08-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-09-2026

ਗੋਲਡਨ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਵਿਖੇ ਅੰਤਰਰਾਸ਼ਟਰੀ ਵੈਬੀਨਾਰ ਕਰਵਾਇਆ

ਗੁਰਦਾਸਪੁਰ, 8 ਸਤੰਬਰ (ਪੰਕਜ ਸ਼ਰਮਾ)-ਗੋਲਡਨ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਵਿਖੇ ਵਿਦਿਆਰਥੀਆਂ ਦੇ ਗਿਆਨ ਤੇ ਪੇਸ਼ੇਵਰ ਸਮਝ ਨੂੰ ਵਧਾਉਣ ਦੇ ਉਦੇਸ਼ ਨਾਲ ਅੰਤਰਰਾਸ਼ਟਰੀ ਵੈਬੀਨਾਰ ਕਰਵਾਇਆ ਗਿਆ। ਇਸ ਮੌਕੇ ਇਬਨ ਸੀਨਾ ਨੈਸ਼ਨਲ ਕਾਲਜ ਤੈਬਾ ਸਾਊਦੀ ਅਰਬ ਤੋਂ ਚਿਰਾਗ ਗੋੜਾ ਨੇ ਮੁੱਖ ਬੁਲਾਰੇ ਵਜੋਂ ਵਿਦਿਆਰਥੀਆਂ ਨੂੰ ਸੰਬੋਧਨ ਕੀਤਾ।

Ad Position 21
repet_subhas-goyals [Copy P29]
ਅਜੀਤ ਡੈਸਕ 09-09-2026
ਗੁਰਦਾਸਪੁਰ, 8 ਸਤੰਬਰ (ਪੰਕਜ ਸ਼ਰਮਾ)-ਗੋਲਡਨ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਵਿਖੇ ਵਿਦਿਆਰਥੀਆਂ ਦੇ ਗਿਆਨ ਤੇ ਪੇਸ਼ੇਵਰ ਸਮਝ ਨੂੰ ਵਧਾਉਣ ਦੇ ਉਦੇਸ਼ ਨਾਲ ਅੰਤਰਰਾਸ਼ਟਰੀ ਵੈਬੀਨਾਰ ਕਰਵਾਇਆ ਗਿਆ। ਇਸ ਮੌਕੇ ਇਬਨ ਸੀਨਾ ਨੈਸ਼ਨਲ ਕਾਲਜ ਤੈਬਾ ਸਾਊਦੀ ਅਰਬ ਤੋਂ ਚਿਰਾਗ ਗੋੜਾ ਨੇ ਮੁੱਖ ਬੁਲਾਰੇ ਵਜੋਂ ਵਿਦਿਆਰਥੀਆਂ ਨੂੰ ਸੰਬੋਧਨ ਕੀਤਾ। ਉਨ੍ਹਾਂ ਨੇ ਫਾਰਮੇਸੀ ਦੇ ਖੇਤਰ, ਫਾਰਮਾਸਿਸਟ ਦੀ ਭੂਮਿਕਾ ਤੇ ਜ਼ਿੰਮੇਵਾਰੀਆਂ ਬਾਰੇ ਜਾਣਕਾਰੀ ਦਿੱਤੀ ਤੇ ਫਾਰਮੇਸੀ ਦੇ ਖੇਤਰ ’ਚ ਵੱਖ-ਵੱਖ ਮੌਕਿਆਂ, ਮਹੱਤਤਾ ਤੇ ਲਾਭਾਂ ਬਾਰੇ ਜਾਣੂ ਕਰਵਾਇਆ। ਗੋਲਡਨ ਗਰੁੱਪ ਐਮ.ਡੀ ਡਾ: ਰਾਘਵ ਮਹਾਜਨ ਨੇ ਕਿਹਾ ਕਿ ਅਜਿਹੇ ਵੈਬੀਨਾਰ ਵਿਦਿਆਰਥੀਆਂ ਦੇ ਗਿਆਨ ਦੇ ਦਾਇਰੇ ਨੂੰ ਵਿਸ਼ਾਲ ਕਰਨ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ।ਇਸ ਮੌਕੇ ਫਾਰਮੇਸੀ ਕਾਲਜ ਦੇ ਪ੍ਰਿੰਸੀਪਲ ਡਾ: ਦਲਜੀਤ ਮਸੀਹ ਨੇ ਚਿਰਾਗ ਗੋੜਾ ਦਾ ਵਿਦਿਆਰਥੀਆਂ ਨਾਲ ਆਪਣੇ ਤਜਰਬੇ ਤੇ ਗਿਆਨ ਸਾਂਝਾ ਕਰਨ ਲਈ ਵਿਸ਼ੇਸ਼ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਅਜਿਹੇ ਵੈਬੀਨਾਰ ਵਿਦਿਆਰਥੀਆਂ ਨੂੰ ਆਪਣੇ ਵਿਸ਼ੇ ਨੂੰ ਵਿਆਪਕ ਦ੍ਰਿਸ਼ਟੀਕੋਣ ਨਾਲ ਸਮਝਣ ਤੇ ਆਪਣੇ ਕੈਰੀਅਰ ਦੀਆਂ ਸੰਭਾਵਨਾਵਾਂ ਨੂੰ ਪਹਿਚਾਨਣ ਵਿਚ ਮਦਦ ਕਰਦੇ ਹਨ। ਵਿਦਿਆਰਥੀਆਂ ਨੇ ਮੁੱਖ ਬੁਲਾਰੇ ਨਾਲ ਸੰਵਾਦ ਕਰਦਿਆਂ ਆਪਣੇ ਸਵਾਲਾਂ ਦੇ ਜਵਾਬ ਵੀ ਪ੍ਰਾਪਤ ਕੀਤੇ।
Ad Position 22
No active advertisement
ਪਿਛਲੀ ਖ਼ਬਰ ‘ ਖੇਡਾਂ ਵਤਨ ਪੰਜਾਬ ਦੀਆਂ-2026’ ’ਚ ਐੱਸ.ਐੱਸ. ਬਾਜਵਾ ਸਕੂਲ ਦੀ ਵਾਲੀਬਾਲ ਟੀਮ ਦੀ ਝੰਡੀ ਅਗਲੀ ਖ਼ਬਰ ਵਿਆਹ ਪੁਰਬ ਨੂੰ ਸਮਰਪਿਤ ਜੋੜ ਮੇਲੇ ’ਚ ਦੇਸ਼-ਵਿਦੇਸ਼ ਦੀਆਂ ਸੰਗਤਾਂ ਵੱਡੀ ਗਿਣਤੀ ’ਚ ਸ਼ਿਰਕਤ ਕਰਨਗੀਆਂ -ਬਲਬੀਰ ਸਿੰਘ ਪੰਨੂੰ
Ad Position 24