08-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-09-2026

ਪੈਰਾਡਾਈਜ਼ ਸਕੂਲ ਕੋਟ ਮਜਲਿਸ ਵਿਖੇ ਅਧਿਆਪਕ ਦਿਵਸ ਮਨਾਇਆ

ਕਿਲ੍ਹਾ ਲਾਲ ਸਿੰਘ, 7 ਸਤੰਬਰ (ਬਲਬੀਰ ਸਿੰਘ)-ਪੈਰਾਡਾਈਜ਼ ਪਬਲਿਕ ਸਕੂਲ ਕੋਟ ਮਜਲਿਸ ਵਿਖੇ ਅਧਿਆਪਕ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਵਲੋਂ ਆਪਣੇ ਅਧਿਆਪਕਾਂ ਪ੍ਰਤੀ ਪਿਆਰ ਸਤਿਕਾਰ ਤੇ ਧੰਨਵਾਦ ਦੀ ਭਾਵਨਾ ਪ੍ਰਗਟ ਕੀਤੀ ਗਈ, ਬੱਚਿਆਂ ਵਲੋਂ ਮਨੋਰੰਜਨ ਗਤੀਵਿਧੀਆਂ ਕਰਕੇ ਅਧਿਆਪਕਾਂ ਦਾ ਮਨ ਮੋਹ ਲਿਆ।

Ad Position 21
repet_subhas-goyals [Copy P29]
ਅਜੀਤ ਡੈਸਕ 08-09-2026
ਕਿਲ੍ਹਾ ਲਾਲ ਸਿੰਘ, 7 ਸਤੰਬਰ (ਬਲਬੀਰ ਸਿੰਘ)-ਪੈਰਾਡਾਈਜ਼ ਪਬਲਿਕ ਸਕੂਲ ਕੋਟ ਮਜਲਿਸ ਵਿਖੇ ਅਧਿਆਪਕ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਵਲੋਂ ਆਪਣੇ ਅਧਿਆਪਕਾਂ ਪ੍ਰਤੀ ਪਿਆਰ ਸਤਿਕਾਰ ਤੇ ਧੰਨਵਾਦ ਦੀ ਭਾਵਨਾ ਪ੍ਰਗਟ ਕੀਤੀ ਗਈ, ਬੱਚਿਆਂ ਵਲੋਂ ਮਨੋਰੰਜਨ ਗਤੀਵਿਧੀਆਂ ਕਰਕੇ ਅਧਿਆਪਕਾਂ ਦਾ ਮਨ ਮੋਹ ਲਿਆ। ਇਸ ਮੌਕੇ ਸਕੂਲ ਪ੍ਰਿੰਸੀਪਲ ਰਮਨਦੀਪ ਕੌਰ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਅਧਿਆਪਕ ਜਿੱਥੇ ਵਿਦਿਆਰਥੀਆਂ ਨੂੰ ਚੰਗੀ ਸਿੱਖਿਆ ਦੇਣ ’ਚ ਵਿਸ਼ੇਸ਼ ਭੂਮਿਕਾ ਨਿਭਾਉਣ ਦੇ ਹਨ, ਉੱਥੇ ਉਨ੍ਹਾਂ ਨੂੰ ਜੀਵਨ ’ਚ ਆਉਣ ਵਾਲੀਆਂ ਚੁਣੌਤੀਆਂ ਲਈ ਤਿਆਰ ਕਰਦੇ ਹਨ, ਵਿਦਿਆਰਥੀਆਂ ਨੂੰ ਅਧਿਆਪਕਾਂ ਦਾ ਪੂਰਾ ਸਨਮਾਨ ਕਰਨਾ ਚਾਹੀਦਾ ਹੈ । ਉਨ੍ਹਾਂ ਅਧਿਆਪਕਾਂ ਨੂੰ ਅਪੀਲ ਕੀਤੀ ਕਿ ਉਹ ਵਿਦਿਆਰਥੀਆਂ ਨੂੰ ਸਿੱਖਿਆ ਦੇ ਨਾਲ-ਨਾਲ ਉਨ੍ਹਾਂ ਨੂੰ ਚੰਗੇ ਸੰਸਕਾਰ ਦੇਣ, ਆਤਮ ਵਿਸ਼ਵਾਸ ਵਧਾਉਣ ਤੇ ਅਨੁਸ਼ਾਸਨ ਵਿਚ ਰਹਿ ਕੇ ਚੰਗੇ ਨਾਗਰਿਕ ਬਣਨ ਲਈ ਪ੍ਰੇਰਿਤ ਕਰਨ। ਇਸ ਮੌਕੇ ਉਨ੍ਹਾਂ ਸਮੂਹ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਅਧਿਆਪਕ ਦਿਵਸ ਦੀ ਵਧਾਈ ਦਿੱਤੀ।
Ad Position 22
No active advertisement
ਪਿਛਲੀ ਖ਼ਬਰ ਅਜੀਤ, ਜਲੰਧਰ ਸਾਕਾ ਨਨਕਾਣਾ ਸਾਹਿਬ ਦੇ ਸ਼ਹੀਦਾਂ ਦੀ ਯਾਦ ਵਿਚ ਬਣ ਰਹੇ ਗੁਰਦੁਆਰਾ ਸਾਹਿਬ ਦਾ ਲੈਂਟਰ ਪਿਆ ਬਾਬਾ ਤਰਨਜੀਤ... ਅਗਲੀ ਖ਼ਬਰ ਵਿਧਾਇਕ ਕਲਸੀ ਵਲੋਂ ਪਿੰਡ ਕੋਟ ਬੁੱਢਾ ਦੇ ਵਿਕਾਸ ਕਾਰਜਾਂ ਲਈ 8 ਲੱਖ ਰੁਪਏ ਦੀ ਗ੍ਰਾਂਟ
Ad Position 24