ਜਥੇਦਾਰ ਗੋਰਾ ਤੇ ਜਥੇਦਾਰ ਜੱਸਲ ਦੀ ਅਗਵਾਈ ਹੇਠ ਵਫ਼ਦ ਵਲੋਂ ਐਸ.ਐਸ.ਪੀ. ਨਾਲ ਮੁਲਾਕਾਤ
ਬਟਾਲਾ, 8 ਸਤੰਬਰ (ਸਤਿੰਦਰ ਸਿੰਘ)-ਸ੍ਰੀ ਗੁਰੂ ਨਾਨਕ ਦੇਵ ਜੀ ਤੇ ਜਗਤ ਮਾਤਾ ਸੁਲੱਖਣੀ ਜੀ ਦਾ 539ਵਾਂ ਵਿਆਹ ਪੁਰਬ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਇਸ ਵਾਰ ਵੀ ਗੁਰਦੁਆਰਾ ਸ੍ਰੀ ਕੰਧ ਸਾਹਿਬ, ਗੁਰਦੁਆਰਾ ਸ੍ਰੀ ਡੇਹਰਾ ਸਾਹਿਬ, ਗੁਰਦੁਆਰਾ ਸਤਿਕਰਤਾਰੀਆਂ ਸਾਹਿਬ ਵਿਖੇ 18 ਸਤੰਬਰ ਨੂੰ ਮਨਾਇਆ ਜਾ ਰਿਹਾ ਹੈ। ਵਿਆਹ ਪੁਰਬ ਸਬੰਧੀ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਗੁਰਿੰਦਰਪਾਲ ਸਿੰਘ ਗੋਰਾ ਅਤੇ ਜਥੇਦਾਰ ਗੁਰਨਾਮ ਸਿੰਘ ਜੱਸਲ ਦੀ ਅਗਵਾਈ ਵਿਚ ਜਗਦੀਪ ਸਿੰਘ ਧਾਰੋਵਾਲੀ ਮੈਨੇਜਰ ਗੁਰਦੁਆਰਾ ਸ੍ਰੀ ਕੰਧ ਸਾਹਿਬ ਬਟਾਲਾ, ਗੁਰਦੁਆਰਾ ਡੇਹਰਾ ਸਾਹਿਬ ਸਤਿਕਰਤਾਰੀਆਂ ਸਾਹਿਬ ਦੇ ਵਫ਼ਦ ਨੇ ਐਸ.
ਵ
ਵਿਆਹ ਪੁਰਬ ਦੇ ਸਬੰਧ ’ਚ ਜਥੇਦਾਰ ਗੋਰਾ ਤੇ ਜਥੇਦਾਰ ਜੱਸਲ, ਐਸ.ਐਸ.ਪੀ. ਡਾ. ਮਹਿਤਾਬ ਸਿੰਘ ਨੂੰ ਸੱਦਾ ਪੱਤਰ ਦਿੰਦੇ ਹੋਏ, ਨਾਲ ਮੈਨੇਜਰ ਜਗਦੀਪ ਸਿੰਘ ਧਾਰੋਵਾਲੀ ਤੇ ਹੋਰ। ਤਸਵੀਰ : ਜਤਿੰਦਰ ਕੱਦ
09-09-2026
ਬਟਾਲਾ, 8 ਸਤੰਬਰ (ਸਤਿੰਦਰ ਸਿੰਘ)-ਸ੍ਰੀ ਗੁਰੂ ਨਾਨਕ ਦੇਵ ਜੀ ਤੇ ਜਗਤ ਮਾਤਾ ਸੁਲੱਖਣੀ ਜੀ ਦਾ 539ਵਾਂ ਵਿਆਹ ਪੁਰਬ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਇਸ ਵਾਰ ਵੀ ਗੁਰਦੁਆਰਾ ਸ੍ਰੀ ਕੰਧ ਸਾਹਿਬ, ਗੁਰਦੁਆਰਾ ਸ੍ਰੀ ਡੇਹਰਾ ਸਾਹਿਬ, ਗੁਰਦੁਆਰਾ ਸਤਿਕਰਤਾਰੀਆਂ ਸਾਹਿਬ ਵਿਖੇ 18 ਸਤੰਬਰ ਨੂੰ ਮਨਾਇਆ ਜਾ ਰਿਹਾ ਹੈ। ਵਿਆਹ ਪੁਰਬ ਸਬੰਧੀ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਗੁਰਿੰਦਰਪਾਲ ਸਿੰਘ ਗੋਰਾ ਅਤੇ ਜਥੇਦਾਰ ਗੁਰਨਾਮ ਸਿੰਘ ਜੱਸਲ ਦੀ ਅਗਵਾਈ ਵਿਚ ਜਗਦੀਪ ਸਿੰਘ ਧਾਰੋਵਾਲੀ ਮੈਨੇਜਰ ਗੁਰਦੁਆਰਾ ਸ੍ਰੀ ਕੰਧ ਸਾਹਿਬ ਬਟਾਲਾ, ਗੁਰਦੁਆਰਾ ਡੇਹਰਾ ਸਾਹਿਬ ਸਤਿਕਰਤਾਰੀਆਂ ਸਾਹਿਬ ਦੇ ਵਫ਼ਦ ਨੇ ਐਸ.ਐਸ.ਪੀ. ਬਟਾਲਾ ਡਾਕਟਰ ਮਹਿਤਾਬ ਸਿੰਘ ਨਾਲ ਵਿਸ਼ੇਸ਼ ਮੁਲਾਕਾਤ ਕੀਤੀ। ਇਸ ਮੌਕੇ ਜਥੇਦਾਰ ਗੋਰਾ ਅਤੇ ਜਥੇਦਾਰ ਜੱਸਲ ਨੇ ਐਸ.ਐਸ.ਪੀ. ਨੂੰ ਵਿਆਹ ਪੁਰਬ, 16 ਸਤੰਬਰ ਨੂੰ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਤੋਂ ਆਰੰਭ ਹੋ ਕੇ 17 ਸਤੰਬਰ ਦੀ ਸ਼ਾਮ ਨੂੰ ਬਟਾਲਾ ਵਿਖੇ ਆ ਰਹੇ ਮਹਾਨ ਨਗਰ ਕੀਰਤਨ ਅਤੇ ਵਿਆਹ ਪੁਰਬ ਵਾਲੇ ਦਿਨ 18 ਸਤੰਬਰ ਨੂੰ ਸਵੇਰੇ 7 ਵਜੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਸਹੁਰਾ ਘਰ ਇਤਿਹਾਸਕ ਗੁਰਦੁਆਰਾ ਸ੍ਰੀ ਡੇਹਰਾ ਸਾਹਿਬ ਬਟਾਲਾ ਤੋਂ ਸਜਾਏ ਜਾਣ ਵਾਲੇ ਮਹਾਨ ਨਗਰ ਕੀਰਤਨ ਦੇ ਸਮੁੱਚੇ ਰੂਟ ਬਾਰੇ ਜਾਣਕਾਰੀ ਦਿੰਦਿਆਂ ਦੇਸ਼ ਵਿਦੇਸ਼ ਤੋਂ ਵੱਡੀ ਗਿਣਤੀ ’ਚ ਆਉਣ ਵਾਲੀਆਂ ਸੰਗਤਾਂ ਦੀ ਸਹੂਲਤ ਅਤੇ ਆਵਾਜਾਈ ਦਾ ਵਿਸ਼ੇਸ਼ ਪ੍ਰਬੰਧ ਕਰਨ ਲਈ ਮੰਗ ਕੀਤੀ। ਇਸ ਮੌਕੇ ਐਸ.ਐਸ.ਪੀ. ਬਟਾਲਾ ਡਾ. ਮਹਿਤਾਬ ਸਿੰਘ ਨੇ ਜਥੇਦਾਰ ਗੋਰਾ, ਜਥੇਦਾਰ ਜੱਸਲ ਤੇ ਮੈਨੇਜਰ ਗੁਰਦੁਆਰਾ ਸ੍ਰੀ ਕੰਧ ਸਾਹਿਬ ਜਗਦੀਪ ਸਿੰਘ ਧਾਰੋਵਾਲੀ ਸਮੇਤ ਵਫ਼ਦ ਨੂੰ ਸਮੁੱਚੇ ਪ੍ਰਬੰਧ ਵਧੀਆ ਢੰਗ ਨਾਲ ਕਰਨ ਦਾ ਭਰੋਸਾ ਦਿੱਤਾ। ਇਸ ਮੌਕੇ ਬਲਕਾਰ ਸਿੰਘ ਪੰਜਗਰਾਈਂ ਵੀ ਹਾਜ਼ਰ ਸਨ।