08-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-09-2026

ਬਟਾਲਾ ’ਚ ਸ਼ਰਾਰਤੀ ਅਨਸਰਾਂ ਵਲੋਂ ਲੱਗੇ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਹੋਰਡਿੰਗ ਪਾੜੇ

ਬਟਾਲਾ, 8 ਸਤੰਬਰ (ਸਤਿੰਦਰ ਸਿੰਘ)-18 ਸਤੰਬਰ ਨੂੰ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਤੇ ਮਾਤਾ ਸੁਲੱਖਣੀ ਜੀ ਦੇ ਵਿਆਹ ਪੁਰਬ ਨੂੰ ਲੈ ਕੇ ਸ਼ਹਿਰ ਦੀਆਂ ਵੱਖ- ਵੱਖ ਜਥੇਬੰਦੀਆਂ ਤੇ ਰਾਜਨੀਤਿਕ ਪਾਰਟੀਆਂ ਵਲੋਂ ਵਧਾਈਆਂ ਦੇ ਹੋਰਡਿੰਗ ਲਗਾ ਦੇ ਸ਼ਹਿਰ ਨੂੰ ਹੋਰ ਸੁੰਦਰ ਬਣਾਇਆ ਜਾ ਰਿਹਾ ਸੀ ਜਿਸਦੇ ਤਹਿਤ ਰਾਜਨੀਤਿਕ ਪਾਰਟੀਆਂ, ਧਾਰਮਿਕ ਜਥੇਂਬਦੀਆਂ ਵਲੋਂ ਸ਼ਹਿਰ ਦੀਆਂ ਵੱਖ-ਵੱਖ ਥਾਵਾਂ ’ਤੇ ਵਿਆਹ ਪੁਰਬ ਦੀ ਵਧਾਈ ਸੰਦੇਸ਼ ਦੇ ਹਰਡਿੰਗ ਬੋਰਡ ਲਗਾਏ ਗਏ ਹਨ। ਬੀਤੀ ਰਾਤ ਕੁੱਝ ਸ਼ਰਾਰਤੀ ਅਨਸਰਾਂ ਵਲੋਂ ਸਥਾਨਕ ਜਲੰਧਰ ਰੋਡ ’’ਤੇ ਹੰਸਲੀ ਪੁਲ ’ਤੇ ਲੱਗੇ ਦੋਵੇ ਪਾਸੇਂ ਕਾਂਗਰਸ ਤੇ ਆਮ ਆਦਮੀ ਪਾਰਟੀ ਦੇ ਲੱਗੇ ਹੋਰਡਿੰਗ ਬੋਰਡਾਂ ਨੂੰ ਪਾੜ੍ਹ ਦਿੱਤਾ ਗਿਆ।

Ad Position 21
repet_subhas-goyals [Copy P29]
ਅਜੀਤ ਡੈਸਕ 09-09-2026
ਬਟਾਲਾ, 8 ਸਤੰਬਰ (ਸਤਿੰਦਰ ਸਿੰਘ)-18 ਸਤੰਬਰ ਨੂੰ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਤੇ ਮਾਤਾ ਸੁਲੱਖਣੀ ਜੀ ਦੇ ਵਿਆਹ ਪੁਰਬ ਨੂੰ ਲੈ ਕੇ ਸ਼ਹਿਰ ਦੀਆਂ ਵੱਖ- ਵੱਖ ਜਥੇਬੰਦੀਆਂ ਤੇ ਰਾਜਨੀਤਿਕ ਪਾਰਟੀਆਂ ਵਲੋਂ ਵਧਾਈਆਂ ਦੇ ਹੋਰਡਿੰਗ ਲਗਾ ਦੇ ਸ਼ਹਿਰ ਨੂੰ ਹੋਰ ਸੁੰਦਰ ਬਣਾਇਆ ਜਾ ਰਿਹਾ ਸੀ ਜਿਸਦੇ ਤਹਿਤ ਰਾਜਨੀਤਿਕ ਪਾਰਟੀਆਂ, ਧਾਰਮਿਕ ਜਥੇਂਬਦੀਆਂ ਵਲੋਂ ਸ਼ਹਿਰ ਦੀਆਂ ਵੱਖ-ਵੱਖ ਥਾਵਾਂ ’ਤੇ ਵਿਆਹ ਪੁਰਬ ਦੀ ਵਧਾਈ ਸੰਦੇਸ਼ ਦੇ ਹਰਡਿੰਗ ਬੋਰਡ ਲਗਾਏ ਗਏ ਹਨ। ਬੀਤੀ ਰਾਤ ਕੁੱਝ ਸ਼ਰਾਰਤੀ ਅਨਸਰਾਂ ਵਲੋਂ ਸਥਾਨਕ ਜਲੰਧਰ ਰੋਡ ’’ਤੇ ਹੰਸਲੀ ਪੁਲ ’ਤੇ ਲੱਗੇ ਦੋਵੇ ਪਾਸੇਂ ਕਾਂਗਰਸ ਤੇ ਆਮ ਆਦਮੀ ਪਾਰਟੀ ਦੇ ਲੱਗੇ ਹੋਰਡਿੰਗ ਬੋਰਡਾਂ ਨੂੰ ਪਾੜ੍ਹ ਦਿੱਤਾ ਗਿਆ। ਇਸ ਮਾਮਲੇ ਨੂੰ ਲੈ ਕੇ ਵੱਖ-ਵੱਖ ਪਾਰਟੀਆਂ ਦੇ ਆਗੂਆਂ ਵਲੋਂ ਨਿੰਦਾ ਕੀਤੀ ਗਈ ਤੇ ਪੁਲਿਸ ਪ੍ਰਸ਼ਾਸਨ ਪਾਸੋਂ ਸਰਾਰਤੀ ਅਨਸਰਾਂ ਖ਼ਿਲਾਫ ਮਾਮਲਾ ਦਰਜ ਕਰਕੇ ਕਾਨੂੰਨੀ ਕਾਰਵਾਈ ਕਰਨ ਦੀ ਮੰੰਗ ਕੀਤੀ। ਚੇਅਰਮੈਨ ਮਾਰਕਿਟ ਕਮੇਟੀ ਮਾਨਿਕ ਮਹਿਤਾ ਨੇ ਇਸ ਘਟਨਾ ਦੀ ਨਿੰਦਾ ਕਰਦਿਆਂ ਕਿਹਾ ਕਿ ਜਿਸ ਵੀ ਸਰਾਰਤੀ ਅਨਸਰ ਨੇ ਇਸ ਘਟਨਾ ਨੂੰ ਅੰਜਾਮ ਦਿੱਤਾ ਹੈ, ਉਸ ਦੇ ਖ਼ਿਲਾਫ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਥੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਕਰਕੇ ਘਟਨਾ ਨੂੰ ਅੰਜਾਮ ਦੇਣ ਵਾਲਿਆਂ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਸਰਕਾਰ ਦੇ ਅਧੀਨ ‘ਖੇਡਾਂ ਵਤਨ ਪੰਜਾਬ ਦੀਆਂ’ ’ਚ ਚੀਮਾ ਪਬਲਿਕ ਸਕੂਲ ਕਿਸ਼ਨਕੋਟ ਦੇ ਖਿਡਾਰੀਆਂ ਨੇ ਖੇਡ ਮੈਦਾਨ ’ਚ ਗੱ... ਅਗਲੀ ਖ਼ਬਰ ਕਿਸਾਨਾਂ ਨੂੰ ਮੋਟਰਾਂ ਦੇ ਕੁਨੈਕਸ਼ਨ ਤੁਰੰਤ ਜਾਰੀ ਕਰੇ ਪੰਜਾਬ ਸਰਕਾਰ - ਸੰਧੂ
Ad Position 24