08-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-09-2026

ਕਿਸਾਨਾਂ ਨੂੰ ਮੋਟਰਾਂ ਦੇ ਕੁਨੈਕਸ਼ਨ ਤੁਰੰਤ ਜਾਰੀ ਕਰੇ ਪੰਜਾਬ ਸਰਕਾਰ - ਸੰਧੂ

ਕਾਦੀਆਂ, 8 ਸਤੰਬਰ (ਹਰਦੀਪ ਸਿੰਘ ਸੰਧੂ)-ਪੰਜਾਬ ਦੇ ਕਿਸਾਨਾਂ ਨੂੰ ਖੇਤੀਬਾੜੀ ਮੋਟਰਾਂ ਦੇ ਬਿਜਲੀ ਕੁਨੈਕਸ਼ਨ ਜਾਰੀ ਕਰਨ ਦੀ ਮੰਗ ਕਰਦਿਆਂ ਕਿਸਾਨ ਆਗੂ ਸਰਜੋਗ ਸਿੰਘ ਠੱਕਰ ਸੰਧੂ ਨੇ ਕਿਹਾ ਕਿ ਲੰਬੇ ਸਮੇਂ ਤੋਂ ਕਿਸਾਨ ਆਪਣੇ ਮੋਟਰ ਕੁਨੈਕਸ਼ਨਾਂ ਦੀ ਉਡੀਕ ਕਰ ਰਹੇ ਹਨ, ਪਰ ਉਨ੍ਹਾਂ ਦੀ ਸਮੱਸਿਆ ਵੱਲ ਕੋਈ ਢੁਕਵਾਂ ਧਿਆਨ ਨਹੀਂ ਦਿੱਤਾ ਜਾ ਰਿਹਾ। ਉਨ੍ਹਾਂ ਕਿਹਾ ਕਿ ਖੇਤੀਬਾੜੀ ਪੰਜਾਬ ਦੀ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਹੈ ਤੇ ਕਿਸਾਨਾਂ ਨੂੰ ਸਮੇਂ ਸਿਰ ਬਿਜਲੀ ਕੁਨੈਕਸ਼ਨ ਮਿਲਣਾ ਬਹੁਤ ਜ਼ਰੂਰੀ ਹੈ।

Ad Position 21
repet_subhas-goyals [Copy P29]
ਅਜੀਤ ਡੈਸਕ 09-09-2026
ਕਾਦੀਆਂ, 8 ਸਤੰਬਰ (ਹਰਦੀਪ ਸਿੰਘ ਸੰਧੂ)-ਪੰਜਾਬ ਦੇ ਕਿਸਾਨਾਂ ਨੂੰ ਖੇਤੀਬਾੜੀ ਮੋਟਰਾਂ ਦੇ ਬਿਜਲੀ ਕੁਨੈਕਸ਼ਨ ਜਾਰੀ ਕਰਨ ਦੀ ਮੰਗ ਕਰਦਿਆਂ ਕਿਸਾਨ ਆਗੂ ਸਰਜੋਗ ਸਿੰਘ ਠੱਕਰ ਸੰਧੂ ਨੇ ਕਿਹਾ ਕਿ ਲੰਬੇ ਸਮੇਂ ਤੋਂ ਕਿਸਾਨ ਆਪਣੇ ਮੋਟਰ ਕੁਨੈਕਸ਼ਨਾਂ ਦੀ ਉਡੀਕ ਕਰ ਰਹੇ ਹਨ, ਪਰ ਉਨ੍ਹਾਂ ਦੀ ਸਮੱਸਿਆ ਵੱਲ ਕੋਈ ਢੁਕਵਾਂ ਧਿਆਨ ਨਹੀਂ ਦਿੱਤਾ ਜਾ ਰਿਹਾ। ਉਨ੍ਹਾਂ ਕਿਹਾ ਕਿ ਖੇਤੀਬਾੜੀ ਪੰਜਾਬ ਦੀ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਹੈ ਤੇ ਕਿਸਾਨਾਂ ਨੂੰ ਸਮੇਂ ਸਿਰ ਬਿਜਲੀ ਕੁਨੈਕਸ਼ਨ ਮਿਲਣਾ ਬਹੁਤ ਜ਼ਰੂਰੀ ਹੈ। ਮੋਟਰ ਕਨੈਕਸ਼ਨ ਨਾ ਮਿਲਣ ਕਾਰਨ ਕਿਸਾਨਾਂ ਨੂੰ ਖੇਤੀਬਾੜੀ ਦੇ ਕੰਮਾਂ ਵਿਚ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਹਾਲ ਹੀ ’ ਚ ਖੇਤੀਬਾੜੀ ਮੋਟਰਾਂ ਲਈ ਬਿਜਲੀ ਸਪਲਾਈ ਨੂੰ ਲੈ ਕੇ ਵੀ ਕਿਸਾਨਾਂ ਵਲੋਂ ਆਪਣੀਆਂ ਸਮੱਸਿਆਵਾਂ ਉਠਾਈਆਂ ਗਈਆਂ ਹਨ। ਸੰਧੂ ਨੇ ਪੰਜਾਬ ਸਰਕਾਰ ਤੇ ਸਬੰਧਤ ਵਿਭਾਗ ਤੋਂ ਮੰਗ ਕੀਤੀ ਕਿ ਲੰਬਿਤ ਪਏ ਸਾਰੇ ਮੋਟਰ ਕੁਨੈਕਸ਼ਨਾਂ ਨੂੰ ਤੁਰੰਤ ਜਾਰੀ ਕੀਤਾ ਜਾਵੇ ਤੇ ਕਿਸਾਨਾਂ ਨੂੰ ਦਫ਼ਤਰਾਂ ਦੇ ਚੱਕਰਾਂ ਤੋਂ ਰਾਹਤ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਕਿਸਾਨਾਂ ਦੀਆਂ ਜ਼ਮੀਨੀ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਤੁਰੰਤ ਹੱਲ ਕਰਨਾ ਚਾਹੀਦਾ ਹੈ।
Ad Position 22
No active advertisement
ਪਿਛਲੀ ਖ਼ਬਰ ਬਟਾਲਾ ’ਚ ਸ਼ਰਾਰਤੀ ਅਨਸਰਾਂ ਵਲੋਂ ਲੱਗੇ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਹੋਰਡਿੰਗ ਪਾੜੇ ਅਗਲੀ ਖ਼ਬਰ ਕਾਂਗਰਸੀ ਕੌਂਸਲਰਾਂ ਤੇ ਆਗੂਆਂ ਦਾ ਵਫ਼ਦ ਐੱਸ.ਪੀ. ਖੁਸ਼ਬੀਰ ਕੌਰ ਨੂੰ ਮਿਲਿਆ
Ad Position 24