08-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-09-2026

ਪੰਜਾਬ ਸਰਕਾਰ ਦੇ ਅਧੀਨ ‘ਖੇਡਾਂ ਵਤਨ ਪੰਜਾਬ ਦੀਆਂ’ ’ਚ ਚੀਮਾ ਪਬਲਿਕ ਸਕੂਲ ਕਿਸ਼ਨਕੋਟ ਦੇ ਖਿਡਾਰੀਆਂ ਨੇ ਖੇਡ ਮੈਦਾਨ ’ਚ ਗੱਡੇ ਜਿੱਤ ਦੇ ਝੰਡੇ

ਬਟਾਲਾ, 8 ਸਤੰਬਰ (ਸਤਿੰਦਰ ਸਿੰਘ)-ਇਲਾਕੇ ਦੀ ਨਾਮਵਰ ਸੰਸਥਾ ਚੀਮਾ ਪਬਲਿਕ ਸਕੂਲ ਕਿਸ਼ਨਕੋਟ ਦੇ ਵਿਦਿਆਰਥੀਆਂ ਨੇ ਵੱਖ-ਵੱਖ ਖੇਡ ਮੁਕਾਬਲਿਆਂ ’ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਂਅ ਰੌਸ਼ਨ ਕੀਤਾ। ਸਕੂਲ ਦੇ ਹੋਣਹਾਰ ਖਿਡਾਰੀਆਂ ਨੇ 11 ਸੋਨ ਤਮਗਿਆਂ ਸਮੇਤ ਚਾਂਦੀ ਤੇ ਕਾਂਸੀ ਦੇ ਤਮਗੇ ਹਾਸਲ ਕਰਕੇ ਆਪਣੀ ਖੇਡ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ।

Ad Position 21
repet_subhas-goyals [Copy P29]
ਅਜੀਤ ਡੈਸਕ 09-09-2026
ਬਟਾਲਾ, 8 ਸਤੰਬਰ (ਸਤਿੰਦਰ ਸਿੰਘ)-ਇਲਾਕੇ ਦੀ ਨਾਮਵਰ ਸੰਸਥਾ ਚੀਮਾ ਪਬਲਿਕ ਸਕੂਲ ਕਿਸ਼ਨਕੋਟ ਦੇ ਵਿਦਿਆਰਥੀਆਂ ਨੇ ਵੱਖ-ਵੱਖ ਖੇਡ ਮੁਕਾਬਲਿਆਂ ’ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਂਅ ਰੌਸ਼ਨ ਕੀਤਾ। ਸਕੂਲ ਦੇ ਹੋਣਹਾਰ ਖਿਡਾਰੀਆਂ ਨੇ 11 ਸੋਨ ਤਮਗਿਆਂ ਸਮੇਤ ਚਾਂਦੀ ਤੇ ਕਾਂਸੀ ਦੇ ਤਮਗੇ ਹਾਸਲ ਕਰਕੇ ਆਪਣੀ ਖੇਡ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਸ਼ਾਟਪੁੱਟ, 100 ਮੀਟਰ, 200 ਮੀਟਰ, 400 ਮੀਟਰ, 600 ਮੀਟਰ, 800 ਮੀਟਰ ਅਤੇ ਲੰਬੀ ਛਾਲ ਆਦਿ ਮੁਕਾਬਲਿਆਂ ’ਚ ਵਿਦਿਆਰਥੀਆਂ ਨੇ ਵੱਖ-ਵੱਖ ਪੁਜ਼ੀਸ਼ਨਾਂ ਹਾਸਲ ਕੀਤੀਆਂ। ਇਨ੍ਹਾਂ ’ਚ ਜਸਪ੍ਰੀਤ ਕੌਰ, ਸ਼ਹਿਨਾਜ਼ਪ੍ਰੀਤ ਕੌਰ, ਖੁਸ਼ਪ੍ਰੀਤ ਕੌਰ, ਨਵਕਿਰਨ ਕੌਰ, ਗੁਰਵੀਰ ਸਿੰਘ, ਅਰਮਾਨਦੀਪ ਸਿੰਘ, ਸੋਫੀਆ, ਮਨਵੀਰ ਕੌਰ, ਅਭਿਜੋਤ ਸਿੰਘ ਅਤੇ ਸੁਖਪਾਲ ਸਿੰਘ ਸਮੇਤ ਕਈ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਸੇ ਤਰ੍ਹਾਂ ਸਕੂਲ ਦੀ ਵਾਲੀਬਾਲ ਟੀਮ ਨੇ ਟੂਰਨਾਮੈਂਟ ਵਿਚ ਦੂਜਾ ਸਥਾਨ ਹਾਸਲ ਕਰਕੇ ਚਾਂਦੀ ਦਾ ਤਮਗਾ ਆਪਣੇ ਨਾਂਅ ਕੀਤਾ। ਟੀਮ ’ਚ ਗੁਰਕੀਰਤ, ਅਕਾਸ਼ਦੀਪ ਸਿੰਘ, ਅਭਿਸ਼ੇਕ, ਹਰਮਨਦੀਪ ਸਿੰਘ ਤੇ ਅਗਮਜੋਤ ਸਿੰਘ ਨੇ ਭਾਗ ਲਿਆ ਤੇ ਆਪਣੀ ਟੀਮ ਭਾਵਨਾ ਤੇ ਖੇਡ ਕੌਸ਼ਲ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਸ ਮੌਕੇ ਸਕੂਲ ਦੇ ਚੇਅਰਮੈਨ ਅਮਰਿੰਦਰ ਸਿੰਘ ਚੀਮਾ ਨੇ ਖਿਡਾਰੀਆਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੀ ਮਿਹਨਤ ਤੇ ਲਗਨ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਦੱਸਿਆ ਕਿ ਹੁਣ ਇਹ ਸਾਰੇ ਖਿਡਾਰੀ ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ ’ਚ ਭਾਗ ਲੈਣਗੇ। ਸਕੂਲ ਦੀ ਪ੍ਰਿੰਸੀਪਲ ਡਾ. ਮਨਦੀਪ ਕੌਰ ਤੇ ਉਪ ਪ੍ਰਿੰਸੀਪਲ ਆਰਤੀ ਨੰਦਾ ਨੇ ਵੀ ਸਾਰੇ ਖਿਡਾਰੀਆਂ, ਕੋਚਾਂ ਤੇ ਅਧਿਆਪਕਾਂ ਨੂੰ ਇਸ ਸ਼ਾਨਦਾਰ ਪ੍ਰਾਪਤੀ ਲਈ ਵਧਾਈ ਦਿੱਤੀ ਅਤੇ ਭਵਿੱਖ ਵਿਚ ਹੋਰ ਮਿਹਨਤ ਕਰਕੇ ਸਕੂਲ ਦਾ ਨਾਂਅ ਰੌਸ਼ਨ ਕਰਨ ਲਈ ਪ੍ਰੇਰਿਤ ਕੀਤਾ।
Ad Position 22
No active advertisement
ਪਿਛਲੀ ਖ਼ਬਰ ਗ੍ਰਾਮ ਪੰਚਾਇਤ ਪੰਪ ਆਪਰੇਟਰ ਐਸੋਸੀਏਸ਼ਨ ਗੁਰਦਾਸਪੁਰ ਵਲੋਂ ਸੰਗਰੂਰ ਵਿਖੇ ਰੋਸ ਧਰਨਾ ਭਲਕੇ ਅਗਲੀ ਖ਼ਬਰ ਬਟਾਲਾ ’ਚ ਸ਼ਰਾਰਤੀ ਅਨਸਰਾਂ ਵਲੋਂ ਲੱਗੇ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਹੋਰਡਿੰਗ ਪਾੜੇ
Ad Position 24