09-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-09-2026

ਕਾਂਗਰਸੀ ਕੌਂਸਲਰਾਂ ਤੇ ਆਗੂਆਂ ਦਾ ਵਫ਼ਦ ਐੱਸ.ਪੀ. ਖੁਸ਼ਬੀਰ ਕੌਰ ਨੂੰ ਮਿਲਿਆ

ਬਟਾਲਾ, 8 ਸਤੰਬਰ (ਸਤਿੰਦਰ ਸਿੰਘ)-ਬੀਤੀ ਦੇਰ ਰਾਤ ਕੁਝ ਅਣਪਛਾਤੇ ਵਿਅਕਤੀਆਂ ਵਲੋਂ ਜਲੰਧਰ ਰੋਡ ਹੰਸਲੀ ਪੁਲ, ਸਮਾਧ ਰੋਡ ਤੇ ਸ਼ਹਿਰ ਦੇ ਹੋਰ ਇਲਾਕਿਆਂ ਵਿਚ ਕਾਂਗਰਸ ਪਾਰਟੀ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਤੇ ਮਾਤਾ ਸੁਲੱਖਣੀ ਜੀ ਦੇ ਵਿਆਹ ਪੁਰਬ ਸਬੰਧੀ ਸੰਗਤਾਂ ਅਤੇ ਸ਼ਰਧਾਲੂਆਂ ਨੂੰ ਵਧਾਈ ਦੇਣ ਲਈ ਲਗਾਏ ਗਏ ਹੋਰਡਿੰਗ ਬੋਰਡ ਪਾੜ ਦਿੱਤੇ ਗਏ। ਇਸ ਘਟਨਾ ਨੂੰ ਲੈ ਕੇ ਅੱਜ ਕਾਂਗਰਸੀ ਕੌਂਸਲਰਾਂ ਤੇ ਆਗੂਆਂ ਦਾ ਇਕ ਵਫ਼ਦ ਐੱਸ.

Ad Position 21
repet_subhas-goyals [Copy P29]
ਕਾਂਗਰਸੀ ਕੌਂਸਲਰਾਂ ਤੇ ਆਗੂਆਂ ਦਾ ਵਫ਼ਦ ਐੱਸ.ਪੀ. ਬਟਾਲਾ ਖੁਸ਼ਬੀਰ ਕੌਰ ਨੂੰ ਮਿਲ ਕੇ ਮੰਗ ਪੱਤਰ ਸੌਪਦਾ ਹੋਇਆ। ਤਸਵੀਰ : ਜਤਿੰਦਰ ਕੱਦ 09-09-2026
ਬਟਾਲਾ, 8 ਸਤੰਬਰ (ਸਤਿੰਦਰ ਸਿੰਘ)-ਬੀਤੀ ਦੇਰ ਰਾਤ ਕੁਝ ਅਣਪਛਾਤੇ ਵਿਅਕਤੀਆਂ ਵਲੋਂ ਜਲੰਧਰ ਰੋਡ ਹੰਸਲੀ ਪੁਲ, ਸਮਾਧ ਰੋਡ ਤੇ ਸ਼ਹਿਰ ਦੇ ਹੋਰ ਇਲਾਕਿਆਂ ਵਿਚ ਕਾਂਗਰਸ ਪਾਰਟੀ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਤੇ ਮਾਤਾ ਸੁਲੱਖਣੀ ਜੀ ਦੇ ਵਿਆਹ ਪੁਰਬ ਸਬੰਧੀ ਸੰਗਤਾਂ ਅਤੇ ਸ਼ਰਧਾਲੂਆਂ ਨੂੰ ਵਧਾਈ ਦੇਣ ਲਈ ਲਗਾਏ ਗਏ ਹੋਰਡਿੰਗ ਬੋਰਡ ਪਾੜ ਦਿੱਤੇ ਗਏ। ਇਸ ਘਟਨਾ ਨੂੰ ਲੈ ਕੇ ਅੱਜ ਕਾਂਗਰਸੀ ਕੌਂਸਲਰਾਂ ਤੇ ਆਗੂਆਂ ਦਾ ਇਕ ਵਫ਼ਦ ਐੱਸ.ਪੀ. ਬਟਾਲਾ ਖੁਸ਼ਬੀਰ ਕੌਰ ਨੂੰ ਉਨ੍ਹਾਂ ਦੇ ਦਫ਼ਤਰ ਵਿਖੇ ਮਿਲਿਆ। ਇਸ ਮੌਕੇ ਕਾਂਗਰਸੀ ਆਗੂਆਂ ਵਲੋਂ ਐੱਸ.ਪੀ. ਖੁਸ਼ਬੀਰ ਕੌਰ ਨੂੰ ਇਕ ਮੰਗ ਪੱਤਰ ਸੌਂਪਿਆ ਗਿਆ ਤੇ ਹੋਰਡਿੰਗ ਬੋਰਡ ਪਾੜਨ ਵਾਲੇ ਅਣਪਛਾਤੇ ਵਿਅਕਤੀਆਂ ਦੀ ਪਛਾਣ ਕਰਕੇ ਉਨ੍ਹਾਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕਰਨ ਦੀ ਮੰਗ ਕੀਤੀ ਗਈ। ਵਫ਼ਦ ਨੇ ਪੁਲਿਸ ਅਧਿਕਾਰੀ ਨੂੰ ਘਟਨਾ ਦੀ ਗੰਭੀਰਤਾ ਤੋਂ ਜਾਣੂ ਕਰਵਾਉਂਦਿਆਂ ਕਿਹਾ ਕਿ ਇਸ ਮਾਮਲੇ ਦੀ ਨਿਰਪੱਖ ਤੇ ਉੱਚ ਪੱਧਰੀ ਜਾਂਚ ਕਰਵਾਈ ਜਾਵੇ ਤਾਂ ਜੋ ਘਟਨਾ ਪਿੱਛੇ ਕੰਮ ਕਰ ਰਹੇ ਵਿਅਕਤੀਆਂ ਨੂੰ ਕਾਨੂੰਨ ਦੇ ਕਟਹਿਰੇ ਵਿਚ ਲਿਆਂਦਾ ਜਾ ਸਕੇ। ਇਸ ਸਬੰਧੀ ਕੌਂਸਲਰ ਕਸਤੂਰੀ ਲਾਲ, ਕੌਂਸਲਰ ਰਮੇਸ਼ ਬੂਰਾ, ਕੌਂਸਲਰ ਵਿੱਕੀ ਕਸ਼ਯਪ, ਗੁਰਪ੍ਰੀਤ ਸਿੰਘ ਗੋਪੀ ਉੱਪਲ, ਨਰਿੰਦਰ ਸੇਖੜੀ, ਸੁਖਦੇਵ ਸਿੰਘ ਬਾਜਵਾ, ਜਰਮਨਜੀਤ ਸਿੰਘ ਬਾਜਵਾ, ਰਾਜੇਸ਼ ਬਿੱਟੂ, ਪ੍ਰਧਾਨ ਹੰਸਾ ਸਿੰਘ, ਜਗਜੋਤ ਸੰਧੂ, ਸਾਬਕਾ ਪ੍ਰਧਾਨ ਸਵਰਨ ਮੁੱਢ, ਪ੍ਰਭਜਿੰਦਰ ਸਿੰਘ ਬਾਜਵਾ, ਨਿਰੰਦਰ ਸਿੰਘ ਸੰਧੂ, ਰਿਸ਼ੀ ਸਰੀਨ ਆਦਿ ਨੇ ਕਿਹਾ ਕਿ ਵਿਆਹ ਪੁਰਬ ਮੌਕੇ ਸੰਗਤਾਂ ਨੂੰ ਵਧਾਈ ਦੇਣ ਲਈ ਸੀਨੀਅਰ ਕਾਂਗਰਸੀ ਆਗੂ ਐਡਵੋਕੇਟ ਅਮਨਦੀਪ ਜੈਂਤੀਪੁਰ ਵਲੋਂ ਸਮਾਧ ਰੋਡ, ਹੰਸਲੀ ਪੁਲ ਜਲੰਧਰ ਰੋਡ ਤੇ ਸ਼ਹਿਰ ਦੇ ਹੋਰ ਪ੍ਰਮੁੱਖ ਸਥਾਨਾਂ ’ਤੇ ਵਧਾਈ ਸੰਦੇਸ਼ ਵਾਲੇ ਹੋਰਡਿੰਗ ਬੋਰਡ ਲਗਾਏ ਗਏ ਸਨ। ਕਾਂਗਰਸੀ ਆਗੂਆਂ ਨੇ ਕਿਹਾ ਕਿ ਇਨ੍ਹਾਂ ਹੋਰਡਿੰਗ ਬੋਰਡਾਂ ਨੂੰ ਜਿਸ ਤਰੀਕੇ ਨਾਲ ਜਾਣਬੁੱਝ ਕੇ ਪਾੜਿਆ ਤੇ ਨੁਕਸਾਨ ਪਹੁੰਚਾਇਆ ਗਿਆ ਹੈ, ਉਹ ਬਹੁਤ ਹੀ ਨਿੰਦਣਯੋਗ ਘਟਨਾ ਹੈ। ਉਨ੍ਹਾਂ ਕਿਹਾ ਕਿ ਹੋਰਡਿੰਗ ਬੋਰਡਾਂ ਨੂੰ ਨੁਕਸਾਨ ਪਹੁੰਚਾਉਣ ਨਾਲ ਇਕ ਪਾਸੇ ਨਿੱਜੀ ਸੰਪਤੀ ਨੂੰ ਨੁਕਸਾਨ ਹੋਇਆ ਹੈ, ਜਦਕਿ ਦੂਜੇ ਪਾਸੇ ਇਹ ਘਟਨਾ ਧਾਰਮਿਕ ਮਾਹੌਲ ਨੂੰ ਖ਼ਰਾਬ ਕਰਨ ਦੀ ਕੋਸ਼ਿਸ਼ ਵਜੋਂ ਵੀ ਦੇਖੀ ਜਾ ਰਹੀ ਹੈ। ਉ ਨ੍ਹਾਂ ਕਿਹਾ ਕਿ ਵਿਆਹ ਪੁਰਬ ਬਟਾਲਾ ਸ਼ਹਿਰ ਲਈ ਬੇਹੱਦ ਮਹੱਤਵਪੂਰਨ ਧਾਰਮਿਕ ਤੇ ਇਤਿਹਾਸਕ ਸਮਾਗਮ ਹੈ। ਹਰ ਸਾਲ ਦੇਸ਼-ਵਿਦੇਸ਼ ਤੋਂ ਵੱਡੀ ਗਿਣਤੀ ਵਿਚ ਸੰਗਤਾਂ ਇਸ ਪਵਿੱਤਰ ਪੁਰਬ ਵਿਚ ਸ਼ਾਮਲ ਹੋਣ ਲਈ ਬਟਾਲਾ ਪਹੁੰਚਦੀਆਂ ਹਨ। ਅਜਿਹੇ ਪਵਿੱਤਰ ਮੌਕੇ ’ਤੇ ਕਿਸੇ ਵੀ ਤਰ੍ਹਾਂ ਦੀ ਸ਼ਰਾਰਤ ਜਾਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੀ ਕਾਰਵਾਈ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਣਾ ਚਾਹੀਦਾ। ਵਫ਼ਦ ਨੇ ਐੱਸ.ਪੀ. ਖੁਸ਼ਬੀਰ ਕੌਰ ਨੂੰ ਮੰਗ ਪੱਤਰ ਸੌਂਪਦਿਆਂ ਕਿਹਾ ਕਿ ਸਮਾਧ ਰੋਡ ਤੇ ਹੰਸਲੀ ਪੁਲ ਜਲੰਧਰ ਰੋਡ ਦੇ ਆਸ-ਪਾਸ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਫੁਟੇਜ ਦੀ ਬਾਰੀਕੀ ਨਾਲ ਜਾਂਚ ਕਰਵਾਈ ਜਾਵੇ। ਇਸ ਤੋਂ ਇਲਾਵਾ ਘਟਨਾ ਦੇ ਸਮੇਂ ਇਲਾਕੇ ਵਿਚ ਮੌਜੂਦ ਵਿਅਕਤੀਆਂ ਅਤੇ ਵਾਹਨਾਂ ਦੀ ਵੀ ਜਾਂਚ ਕੀਤੀ ਜਾਵੇ ਤਾਂ ਜੋ ਦੋਸ਼ੀਆਂ ਤੱਕ ਜਲਦ ਪਹੁੰਚ ਕੀਤੀ ਜਾ ਸਕੇ। ਕਾਂਗਰਸੀ ਆਗੂਆਂ ਨੇ ਕਿਹਾ ਕਿ ਉਹ ਪੁਲਿਸ ਪ੍ਰਸ਼ਾਸਨ ਤੋਂ ਉਮੀਦ ਕਰਦੇ ਹਨ ਕਿ ਮਾਮਲੇ ਦੀ ਜਾਂਚ ਨੂੰ ਗੰਭੀਰਤਾ ਨਾਲ ਲੈਂਦਿਆਂ ਦੋਸ਼ੀਆਂ ਦੀ ਜਲਦ ਪਛਾਣ ਕੀਤੀ ਜਾਵੇਗੀ ਅਤੇ ਉਨ੍ਹਾਂ ਖ਼ਿਲਾਫ਼ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਬਟਾਲਾ ਦੀ ਅਮਨ-ਸ਼ਾਂਤੀ ਅਤੇ ਭਾਈਚਾਰਕ ਸਾਂਝ ਨੂੰ ਕਾਇਮ ਰੱਖਣਾ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਹੈ। ਇਸ ਮੌਕੇ ਐੱਸ.ਪੀ. ਖੁਸ਼ਬੀਰ ਕੌਰ ਵਲੋਂ ਵਫ਼ਦ ਨੂੰ ਭਰੋਸਾ ਦਿਵਾਇਆ ਗਿਆ ਕਿ ਪੁਲਿਸ ਵਲੋਂ ਇਸ ਘਟਨਾ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸੀ.ਸੀ.ਟੀ.ਵੀ. ਫੁਟੇਜ ਸਮੇਤ ਹੋਰ ਤਕਨੀਕੀ ਤਰੀਕਿਆਂ ਰਾਹੀਂ ਜਾਂਚ ਨੂੰ ਅੱਗੇ ਵਧਾਇਆ ਜਾਵੇਗਾ ਅਤੇ ਘਟਨਾ ਨੂੰ ਅੰਜਾਮ ਦੇਣ ਵਾਲੇ ਵਿਅਕਤੀਆਂ ਦੀ ਪਛਾਣ ਹੋਣ ’ਤੇ ਉਨ੍ਹਾਂ ਵਿਰੁੱਧ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਕਾਂਗਰਸੀ ਆਗੂਆਂ ਨੇ ਪੁਲਿਸ ਪ੍ਰਸ਼ਾਸਨ ਵਲੋਂ ਦਿੱਤੇ ਭਰੋਸੇ ਦਾ ਸਵਾਗਤ ਕਰਦਿਆਂ ਆਸ ਪ੍ਰਗਟਾਈ ਕਿ ਇਸ ਮਾਮਲੇ ਵਿਚ ਜਲਦ ਕਾਰਵਾਈ ਕਰ ਕੇ ਦੋਸ਼ੀਆਂ ਨੂੰ ਕਾਬੂ ਕੀਤਾ ਜਾਵੇਗਾ ਅਤੇ ਭਵਿੱਖ ਵਿਚ ਅਜਿਹੀਆਂ ਘਟਨਾਵਾਂ ਦੀ ਮੁੜ ਵਾਪਰੀ ਨੂੰ ਰੋਕਣ ਲਈ ਲੋੜੀਂਦੇ ਕਦਮ ਚੁੱਕੇ ਜਾਣਗੇ।
Ad Position 22
No active advertisement
ਪਿਛਲੀ ਖ਼ਬਰ ਕਿਸਾਨਾਂ ਨੂੰ ਮੋਟਰਾਂ ਦੇ ਕੁਨੈਕਸ਼ਨ ਤੁਰੰਤ ਜਾਰੀ ਕਰੇ ਪੰਜਾਬ ਸਰਕਾਰ - ਸੰਧੂ ਅਗਲੀ ਖ਼ਬਰ ਆਰ.ਡੀ. ਖੋਸਲਾ ਸਕੂਲ ਦੇ ਵਿਦਿਆਰਥੀਆਂ ਨੇ 13ਵੇਂ ਯੋਗਾਸਨ ਸਪੋਰਟਸ ਫੈਡਰੇਸ਼ਨ ਕੱਪ ’ਚ ਸ਼ਾਨਦਾਰ ਪ੍ਰਦਰਸ਼ਨ ਕੀਤਾ
Ad Position 24