ਅਧਿਆਪਕ ਦਿਵਸ ਮੌਕੇ ਡਾ. ਐਮ.ਆਰ.ਐਸ. ਭੱਲਾ ਸਕੂਲ ਦੇ ਅਧਿਆਪਕਾਂ ਦਾ ਸਨਮਾਨ
ਬਟਾਲਾ, 7 ਸਤੰਬਰ (ਸਤਿੰਦਰ ਸਿੰਘ)-ਡਾ. ਐਮ.
ਬਟਾਲਾ, 7 ਸਤੰਬਰ (ਸਤਿੰਦਰ ਸਿੰਘ)-ਡਾ. ਐਮ.ਆਰ.ਐਸ. ਭੱਲਾ ਡੀ.ਏ.ਵੀ. ਹਾਈ ਸਕੂਲ ਕਿਲ੍ਹਾ ਮੰਡੀ ਬਟਾਲਾ ਵਿਖੇ ਅਧਿਆਪਕ ਦਿਵਸ ਉਤਸ਼ਾਹ ਤੇ ਖੁਸ਼ੀ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਦੇ ਅਧਿਆਪਕਾਂ ਦੀ ਮਿਹਨਤ, ਸਮਰਪਣ ਤੇ ਵਿਦਿਆਰਥੀਆਂ ਦੇ ਭਵਿੱਖ ਨੂੰ ਸੰਵਾਰਨ ਵਿਚ ਪਾਏ ਜਾ ਰਹੇ ਮਹੱਤਵਪੂਰਨ ਯੋਗਦਾਨ ਦੀ ਸ਼ਲਾਘਾ ਕੀਤੀ ਗਈ। ਸਕੂਲ ਦੀ ਪ੍ਰਿੰਸੀਪਲ ਰਿਚਾ ਮਹਾਜਨ ਵਲੋਂ ਸਮੂਹ ਅਧਿਆਪਕਾਂ ਦੇ ਸ਼ਾਨਦਾਰ ਯਤਨਾਂ ਦੀ ਪ੍ਰਸ਼ੰਸਾ ਕਰਦਿਆਂ ਉਨ੍ਹਾਂ ਨੂੰ ਪ੍ਰਸ਼ੰਸਾ ਸਰਟੀਫਿਕੇਟ ਪ੍ਰਦਾਨ ਕੀਤੇ ਗਏ। ਉਨ੍ਹਾਂ ਕਿਹਾ ਕਿ ਅਧਿਆਪਕ ਵਿਦਿਆਰਥੀਆਂ ਨੂੰ ਸਹੀ ਦਿਸ਼ਾ ਦੇਣ ਤੇ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਨੀਂਹ ਮਜ਼ਬੂਤ ਕਰਨ ’ਚ ਅਹਿਮ ਭੂਮਿਕਾ ਨਿਭਾਉਂਦੇ ਹਨ। ਇਸ ਮੌਕੇ ਅਧਿਆਪਕਾਂ ਨੇ ਸਕੂਲ ਵਲੋਂ ਦਿੱਤੇ ਗਏ ਸਨਮਾਨ ਲਈ ਧੰਨਵਾਦ ਪ੍ਰਗਟ ਕੀਤਾ। ਸਮਾਗਮ ਨੇ ਅਧਿਆਪਕਾਂ ਪ੍ਰਤੀ ਸਤਿਕਾਰ ਤੇ ਕ੍ਰਿਤਜਤਾ ਦੀ ਭਾਵਨਾ ਨੂੰ ਹੋਰ ਮਜ਼ਬੂਤ ਕੀਤਾ। ਸਕੂਲ ਪਰਿਵਾਰ ਵਲੋਂ ਸਮੂਹ ਅਧਿਆਪਕਾਂ ਨੂੰ ਅਧਿਆਪਕ ਦਿਵਸ ਦੀਆਂ ਹਾਰਦਿਕ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ।