰ ਏ.ਐੱਸ.ਆਈ. ਅਨਿਲ ਕੁਮਾਰ ਦੇ ਸਹਿਯੋਗ ਨਾਲ ਸੰਸਥਾ ਵਲੋਂ ਸਰਕਾਰੀ ਸਕੂਲ ਨੂੰ ਵਾਟਰ ਕੂਲਰ ਭੇਟ * ਸਾਬਕਾ ਸੀਨੀਅਰ ਡਿਪਟੀ ਮੇ... ਅਗਲੀ ਖ਼ਬਰ ਆਰੀਆ ਮਹਿਲਾ ਕਾਲਜ ਪਠਾਨਕੋਟ ਦੀਆਂ ਹੋਣਹਾਰ ਵਿਦਿਆਰਥਣਾਂ । ਐਮ.ਏ. ਪੋਲੀਟੀਕਲ ਸਾਇੰਸ ਦੇ ਨਤੀਜੇ ’ਚ ਆਰੀਆ ਮਹਿਲਾ ਮਹਾਂਵ...
Ad Position 24