ਸ੍ਰੀ ਗੁਰੂ ਨਾਨਕ ਦੇਵ ਪਬਲਿਕ ਸਕੂਲ ਰਾਮਨਗਰ ਵਿਖੇ ਜਨਮ ਅਸ਼ਟਮੀ ਮਨਾਈ
ਗੁਰਦਾਸਪੁਰ, 6 ਸਤੰਬਰ (ਚੱਕਰਾਜਾ)-ਸ੍ਰੀ ਗੁਰੂ ਨਾਨਕ ਦੇਵ ਪਬਲਿਕ ਸਕੂਲ ਵਿਖੇ ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ ਗਿਆ। ਇਸ ਮੌਕੇ ਸਕੂਲ ਦੇ ਨੰਨ੍ਹੇ ਮੁੰਨੇ ਬੱਚੇ ਰੰਗ ਬਿਰੰਗੀਆਂ ਪੁਸ਼ਾਕਾਂ ਪਹਿਣ ਕੇ ਰਾਧਾ ਕ੍ਰਿਸ਼ਨ ਦੇ ਰੂਪ ਵਿਚ ਨਜ਼ਰ ਆਏ।
ਗੁਰਦਾਸਪੁਰ, 6 ਸਤੰਬਰ (ਚੱਕਰਾਜਾ)-ਸ੍ਰੀ ਗੁਰੂ ਨਾਨਕ ਦੇਵ ਪਬਲਿਕ ਸਕੂਲ ਵਿਖੇ ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ ਗਿਆ। ਇਸ ਮੌਕੇ ਸਕੂਲ ਦੇ ਨੰਨ੍ਹੇ ਮੁੰਨੇ ਬੱਚੇ ਰੰਗ ਬਿਰੰਗੀਆਂ ਪੁਸ਼ਾਕਾਂ ਪਹਿਣ ਕੇ ਰਾਧਾ ਕ੍ਰਿਸ਼ਨ ਦੇ ਰੂਪ ਵਿਚ ਨਜ਼ਰ ਆਏ। ਛੋਟੇ ਛੋਟੇ ਬੱਚਿਆਂ ਵਲੋਂ ਗਿੱਧਾ, ਭੰਗੜਾ ਤੇ ਹੋਰ ਵੱਖ- ਵੱਖ ਪ੍ਰੋਗਰਾਮ ਪੇਸ਼ ਕੀਤੇ ਗਏ। ਸਕੂਲ ਦੇ ਚੇਅਰਮੈਨ ਸਰਵਨ ਸਿੰਘ ਛੀਨਾ ਅਤੇ ਹੋਰ ਸਮੂਹ ਸਟਾਫ ਮੈਂਬਰਾਂ ਨੇ ਵੱਖ-ਵੱਖ ਪੁਸ਼ਾਕਾਂ ਪਹਿਣ ਕੇ ਆਏ ਬੱਚਿਆਂ ਦੀ ਖੂਬ ਪ੍ਰਸੰਸਾ ਕੀਤੀ ਤੇ ਉਨ੍ਹਾਂ ਨੂੰ ਜਨਮ ਅਸ਼ਟਮੀ ਦੀ ਵਧਾਈ ਦਿੰਦੇ ਹੋਏ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਸਮੂਹ ਸਟਾਫ ਮੈਂਬਰ ਹਾਜਰ ਸਨ ।