ਬਲਵਿੰਦਰ ਸਿੰਘ ਲਾਡੀ ਨੇ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ
ਬਟਾਲਾ, 8 ਸਤੰਬਰ (ਸਤਿੰਦਰ ਸਿੰਘ)-ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਸਾਬਕਾ ਵਿਧਾਇਕ ਬਲਵਿੰਦਰ ਸਿੰਘ ਲਾਡੀ ਵਲੋਂ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ ਵਿਧਾਨ ਸਭਾ ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਪਿੰਡ ਖੁਜਾਲਾ ਤੋਂ ਸ੍ਰੀ ਅਨੰਦਪੁਰ ਸਾਹਿਬ ਦੇ ਦਰਸ਼ਨਾਂ ਲਈ ਬੱਸ ਰਵਾਨਾ ਕੀਤੀ ਗਈ। ਇਸ ਮੌਕੇ ਪਿੰਡਾਂ ਦੇ ਪੰਚ-ਸਰਪੰਚ ਤੇ ਮੁਹਤਬਰ ਆਗੂ ਮੌਜੂਦ ਸਨ।
ਬਟਾਲਾ, 8 ਸਤੰਬਰ (ਸਤਿੰਦਰ ਸਿੰਘ)-ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਸਾਬਕਾ ਵਿਧਾਇਕ ਬਲਵਿੰਦਰ ਸਿੰਘ ਲਾਡੀ ਵਲੋਂ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ ਵਿਧਾਨ ਸਭਾ ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਪਿੰਡ ਖੁਜਾਲਾ ਤੋਂ ਸ੍ਰੀ ਅਨੰਦਪੁਰ ਸਾਹਿਬ ਦੇ ਦਰਸ਼ਨਾਂ ਲਈ ਬੱਸ ਰਵਾਨਾ ਕੀਤੀ ਗਈ। ਇਸ ਮੌਕੇ ਪਿੰਡਾਂ ਦੇ ਪੰਚ-ਸਰਪੰਚ ਤੇ ਮੁਹਤਬਰ ਆਗੂ ਮੌਜੂਦ ਸਨ। ਇਸ ਮੌਕੇ ਬਲਵਿੰਦਰ ਸਿੰਘ ਲਾਡੀ ਨੇ ਕਿਹਾ ਕਿ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ‘ਮੁੱਖ ਮੰਤਰੀ ਤੀਰਥ ਯਾਤਰਾ’ ਸਕੀਮ ਸ਼ੁਰੂ ਕੀਤੀ ਗਈ ਹੈ, ਜਿਸ ਨਾਲ ਸੰਗਤਾਂ ਵੱਖ-ਵੱਖ ਧਾਰਮਿਕ ਸਥਾਨਾਂ ਦੇ ਦਰਸ਼ਨ ਕਰ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਅੱਜ ਬੱਸ ’ਚ ਗਏ ਸ਼ਰਧਾਲੂਆਂ ਵਿਚ ਪੂਰੀ ਖੁਸ਼ੀ ਤੇ ਉਤਸ਼ਾਹ ਸੀ ਤੇ ਉਨ੍ਹਾਂ ਪੰਜਾਬ ਸਰਕਾਰ ਵਲੋਂ ਕੀਤੇ ਇਸ ਉਪਰਾਲੇ ਦੀ ਭਰਵੀਂ ਸ਼ਲਾਘਾ ਕੀਤੀ ਹੈ ਕਿ ਉਨ੍ਹਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਨ ਦਾ ਸੁਭਾਗ ਮਿਲਿਆ ਹੈ। ਉਨ੍ਹਾਂ ਦੱਸਿਆ ਕਿ ਯਾਤਰੀਆਂ ਦੇ ਆਉਣ-ਜਾਣ, ਰਸਤੇ ਵਿਚ ਚਾਹ ਤੇ ਖਾਣੇ ਅਤੇ ਰਾਤ ਠਹਿਰਣ ਆਦਿ ਦਾ ਸਮੁੱਚਾ ਪ੍ਰਬੰਧ ਪੰਜਾਬ ਸਰਕਾਰ ਵਲੋਂ ਕੀਤਾ ਗਿਆ ਹੈ ਤਾਂ ਜੋ ਯਾਤਰੀ ਨੂੰ ਕਿਸੇ ਤਰ੍ਹਾਂ ਦੀ ਪ੍ਰੇਸ਼ਾਨੀ ਨਾ ਆਵੇ। ਇਸ ਮੌਕੇ ਯਾਤਰਾ ’ਤੇ ਗਏ ਸ਼ਰਧਾਲੂਆਂ ਵਲੋਂ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਤੇ ਬਲਵਿੰਦਰ ਸਿੰਘ ਲਾਡੀ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਯਤਨਾਂ ਸਦਕਾ ਉਨ੍ਹਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਨ ਦਾ ਮੌਕਾ ਮਿਲਿਆ ਹੈ।