07-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-09-2026

ਡਿਵਾਈਨ ਵਿਲ ਪਬਲਿਕ ਸਕੂਲ ਬਟਾਲਾ ਵਿਖੇ ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ

ਬਟਾਲਾ, 7 ਸਤੰਬਰ (ਸਤਿੰਦਰ ਸਿੰਘ)-ਡਿਵਾਈਨ ਵਿਲ ਪਬਲਿਕ ਸਕੂਲ ਵਿਖੇ ਜਨਮ ਅਸ਼ਟਮੀ ਦਾ ਤਿਉਹਾਰ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਨੰਨੇ-ਮੁੰਨੇ ਵਿਦਿਆਰਥੀ ਸ੍ਰੀ ਕ੍ਰਿਸ਼ਨ ਤੇ ਰਾਧਾ ਦੇ ਰੂਪ ਵਿਚ ਸੁੰਦਰ ਪਹਿਰਾਵੇ ਪਹਿਨ ਕੇ ਆਏ।

Ad Position 21
repet_subhas-goyals [Copy P29]
ਅਜੀਤ ਡੈਸਕ 08-09-2026
ਬਟਾਲਾ, 7 ਸਤੰਬਰ (ਸਤਿੰਦਰ ਸਿੰਘ)-ਡਿਵਾਈਨ ਵਿਲ ਪਬਲਿਕ ਸਕੂਲ ਵਿਖੇ ਜਨਮ ਅਸ਼ਟਮੀ ਦਾ ਤਿਉਹਾਰ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਨੰਨੇ-ਮੁੰਨੇ ਵਿਦਿਆਰਥੀ ਸ੍ਰੀ ਕ੍ਰਿਸ਼ਨ ਤੇ ਰਾਧਾ ਦੇ ਰੂਪ ਵਿਚ ਸੁੰਦਰ ਪਹਿਰਾਵੇ ਪਹਿਨ ਕੇ ਆਏ। ਬੱਚਿਆਂ ਵਲੋਂ ਕ੍ਰਿਸ਼ਨ ਲੀਲਾ, ਨਾਚ, ਭਜਨ, ਕਵਿਤਾਵਾਂ ਤੇ ਸੱਭਿਆਚਾਰਕ ਪੇਸ਼ਕਾਰੀਆਂ ਕੀਤੀਆਂ ਗਈਆਂ। ਅਧਿਆਪਕਾਂ ਵਲੋਂ ਵਿਦਿਆਰਥੀਆਂ ਨੂੰ ਜਨਮ ਅਸ਼ਟਮੀ ਦੀ ਮਹੱਤਤਾ ਤੇ ਸ੍ਰੀ ਕ੍ਰਿਸ਼ਨ ਦੇ ਜੀਵਨ ਤੋਂ ਮਿਲਦੀਆ ਸਿੱਖਿਆਵਾਂ ਬਾਰੇ ਜਾਣਕਾਰੀ ਦਿੱਤੀ ਗਈ। ਇਸ ਮੌਕੇ ਬੱਚਿਆਂ ਵਲੋਂ ਮਟਕੀ ਤੋੜਨ ਦੀ ਰਸਮ ਵੀ ਕੀਤੀ ਗਈ। ਪ੍ਰਿੰਸੀਪਲ ਕੁਲਬੀਰ ਕੌਰ ਨੇ ਸਾਰੇ ਵਿਦਿਆਰਥੀਆਂ ਤੇ ਅਧਿਆਪਕਾਂ ਨੂੰ ਜਨਮ ਅਸ਼ਟਮੀ ਦੀ ਵਧਾਈ ਦਿੱਤੀ ਤੇ ਬੱਚਿਆਂ ਦੁਆਰਾ ਪੇਸ਼ ਕੀਤੀਆਂ ਗਤੀਵਿਧੀਆਂ ਦੀ ਸ਼ਲਾਘਾ ਕੀਤੀ। ਇਸ ਮੌਕੇ ਸਮੂਹ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਹਰਿਕ੍ਰਿਸ਼ਨ ਸੀ.ਸੈਕੰ. ਪਬਲਿਕ ਸਕੂਲ ਮੱਲ੍ਹਿਆਂਵਾਲ ਵਿਖੇ ਅਧਿਆਪਕ ਦਿਵਸ ਮਨਾਇਆ ਅਗਲੀ ਖ਼ਬਰ ਅਜੀਤ, ਜਲੰਧਰ ਸਨਿਚਰਵਾਰ, 1 ਅਗਸਤ, 2026 ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵਲੋਂ ਕੈਬਨਿਟ ਮੰਤਰੀ ਦੇ ਘਰ ਸਾਹਮਣੇ...
Ad Position 24