ਸਾਹਿਬਜ਼ਾਦਾ ਜ਼ੋਰਾਵਰ ਸਿੰਘ ਫਤਹਿ ਸਿੰਘ ਸਕੂਲ ’ਚ ਨਸ਼ਾ ਵਿਰੋਧੀ ਜਾਗਰੂਕਤਾ ਸੈਮੀਨਾਰ
ਕਲਾਨੌਰ, 8 ਸਤੰਬਰ (ਪੁਰੇਵਾਲ)-ਸਾਹਿਬਜ਼ਾਦਾ ਜ਼ੋਰਾਵਰ ਸਿੰਘ ਫਤਿਹ ਸਿੰਘ ਸੀਨੀਅਰ ਸੈਕੰਡਰੀ ਪਬਲਿਕ ਸਕੂਲ ’ਚ ਵਿਦਿਆਰਥੀਆਂ ਨੂੰ ਨਸ਼ਿਆਂ ਦੀ ਵੱਧ ਰਹੀ ਸਮੱਸਿਆ ਤੇ ਇਸ ਦੇ ਸਰੀਰਕ, ਮਾਨਸਿਕ ਤੇ ਸਮਾਜਿਕ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਦੇ ਉਦੇਸ਼ ਨਾਲ ਵਿਸ਼ੇਸ਼ ਨਸ਼ਾ ਵਿਰੋਧੀ ਜਾਗਰੂਕਤਾ ਸੈਮੀਨਾਰ ਲਗਾਇਆ ਗਿਆ, ਜਿਸ ’ਚ 9ਵੀਂ ਤੋਂ 12ਵੀਂ ਜਮਾਤਾਂ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ। ਇਸ ਮੌਕੇ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਫਗਵਾੜਾ ਤੋਂ ਸ੍ਰੀਮਤੀ ਚਰਨਜੀਤ ਕੌਰ ਡਿਪਾਰਟਮੈਂਟ ਆਫ ਫਾਰਮੇਸੀ ਤੇ ਸੁਰਿੰਦਰ ਡਿਪਾਰਟਮੈਂਟ ਆਫ ਕੈਰੀਅਰ ਗਾਈਡੈਂਸ ਨੇ ਸਰੋਤ ਵਿਅਕਤੀਆਂ ਵਜੋਂ ਸ਼ਿਰਕਤ ਕੀਤੀ।
ਸ
ਸੈਮੀਨਾਰ ’ਚ ਪਹੁੰਚੀਆਂ ਸ਼ਖ਼ਸੀਅਤਾਂ ਦੇ ਸਨਮਾਨ ਦੌਰਾਨ ਪ੍ਰਿੰ. ਡਾ. ਸ਼ਰਨਪ੍ਰੀਤ ਸਿੰਘ ਕਾਹਲੋਂ ਤੇ ਹੋਰ ਅਧਿਆਪਕ। ਅਜੀਤ ਤਸਵੀਰ
09-09-2026
ਕਲਾਨੌਰ, 8 ਸਤੰਬਰ (ਪੁਰੇਵਾਲ)-ਸਾਹਿਬਜ਼ਾਦਾ ਜ਼ੋਰਾਵਰ ਸਿੰਘ ਫਤਿਹ ਸਿੰਘ ਸੀਨੀਅਰ ਸੈਕੰਡਰੀ ਪਬਲਿਕ ਸਕੂਲ ’ਚ ਵਿਦਿਆਰਥੀਆਂ ਨੂੰ ਨਸ਼ਿਆਂ ਦੀ ਵੱਧ ਰਹੀ ਸਮੱਸਿਆ ਤੇ ਇਸ ਦੇ ਸਰੀਰਕ, ਮਾਨਸਿਕ ਤੇ ਸਮਾਜਿਕ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਦੇ ਉਦੇਸ਼ ਨਾਲ ਵਿਸ਼ੇਸ਼ ਨਸ਼ਾ ਵਿਰੋਧੀ ਜਾਗਰੂਕਤਾ ਸੈਮੀਨਾਰ ਲਗਾਇਆ ਗਿਆ, ਜਿਸ ’ਚ 9ਵੀਂ ਤੋਂ 12ਵੀਂ ਜਮਾਤਾਂ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ। ਇਸ ਮੌਕੇ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਫਗਵਾੜਾ ਤੋਂ ਸ੍ਰੀਮਤੀ ਚਰਨਜੀਤ ਕੌਰ ਡਿਪਾਰਟਮੈਂਟ ਆਫ ਫਾਰਮੇਸੀ ਤੇ ਸੁਰਿੰਦਰ ਡਿਪਾਰਟਮੈਂਟ ਆਫ ਕੈਰੀਅਰ ਗਾਈਡੈਂਸ ਨੇ ਸਰੋਤ ਵਿਅਕਤੀਆਂ ਵਜੋਂ ਸ਼ਿਰਕਤ ਕੀਤੀ। ਦੋਵੇਂ ਸਰੋਤ ਵਿਅਕਤੀਆਂ ਨੇ ਵਿਦਿਆਰਥੀਆਂ ਨਾਲ ਨਸ਼ਿਆਂ ਸਬੰਧੀ ਬਹੁਤ ਹੀ ਮਹੱਤਵਪੂਰਨ ਤੇ ਲਾਭਦਾਇਕ ਜਾਣਕਾਰੀ ਸਾਂਝੀ ਕੀਤੀ। ਸ੍ਰੀਮਤੀ ਚਰਨਜੀਤ ਕੌਰ ਨੇ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਵੱਖ-ਵੱਖ ਰੂਪਾਂ, ਨਸ਼ਿਆਂ ਦੀ ਆਦਤ ਪੈਦਾ ਹੋਣ ਦੇ ਕਾਰਨਾਂ ਤੇ ਇਸ ਦੇ ਮਨੁੱਖੀ ਸਰੀਰ ਉੱਤੇ ਪੈਣ ਵਾਲੇ ਮਾੜੇ ਪ੍ਰਭਾਵਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਸ੍ਰੀ ਸੁਰਿੰਦਰ ਨੇ ਵਿਦਿਆਰਥੀਆਂ ਨੂੰ ਆਪਣੇ ਕੈਰੀਅਰ ਤੇ ਭਵਿੱਖ ਦੇ ਟੀਚਿਆਂ ਪ੍ਰਤੀ ਗੰਭੀਰ ਰਹਿਣ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਨੌਜਵਾਨਾਂ ਦੀ ਊਰਜਾ ਨੂੰ ਸਹੀ ਦਿਸ਼ਾ ਵਿਚ ਲਗਾਉਣਾ ਬਹੁਤ ਜ਼ਰੂਰੀ ਹੈ। ਸੈਮੀਨਾਰ ਦੌਰਾਨ ਵਿਦਿਆਰਥੀਆਂ ਨੇ ਨਸ਼ਿਆਂ ਨਾਲ ਸਬੰਧਤ ਵੱਖ-ਵੱਖ ਸਵਾਲ ਵੀ ਪੁੱਛੇ, ਜਿਨ੍ਹਾਂ ਦੇ ਸਰੋਤ ਵਿਅਕਤੀਆਂ ਵਲੋਂ ਬੜੇ ਹੀ ਸਰਲ ਤੇ ਤਸੱਲੀਬਖ਼ਸ਼ ਢੰਗ ਨਾਲ ਜਵਾਬ ਦਿੱਤੇ ਗਏ। ਇਸ ਨਾਲ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਖ਼ਤਰਿਆਂ ਨੂੰ ਵਿਗਿਆਨਕ ਤੇ ਵਿਹਾਰਕ ਦ੍ਰਿਸ਼ਟੀਕੋਣ ਤੋਂ ਸਮਝਣ ਦਾ ਮੌਕਾ ਮਿਲਿਆ। ਸਕੂਲ ਪ੍ਰਬੰਧਕਾਂ ਵਲੋਂ ਸ੍ਰੀਮਤੀ ਚਰਨਜੀਤ ਕੌਰ ਤੇ ਸੁਰਿੰਦਰ ਨੂੰ ਸਨਮਾਨਿਤ ਕੀਤਾ ਗਿਆ ਤੇ ਵਿਦਿਆਰਥੀਆਂ ਨਾਲ ਆਪਣਾ ਕੀਮਤੀ ਗਿਆਨ ਸਾਂਝਾ ਕਰਨ ਲਈ ਉਨ੍ਹਾਂ ਦਾ ਧੰਨਵਾਦ ਕੀਤਾ ਗਿਆ। ਪ੍ਰਿੰਸੀਪਲ ਡਾ. ਸ਼ਰਨਪ੍ਰੀਤ ਸਿੰਘ ਕਾਹਲੋਂ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਅਕਾਦਮਿਕ ਸਿੱਖਿਆ ਦੇ ਨਾਲ-ਨਾਲ ਸਮਾਜਿਕ ਬੁਰਾਈਆਂ ਪ੍ਰਤੀ ਜਾਗਰੂਕ ਕਰਨਾ ਵੀ ਸਕੂਲ ਦੀ ਮਹੱਤਵਪੂਰਨ ਜ਼ਿੰਮੇਵਾਰੀ ਹੈ।