ਵਿਆਹ ਪੁਰਬ ਨੂੰ ਸਮਰਪਿਤ ਜੋੜ ਮੇਲੇ ’ਚ ਦੇਸ਼-ਵਿਦੇਸ਼ ਦੀਆਂ ਸੰਗਤਾਂ ਵੱਡੀ ਗਿਣਤੀ ’ਚ ਸ਼ਿਰਕਤ ਕਰਨਗੀਆਂ -ਬਲਬੀਰ ਸਿੰਘ ਪੰਨੂੰ
ਫਤਹਿਗੜ੍ਹ ਚੂੜੀਆਂ, 8 ਸਤੰਬਰ (ਅਵਤਾਰ ਸਿੰਘ ਰੰਧਾਵਾ)- ਸ੍ਰੀ ਗੁਰੂ ਨਾਨਕ ਦੇਵ ਜੀ ਤੇ ਜਗਤ ਮਾਤਾ ਬੀਬੀ ਸੁਲੱਖਣੀ ਜੀ ਦੇ ਵਿਆਹ ਪੁਰਬ ਨੂੰ ਸਮਰਪਿਤ ਕਈ ਦਿਨਾਂ ਤੱਕ ਚੱਲਣ ਵਾਲੇ ਜੋੜ ਮੇਲੇ ’ਚ ਤੇ ਸ਼੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਧਰਤੀ ਬਟਾਲਾ ਵਿਖੇ ਗੁਰਦੁਆਰਾ ਕੰਧ ਸਾਹਿਬ, ਡੇਹਰਾ ਸਾਹਿਬ ਸਮੇਤ ਹੋਰ ਹੋਰ ਗੁਰਧਾਮਾਂ ਦੇ ਦਰਸ਼ਨ ਦੀਦਾਰੇ ਕਰਨ ਲਈ ਲੱਖਾਂ ਦੀ ਗਿਣਤੀ ’ਚ ਸੰਗਤਾਂ ਨਤਮਸਤਕ ਹੋਣ ਲਈ ਪਹੁੰਚਣਗੀਆਂ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਸਾਬਕਾ ਪਨਸਪ ਚੇਅਰਮੈਨ ਬਲਬੀਰ ਸਿੰਘ ਪੰਨੂ ਨੇ ਕੀਤਾ।
ਸ
ਸਾਬਕਾ ਪਨਸਪ ਚੇਅਰਮੈਨ ਬਲਬੀਰ ਸਿੰਘ ਪੰਨੂੰ
09-09-2026
ਫਤਹਿਗੜ੍ਹ ਚੂੜੀਆਂ, 8 ਸਤੰਬਰ (ਅਵਤਾਰ ਸਿੰਘ ਰੰਧਾਵਾ)- ਸ੍ਰੀ ਗੁਰੂ ਨਾਨਕ ਦੇਵ ਜੀ ਤੇ ਜਗਤ ਮਾਤਾ ਬੀਬੀ ਸੁਲੱਖਣੀ ਜੀ ਦੇ ਵਿਆਹ ਪੁਰਬ ਨੂੰ ਸਮਰਪਿਤ ਕਈ ਦਿਨਾਂ ਤੱਕ ਚੱਲਣ ਵਾਲੇ ਜੋੜ ਮੇਲੇ ’ਚ ਤੇ ਸ਼੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਧਰਤੀ ਬਟਾਲਾ ਵਿਖੇ ਗੁਰਦੁਆਰਾ ਕੰਧ ਸਾਹਿਬ, ਡੇਹਰਾ ਸਾਹਿਬ ਸਮੇਤ ਹੋਰ ਹੋਰ ਗੁਰਧਾਮਾਂ ਦੇ ਦਰਸ਼ਨ ਦੀਦਾਰੇ ਕਰਨ ਲਈ ਲੱਖਾਂ ਦੀ ਗਿਣਤੀ ’ਚ ਸੰਗਤਾਂ ਨਤਮਸਤਕ ਹੋਣ ਲਈ ਪਹੁੰਚਣਗੀਆਂ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਸਾਬਕਾ ਪਨਸਪ ਚੇਅਰਮੈਨ ਬਲਬੀਰ ਸਿੰਘ ਪੰਨੂ ਨੇ ਕੀਤਾ। ਉਨ੍ਹਾਂ ਕਿਹਾ ਕਿ ਇਸ ਪਵਿੱਤਰ ਜੋੜ ਮੇਲੇ ਨੂੰ ਲੈ ਕੇ ਬਟਾਲਾ ਤੋਂ ਨਿਕਲਣ ਵਾਲੀਆਂ ਵੱਖ-ਵੱਖ ਸੜਕਾਂ ਜਿਵੇਂ ਬਟਾਲਾ ਤੋਂ ਜਲੰਧਰ ਰੋਡ, ਫਤਹਿਗੜ੍ਹ ਚੂੜੀਆਂ ਸੜਕ, ਡੇਰਾ ਬਾਬਾ ਨਾਨਕ, ਸ੍ਰੀ ਹਰਗੋਬਿੰਦਪੁਰ, ਕਾਹਨੂੰਵਾਲ, ਅੰਮ੍ਰਿਤਸਰ, ਗੁਰਦਾਸਪੁਰ, ਕਾਦੀਆਂ ਸੜਕਾਂ ਸਮੇਤ ਬਟਾਲਾ ਸ਼ਹਿਰ ਦੇ ਦੁਆਲੇ ਘੁੰਮਣ ਵਾਲੇ ਬਾਈਪਾਸ ਸਮੇਤ ਵੱਖ-ਵੱਖ ਸੜਕਾਂ ਨਾਲ ਲਗਦੇ ਪਿੰਡਾਂ ਦੀਆਂ ਸੰਗਤਾਂ ਵਲੋਂ ਸੰਗਤਾਂ ਦੀ ਸੇਵਾ ਲਈ ਜਿੱਥੇ ਸੁਰੱਖਿਅਤ ਥਾਵਾਂ ਉੱਪਰ ਸ੍ਰੀ ਅਖੰਡ ਪਾਠ ਸਾਹਿਬ ਚੱਲ ਰਹੇ ਹਨ, ਉੱਥੇ ਸੰਗਤਾਂ ਲਈ ਵੱਖ-ਵੱਖ ਪਕਵਾਨਾਂ ਦੇ ਲੰਗਰਾਂ ਦੇ ਪ੍ਰਬੰਧ ਕੀਤੇ ਗਏ ਹਨ। ਇਸ ਦੇ ਨਾਲ ਹੀ ਸ਼ਹਿਰ ਅਤੇ ਨਾਲ ਲਗਦੇ ਚੌਗਿਰਦੇ ਵਿਚ ਸਫਾਈ ਰੱਖਣ ਲਈ ਸੇਵਾਦਾਰਾਂ ਦੀਆਂ ਟੀਮਾਂ ਵਲੋਂ ਨਿਸ਼ਕਾਮ ਸੇਵਾ ਭਾਵਨਾ ਰੱਖਦਿਆਂ ਤਿਆਰੀਆਂ ਕੀਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਜਿੱਥੇ ਸੰਗਤਾਂ ਦੀ ਸੇਵਾ ਲਈ ਪੀਣ ਵਾਲੇ ਪਾਣੀ ਦੇ ਪ੍ਰਬੰਧ ਕੀਤੇ ਗਏ ਹਨ, ਉਥੇ ਮੈਡੀਕਲ ਸਹੂਲਤਾਂ ਵੀ ਬਰਕਰਾਰ ਹਨ, ਜਦਕਿ ਟਰੈਫਿਕ ਨੂੰ ਸੁਖਾਲਾ ਬਣਾਉਣ ਲਈ ਪ੍ਰਸ਼ਾਸਨ ਵਲੋਂ ਪ੍ਰਬੰਧ ਮੁਕੰਮਲ ਕੀਤੇ ਗਏ ਹਨ ਤੇ ਇਸ ਦੇ ਨਾਲ ਹੀ ਸੇਵਾਦਾਰਾਂ ਵਲੋਂ ਵੀ ਚੰਗੇ ਫਰਜ਼ ਨਿਭਾਏ ਜਾਣਗੇ। ਉਨ੍ਹਾਂ ਸੰਗਤਾਂ ਦੇ ਅੱਗੇ ਨਿਮਰਤਾ ਸਹਿਤ ਬੇਨਤੀ ਕੀਤੀ ਕਿ ਸੰਗਤਾਂ ਦੀ ਵੱਡੀ ਆਵਾਜਾਈ ਨੂੰ ਮੱਦੇਨਜ਼ਰ ਰੱਖਦੇ ਹੋਏ ਟਰੈਕਟਰ-ਟਰਾਲੀਆਂ ਤੇ ਹੋਰ ਵਾਹਨਾਂ ਉੱਪਰ ਉੱਚੀ ਆਵਾਜ਼ ਵਾਲੇ ਸਾਊਂਡ ਸਿਸਟਮ ਲਗਾਉਣ ਤੋਂ ਮੁਕੰਮਲ ਪਰਹੇਜ਼ ਕੀਤਾ ਜਾਵੇ ਅਤੇ ਨਾਲ ਹੀ ਕੰਨ ਪਾੜਵੀਂ ਆਵਾਜ਼ ਵਾਲੇ ਵਾਹਨਾਂ ਦੇ ਸਾਈਲੈਂਸਰਾਂ ਨੂੰ ਸੰਗਤਾਂ ਵਿਚ ਘੁਮਾਉਣ ਤੋਂ ਪਰਹੇਜ਼ ਕੀਤਾ ਜਾਵੇ ਤੇ ਵਾਹਨਾਂ ਨੂੰ ਸ਼ਹਿਰ ਤੋਂ ਪਿੱਛੇ ਯੋਗ ਥਾਵਾਂ ’ਤੇ ਖੜਾ ਕੀਤਾ ਜਾਵੇ ਤਾਂ ਕਿ ਆਵਾਜਾਈ ’ਚ ਕਿਸੇ ਵੀ ਤਰ੍ਹਾਂ ਦਾ ਵਿਘਨ ਨਾ ਪਵੇ। ਉਨ੍ਹਾਂ ਕਿਹਾ ਕਿ ਇਸ ਪਵਿੱਤਰ ਜੋੜ ਮੇਲੇ ਦੀ ਧਾਰਮਿਕਤਾ ਨੂੰ ਬਰਕਰਾਰ ਰੱਖਣ ਲਈ ਨਾਮ ਬਾਣੀ ਨਾਲ ਜੋੜਿਆ ਜਾਵੇ ਤੇ ਹਰ ਪੱਖੋਂ ਅਮਨ ਸ਼ਾਂਤੀ ਬਣਾਈ ਰੱਖਣ ਲਈ ਸਹਿਯੋਗ ਕੀਤਾ ਜਾਵੇ।