ਗੁਰਦੁਆਰਾ ਦਾਤਾ ਬੰਦੀ ਛੋੜ ਕਿਲ੍ਹਾ ਗਵਾਲੀਅਰ ਤੱਕ 6ਵੀਂ ਮਹਾਨ ਪੈਦਲ ਸ਼ਬਦ ਚੌਂਕੀ ਯਾਤਰਾ ਅੱਜ ਤੋਂ
ਧਿਆਨਪੁਰ, 8 ਸਤੰਬਰ (ਕੁਲਦੀਪ ਸਿੰਘ ਸੋਨੂੰ)-ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੀ ਰਹਿਨੁਮਾਈ ਤੇ ਬਾਬਾ ਸੇਵਾ ਸਿੰਘ ਕਾਰ ਸੇਵਾ ਖੰਡੂਰ ਸਾਹਿਬ ਵਾਲਿਆਂ ਦੀ ਪ੍ਰੇਰਨਾ ਸਦਕਾ ਬਾਬਾ ਬੁੱਢਾ ਸਾਹਿਬ ਜੀ ਦੁਆਰਾ ਥਾਪੀ ਸ਼ਬਦ ਚੌਂਕੀ ਦੀ ਮਰਿਆਦਾ ਨਿਭਾਉਂਦੇ ਹੋਏ ਸ੍ਰੀ ਹੇਮਕੁੰਟ ਸਾਹਿਬ ਪੈਦਲ ਯਾਤਰਾ ਸੁਸਾਇਟੀ ਬਟਾਲਾ ਵਲੋਂ 6 ਵੀਂ ਮਹਾਨ ਪੈਦਲ ਸ਼ਬਦ ਚੌਕੀ ਯਾਤਰਾ ਸ੍ਰੀ ਅਕਾਲ ਤਖ਼ਤ ਸਾਹਿਬ ਅੰਮ੍ਰਿਤਸਰ ਤੋਂ ਅੱਜ ਆਰੰਭ ਹੋਵੇਗੀ ਤੇ 32 ਦਿਨਾਂ ਬਾਅਦ ਗੁਰਦੁਆਰਾ ਦਾਤਾ ਬੰਦੀ ਛੋੜ ਕਿਲ੍ਹਾ ਗੁਆਲੀਅਰ ਮੱਧ ਪ੍ਰਦੇਸ਼ ਵਿਖੇ ਸਮਾਪਤ ਹੋਏਗੀ। ਇਸ ਪੈਦਲ ਯਾਤਰਾ ਤੋਂ ਇਕ ਦਿਨ ਪਹਿਲਾਂ ਸੰਤ ਬਾਬਾ ਸੇਵਾ ਸਿੰਘ ਖੰਡੂਰ ਸਾਹਿਬ ਵਾਲਿਆਂ ਵਲੋਂ ਹੇਮਕੁੰਟ ਸਾਹਿਬ ਪੈਦਲ ਯਾਤਰਾ ਸੁਸਾਇਟੀ ਦੇ ਮੁਖੀ ਡਾ.
ਧਿਆਨਪੁਰ, 8 ਸਤੰਬਰ (ਕੁਲਦੀਪ ਸਿੰਘ ਸੋਨੂੰ)-ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੀ ਰਹਿਨੁਮਾਈ ਤੇ ਬਾਬਾ ਸੇਵਾ ਸਿੰਘ ਕਾਰ ਸੇਵਾ ਖੰਡੂਰ ਸਾਹਿਬ ਵਾਲਿਆਂ ਦੀ ਪ੍ਰੇਰਨਾ ਸਦਕਾ ਬਾਬਾ ਬੁੱਢਾ ਸਾਹਿਬ ਜੀ ਦੁਆਰਾ ਥਾਪੀ ਸ਼ਬਦ ਚੌਂਕੀ ਦੀ ਮਰਿਆਦਾ ਨਿਭਾਉਂਦੇ ਹੋਏ ਸ੍ਰੀ ਹੇਮਕੁੰਟ ਸਾਹਿਬ ਪੈਦਲ ਯਾਤਰਾ ਸੁਸਾਇਟੀ ਬਟਾਲਾ ਵਲੋਂ 6 ਵੀਂ ਮਹਾਨ ਪੈਦਲ ਸ਼ਬਦ ਚੌਕੀ ਯਾਤਰਾ ਸ੍ਰੀ ਅਕਾਲ ਤਖ਼ਤ ਸਾਹਿਬ ਅੰਮ੍ਰਿਤਸਰ ਤੋਂ ਅੱਜ ਆਰੰਭ ਹੋਵੇਗੀ ਤੇ 32 ਦਿਨਾਂ ਬਾਅਦ ਗੁਰਦੁਆਰਾ ਦਾਤਾ ਬੰਦੀ ਛੋੜ ਕਿਲ੍ਹਾ ਗੁਆਲੀਅਰ ਮੱਧ ਪ੍ਰਦੇਸ਼ ਵਿਖੇ ਸਮਾਪਤ ਹੋਏਗੀ। ਇਸ ਪੈਦਲ ਯਾਤਰਾ ਤੋਂ ਇਕ ਦਿਨ ਪਹਿਲਾਂ ਸੰਤ ਬਾਬਾ ਸੇਵਾ ਸਿੰਘ ਖੰਡੂਰ ਸਾਹਿਬ ਵਾਲਿਆਂ ਵਲੋਂ ਹੇਮਕੁੰਟ ਸਾਹਿਬ ਪੈਦਲ ਯਾਤਰਾ ਸੁਸਾਇਟੀ ਦੇ ਮੁਖੀ ਡਾ. ਗੁਰਦੇਵ ਸਿੰਘ ਰੰਧਾਵਾ ਧਾਰੋਵਾਲੀ ਤੇ ਉੱਘੇ ਸਮਾਜ ਸੇਵਕ ਹਰਪਾਲ ਸਿੰਘ ਰੰਧਾਵਾ ਧਾਰੋਵਾਲੀ ਅਤੇ ਪੈਦਲ ਯਾਤਰਾ ਨਾਲ ਜਾਣ ਵਾਲੀਆਂ ਸਮੁੱਚੀਆਂ ਸੰਗਤਾਂ ਦੇ ਨਾਲ ਇਕ ਵਿਸ਼ੇਸ਼ ਮੀਟਿੰਗ ਕੀਤੀ। ਡਾ. ਗੁਰਦੇਵ ਸਿੰਘ ਰੰਧਾਵਾ ਤੇ ਹਰਪਾਲ ਸਿੰਘ ਰੰਧਾਵਾ ਨੇ ਦੱਸਿਆ ਕਿ ਇਹ ਮਹਾਨ ਪੈਦਲ ਸ਼ਬਦ ਚੌਂਕੀ ਯਾਤਰਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ, ਸਮੂਹ ਨਿਹੰਗ ਸਿੰਘ ਜਥੇਬੰਦੀਆਂ, ਦਮਦਮੀ ਟਕਸਾਲ, ਉਦਾਸੀ ਤੇ ਨਿਰਮਲੇ ਸਾਧੂ, ਕਾਰ ਸੇਵਾ ਤੋਂ ਇਲਾਵਾ ਸਮੂਹ ਪੰਥਕ ਜਥੇਬੰਦੀਆਂ ਦੇ ਸਾਂਝੇ ਸਹਿਯੋਗ ਨਾਲ ਸ਼੍ਰੀ ਅਕਾਲ ਤਖਤ ਸਾਹਿਬ ਜੀ ਤੋਂ ਅੱਜ ਸਵੇਰੇ ਅਰਦਾਸ ਕਰਕੇ ਜੈਕਾਰਿਆਂ ਦੀ ਗੂੰਜ ਨਾਲ ਆਰੰਭ ਹੋਵੇਗੀ ਤੇ ਸੰਗਤਾਂ ਸ਼ਬਦ ਕੀਰਤਨ ਅਤੇ ਗੁਰਬਾਣੀ ਦਾ ਨਿਰੋਲ ਜਾਪ ਕਰਦੀਆਂ ਵੱਖ-ਵੱਖ ਪੜਾਵਾਂ ਰਾਹੀਂ 29 ਦਿਨਾਂ ਬਾਅਦ ਗੁਰਦੁਆਰਾ ਦਾਤਾ ਬੰਦੀ ਛੋੜ ਗਵਾਲੀਅਰ ਦੇ ਕਿਲ੍ਹੇ ਦੀ ਪ੍ਰਕਰਮਾ ਕਰਕੇ ਸਮਾਪਤ ਹੋਵੇਗੀ। ਡਾ. ਗੁਰਦੇਵ ਸਿੰਘ ਰੰਧਾਵਾਾ ਨੇ ਦੱਸਿਆ ਕਿ ਨਾਮ ਬਾਣੀ ਅਤੇ ਸੇਵਾ ਵਿਚ ਰੰਗੀ ਰੂਹ ਬਾਬਾ ਸੇਵਾ ਸਿੰਘ ਖਡੂਰ ਸਾਹਿਬ ਵਾਲਿਆਂ ਦੀ ਪ੍ਰੇਰਨਾ ਸਦਕਾ ਸੰਗਤਾਂ ਸ਼ਬਦ ਗੁਰਬਾਣੀ ਦਾ ਜਾਪ ਕਰਦੀਆਂ ਪੈਦਲ ਸ਼ਬਦ ਚੌਂਕ ਯਾਤਰਾ ’ਚ ਸ਼ਾਮਿਲ ਹੋ ਕੇ ਹਰ ਸਾਲ ਵੱਡੀਆਂ ਖੁਸ਼ੀਆਂ ਪ੍ਰਾਪਤ ਕਰਦੀਆਂ ਹਨ। ਇਸ ਮੌਕੇ ਬਲਜਿੰਦਰ ਸਿੰਘ, ਬਿਕਰਮਜੀਤ ਸਿੰਘ, ਜਤਿੰਦਰ ਸਿੰਘ, ਬਾਬਾ ਰਣਧੀਰ ਸਿੰਘ, ਫ਼ੌਜੀ ਹਰਦੀਪ ਸਿੰਘ, ਤਰਸੇਮ ਸਿੰਘ, ਮੋਹਨ ਸਿੰਘ ਚੈਨੇਵਾਲ, ਹੈਪੀ, ਪ੍ਰੋਫੈਸਰ ਗੁਰਵਿੰਦਰ ਸਿੰਘ ਚੰਨਣਕੇ, ਬਾਬਾ ਗੁਰਮੇਜ ਸਿੰਘ ਆਦਿ ਹਾਜ਼ਰ ਸਨ।